Thursday, April 25, 2024

ਵਾਹਿਗੁਰੂ

spot_img
spot_img

Punjab Govt ਵੱਲੋਂ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਦੇ ਬਕਾਇਆ ਭੁਗਤਾਨਾਂ ਦੀ ਅਦਾਇਗੀ ਲਈ 1561.08 ਕਰੋੜ ਰੁਪਏ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਨਵੰਬਰ, 2020 –
ਪੰਜਾਬ ਸਰਕਾਰ ਵੱਲੋਂ ਅੱਜ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਲਈ 1561.08 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਜਿਸ ਵਿਚ 24 ਨਵੰਬਰ ਤੱਕ ਆਪਣੇ ਕਰਮਚਾਰੀਆਂ ਨੂੰ ਜਨਰਲ ਪ੍ਰਾਵੀਡੈਂਟ ਫੰਡ (ਅੰਤਿਮ ਅਤੇ ਪੇਸ਼ਗੀ)/ਗਰੁੱਪ ਇੰਸ਼ੋਰੈਂਸ ਸਕੀਮ ਦੀ ਅਦਾਇਗੀ ਲਈ 802.35 ਕਰੋੜ ਰੁਪਏ ਸ਼ਾਮਲ ਹਨ।

ਸਰਕਾਰੀ ਬੁਲਾਰੇ ਅਨੁਸਾਰ ਵਿੱਤ ਵਿਭਾਗ ਨੇ 14ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਦੇ ਕੁੱਲ 169 ਕਰੋੜ ਰੁਪਏ ਵਿੱਚੋਂ ਹੁਸ਼ਿਆਰਪੁਰ ਲਈ 94 ਕਰੋੜ ਰੁਪਏ ਤੇ ਤਰਨ ਤਾਰਨ ਲਈ 75 ਕਰੋੜ ਰੁਪਏ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਨੂੰ ਸੂਬੇ ਭਰ ਵਿੱਚ ਵੱਖ ਵੱਖ ਵਿਕਾਸ ਯੋਜਨਾਵਾਂ ਅਤੇ ਪ੍ਰਾਜੈਕਟ ਲਾਗੂ ਕਰਨ ਲਈ 86.60 ਕਰੋੜ ਰੁਪਏ ਜਾਰੀ ਕੀਤੇ ਹਨ।

ਇਨ੍ਹਾਂ ਤੋਂ ਇਲਾਵਾ ਸਟੈਂਡਰਡ ਆਬਜ਼ੇਕਟ ਆਫ਼ ਐਕਸਪੈਂਡੀਚਰ (ਐਸ.ਓ.ਈ.) ਤਹਿਤ ਬਿਜਲੀ (38.68 ਕਰੋੜ ਰੁਪਏ), ਪੈਟਰੋਲ ਤੇ ਲੁਬਰੀਕੈਂਟਸ (18.60 ਕਰੋੜ ਰੁਪਏ), ਰੈਂਟ ਰੇਟ ਐਂਡ ਟੈਕਸਜ਼ (4.19 ਕਰੋੜ ਰੁਪਏ) ਅਤੇ ਹੋਰ ਦਫ਼ਤਰੀ ਖਰਚਿਆਂ (7.84 ਕਰੋੜ) ਲਈ ਜਾਰੀ ਕੀਤੇ ਗਏ ਹਨ। ਮਹਾਤਮਾ ਗਾਂਧੀ ਨੈਸਨਲ ਰੂਰਲ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਅਧੀਨ 51.30 ਕਰੋੜ ਰੁਪਏ ਅਤੇ ਸਮਾਰਟ ਸਿਟੀ ਮਿਸ਼ਨ ਅਤੇ ਅਮਰੁਤ ਤਹਿਤ 50-50 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਟੀਡੀਐਸ ਦੀ ਅਦਾਇਗੀ ਲਈ 48 ਕਰੋੜ ਰੁਪਏ ਅਤੇ ਕੋਰਟ/ਟ੍ਰਿਬਿਊਨਲ ਕੇਸਾਂ ਦੀ ਫ਼ੀਸ ਦੀ ਅਦਾਇਗੀ ਲਈ 40 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਨੂੰ ਕਰਜ਼ਾ ਸੇਵਾਵਾਂ ਲਈ 39.96 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਲਈ 39 ਕਰੋੜ ਰੁਪਏ ਅਤੇ ਰਾਸਟਰੀ ਸਿਹਤ ਮਿਸ਼ਨ (ਐਨਐਚਐਮ) ਦੇ ਅਧੀਨ 26.42 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਵਿੱਤ ਵਿਭਾਗ ਨੇ ਨੌਜਵਾਨਾਂ ਨੂੰ ਸਮਾਰਟ ਫੋਨਾਂ ਦੀ ਵੰਡ ਲਈ 25 ਕਰੋੜ ਰੁਪਏ, ਹੜ੍ਹ ਰੋਕੂ ਪ੍ਰਾਜੈਕਟਾਂ ਲਈ 23.59 ਕਰੋੜ ਰੁਪਏ ਤੋਂ ਇਲਾਵਾ ਅਨੁਸੂਚਿਤ ਜਾਤੀਆਂ/ਪਛੜੇ ਵਰਗਾਂ ਦੀ ਭਲਾਈ ਲਈ ਸ਼ਗਨ ਸਕੀਮ ਤਹਿਤ 19.54 ਕਰੋੜ ਰੁਪਏ ਜਾਰੀ ਕੀਤੇ ਹਨ। ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ (ਪੀ.ਐਮ.ਕੇ.ਵੀ.ਵਾਈ.) ਅਧੀਨ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਪ੍ਰੋਗਰਾਮ ਲਈ 14 ਕਰੋੜ ਰੁਪਏ ਅਤੇ ਤਕਨੀਕੀ ਸਿੱਖਿਆ ਲਈ 7.01 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਹ ਫੰਡ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਰੇ ਵਿਭਾਗਾਂ ਨੂੰ ਜਾਰੀ ਕੀਤੇ ਗਏ ਹਨ ਤਾਂ ਜੋ ਉਹ ਕੋਵਿਡ -19 ਮਹਾਂਮਾਰੀ ਕਰਕੇ ਸੂਬੇ ਦੀ ਡਾਂਵਾਡੋਲ ਹੋ ਚੁੱਕੀ ਆਰਥਿਕਤਾ ਨੂੰ ਮਜ਼ਬੂਤੀ ਦੇਣ ਲਈ ਫਜ਼ੂਲ ਖਰਚਿਆਂ ਨੂੰ ਘਟਾ ਕੇ ਵਾਧੂ ਸਰੋਤ ਜੁਟਾਉਣ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰ ਸਕਣ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...