ਯੈੱਸ ਪੰਜਾਬ
ਚੰਡੀਗੜ੍ਹ, 25 ਮਾਰਚ, 2025
Punjab ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ Aman Arora ਨੇ ਦੱਸਿਆ ਕਿ ਸੂਬੇ ਨੂੰ ਗਰੀਨ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਲਈ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ Punjab Government ਵੱਲੋਂ ਖੇਤੀਬਾੜੀ ਲਈ ਲਗਾਏ ਗਏ ਸੋਲਰ ਪੰਪਾਂ ਰਾਹੀਂ ਵਾਧੂ ਸੌਰ ਊਰਜਾ ਪੈਦਾ ਕਰਨ ਉਤੇ ਕਿਸਾਨਾਂ ਨੂੰ ਲਾਭ ਦੇਣ ਵਾਸਤੇ ਵਿਚਾਰ ਕੀਤਾ ਜਾ ਰਿਹਾ ਹੈ।
ਉਹ ਅੱਜ Punjab Vidhan Sabha ਵਿੱਚ ਪ੍ਰਸ਼ਨ ਕਾਲ ਦੌਰਾਨ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ੍ਰੀ ਨਰੇਸ਼ ਪੁਰੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ।
ਸ੍ਰੀ Aman Arora ਨੇ ਕਿਹਾ ਕਿ ਇਹ ਅਗਾਂਹਵਧੂ ਕਦਮ ਸੂਬੇ ਦੇ ਕਿਸਾਨਾਂ ਨੂੰ ਸਮਰੱਥ ਬਣਾਉਣ ਦੇ ਨਾਲ-ਨਾਲ ਨਵਿਆਉਣਯੋਗ ਊਰਜਾ ਖੇਤਰ ਨੂੰ ਹੁਲਾਰਾ ਦੇਵੇਗਾ ਅਤੇ ਸੂਬੇ ਦੇ ਟਿਕਾਊ ਭਵਿੱਖ ਵਿੱਚ ਅਹਿਮ ਯੋਗਦਾਨ ਪਾਵੇਗਾ। ਇਸ ਪ੍ਰਸਤਾਵਿਤ ਨੀਤੀ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੀ ਆਪਣੀ ਖਪਤ ਤੋਂ ਵੱਧ ਸੂਰਜੀ ਊਰਜਾ ਪੈਦਾ ਕਰਨ ਉਤੇ ਲਾਭ ਦਿੱਤਾ ਜਾਵੇਗਾ। ਇਸ ਵਾਧੂ ਊਰਜਾ ਨੂੰ ਗਰਿੱਡ ਵਿੱਚ ਭੇਜਿਆ ਜਾਵੇਗਾ, ਜੋ ਸੂਬੇ ਦੀ ਊਰਜਾ ਸਪਲਾਈ ਵਿੱਚ ਯੋਗਦਾਨ ਪਾਵੇਗੀ ਅਤੇ ਪੰਜਾਬ ਨੂੰ ਹਰਿਆ-ਭਰਿਆ ਤੇ ਵਧੇਰੇ ਟਿਕਾਊ ਬਣਾਉਣ ਲਈ ਰਵਾਇਤੀ ਈਂਧਨ ‘ਤੇ ਨਿਰਭਰਤਾ ਨੂੰ ਘਟਾਏਗੀ।
