ਯੈੱਸ ਪੰਜਾਬ
ਚੰਡੀਗੜ੍ਹ, 31 ਦਸੰਬਰ, 2024
Punjab ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ Dr. Baljit Kaur ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 7 ਜਨਵਰੀ 2025 ਤੱਕ ਛੁੱਟੀਆਂ ਕੀਤੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।