ਸ੍ਰੀ ਅਮਨ ਅਰੋੜਾ ਨੇ ਕਿਹਾ, “ਕਿਸਾਨਾਂ ਨੂੰ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਸਰਗਰਮ ਭਾਗੀਦਾਰ ਬਣਾ ਕੇ, ਅਸੀਂ ਨਾ ਸਿਰਫ਼ ਸਵੱਛ ਊਰਜਾ ਨੂੰ ਉਤਸ਼ਾਹਿਤ ਕਰ ਰਹੇ ਹਾਂ ਬਲਕਿ ਸਾਡੇ ਕਿਸਾਨਾਂ ਲਈ ਆਮਦਨ ਦੇ ਨਵੇਂ ਮੌਕੇ ਵੀ ਪੈਦਾ ਕਰ ਰਹੇ ਹਾਂ।” ਉਨ੍ਹਾਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਵਿੱਚ ਖੇਤੀ ਵਰਤੋਂ ਲਈ 20,000 ਸੋਲਰ ਪੰਪ ਲਗਾਏ ਜਾਣਗੇ ਅਤੇ ਇਹਨਾਂ ਵਿੱਚੋਂ ਪੰਜ ਹਜ਼ਾਰ ਤੋਂ ਵੱਧ ਪੰਪ ਪਹਿਲਾਂ ਹੀ ਕਿਸਾਨਾਂ ਨੂੰ ਅਲਾਟ ਕੀਤੇ ਜਾ ਚੁੱਕੇ ਹਨ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 4,474 ਸਰਕਾਰੀ ਇਮਾਰਤਾਂ ‘ਤੇ 34 ਮੈਗਾਵਾਟ ਸੋਲਰ ਸਮਰੱਥਾ ਵਾਲੇ ਰੂਫ਼ਟਾਪ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਏ ਗਏ ਹਨ। ਇਹ ਰੂਫ਼ਟਾਪ ਸੋਲਰ ਪੈਨਲ ਸਾਲਾਨਾ 4.9 ਕਰੋੜ ਯੂਨਿਟ ਬਿਜਲੀ ਪੈਦਾ ਕਰ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੇਡਾ ਵੱਲੋਂ ਅਗਲੇ ਦੋ ਵਿੱਤੀ ਸਾਲਾਂ ਵਿੱਚ ਸਰਕਾਰੀ ਇਮਾਰਤਾਂ ‘ਤੇ 100 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਸਥਾਪਤ ਕਰਨ ਦੀ ਯੋਜਨਾ ਉਲੀਕੀ ਗਈ ਹੈ।
ਉਨ੍ਹਾਂ ਦੱਸਿਆ ਕਿ ਗਰਿੱਡ ਨਾਲ ਜੁੜੇ ਰੂਫਟਾਪ ਸੋਲਰ ਪੀ.ਵੀ. ਪਾਵਰ ਪਲਾਂਟ ਖਪਤਕਾਰ ਪੱਧਰ ‘ਤੇ ਬਿਜਲੀ ਪੈਦਾ ਕਰਦੇ ਹਨ, ਜੋ ਕਿ ਵੰਡ ਦੌਰਾਨ ਨੈੱਟਵਰਕ ਦੇ ਨੁਕਸਾਨ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ। ਪੈਦਾ ਹੋਈ ਬਿਜਲੀ ਮੰਗ ਅਤੇ ਸਪਲਾਈ ਦੇ ਪਾੜੇ ਨੂੰ ਪੂਰਨ ਵਿੱਚ ਵੀ ਮਦਦ ਕਰਦੀ ਹੈ, ਜਿਸ ਨਾਲ ਪੀ.ਐਸ.ਪੀ.ਸੀ.ਐਲ. ਨੂੰ ਬਿਜਲੀ ਰੈਗੂਲੇਟਰੀ ਕਮਿਸ਼ਨਾਂ ਵੱਲੋਂ ਨਿਰਧਾਰਿਤ ਕੀਤੇ ਗਏ ਆਪਣੇ ਨਵਿਆਉਣਯੋਗ ਖਰੀਦਦਾਰੀ ਸਬੰਧੀ ਟੀਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਗਰਿੱਡ ਨਾਲ ਜੁੜੇ ਪੀ.ਵੀ. ਸਿਸਟਮ ਦਿਨ ਵੇਲੇ ਬਿਜਲੀ ਪੈਦਾ ਕਰਦੇ ਹਨ ਅਤੇ ਵਾਧੂ ਬਿਜਲੀ ਗਰਿੱਡ ਵਿੱਚ ਵਾਪਸ ਭੇਜਦੇ ਹਨ।