Tuesday, March 25, 2025
spot_img
spot_img
spot_img

Punjab Govt ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ: Dr. Baljit Kaur

ਯੈੱਸ ਪੰਜਾਬ
ਚੰਡੀਗੜ੍ਹ, 22 ਮਾਰਚ , 2025

ਮੁੱਖ ਮੰਤਰੀ ਸ. Bhagwant Singh Mann ਦੀ ਅਗਵਾਈ ਵਾਲੀ ਸਰਕਾਰ ਸਮੂਹ ਵਰਗਾਂ ਅਤੇ ਲੋੜਵੰਦ ਲੋਕਾਂ ਖਾਸ ਕਰਕੇ ਬਜ਼ੁਰਗ ਨਾਗਰਿਕਾਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ।

Punjab Government ਵੱਲੋਂ ਆਪਣੇ ਕਾਰਜਕਾਲ ਸੰਭਾਲਣ ਤੋਂ ਲੈ ਕੇ ਹੁਣ ਤੱਕ ਬੁਢਾਪਾ ਪੈਨਸ਼ਨ, ਲੋੜਵੰਦ ਲੋਕਾਂ ਅਤੇ ਬੇਸਹਾਰਾ ਔਰਤਾਂ ਅਤੇ ਬੱਚਿਆਂ ਨੂੰ ਵਿੱਤੀ ਸਹਾਇਤਾ ਦੇ ਤੌਰ ‘ਤੇ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ Dr. Baljit Kaur ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ Dr. Baljit Kaur ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਅਧੀਨ ਸਾਲ 2022-23 ਦੌਰਾਨ 3651.08 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਅਤੇ 21.26 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ।

ਇਸੇ ਤਰ੍ਹਾਂ ਹੀ 2023-24 ਦੌਰਾਨ 3950.68 ਕਰੋੜ ਰੁਪਏ ਦੀ ਰਾਸ਼ੀ ਵੰਡੀ ਅਤੇ 22.11 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸ ਤੋਂ ਇਲਾਵਾ ਇਸ ਸਕੀਮ ਅਧੀਨ ਸਾਲ 2024-25 ਦੌਰਾਨ 3708.57 ਕਰੋੜ ਦੀ ਰਾਸ਼ੀ ਵੰਡੀ ਗਈ ਜਿਸ ਅਧੀਨ 22.64 ਲੱਖ ਲੋਕਾਂ ਨੂੰ ਲਾਭ ਹੋਇਆ। ਇਸ ਤਰ੍ਹਾਂ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਬੁਢਾਪਾ ਪੈਨਸ਼ਨ ਦੇ ਤੌਰ ‘ਤੇ 11310.33 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਦੇ ਤੌਰ ਤੇ ਵਿੱਤੀ ਸਾਲ 2022-23 ਦੌਰਾਨ 1013.07 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਅਤੇ 5.84 ਲੱਖ ਲੋਕਾਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸੇ ਤਰ੍ਹਾਂ ਹੀ 2023-24 ਦੌਰਾਨ 1084.92 ਕਰੋੜ ਦੀ ਰਾਸ਼ੀ ਵੰਡੀ ਗਈ ਅਤੇ 6.11 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਲਾਭ ਮਿਲਿਆ।

ਉਨ੍ਹਾਂ ਇਹ ਵੀ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ 1042.63 ਕਰੋੜ ਦੀ ਰਾਸ਼ੀ ਵੰਡੀ ਗਈ ਅਤੇ 6.47 ਲੱਖ ਲੋਕਾਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਗਿਆ। ਇਸ ਤਰ੍ਹਾਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ ਵਿਧਵਾ ਅਤੇ ਬੇਸਹਾਰਾ ਔਰਤਾਂ ਲਈ 3140.62 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ 1077.41 ਕਰੋੜ ਰੁਪਏ ਦੀ ਰਾਸ਼ੀ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 1319.47 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਡਾ ਬਲਜੀਤ ਕੌਰ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ ਹਨ। ਇਸ ਲਈ ਸੂਬਾ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹਨਾਂ ਸਭ ਉਪਰਾਲਿਆਂ ਦਾ ਉਦੇਸ਼ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣਾ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਦਾ ਸਬੰਧ ਲੋੜਵੰਦ ਅਤੇ ਗਰੀਬ ਲੋਕਾਂ ਨਾਲ ਹੈ।

ਇਸ ਲਈ ਇਹਨਾਂ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਹਨਾਂ ਸਕੀਮਾਂ ਨੂੰ ਲਾਗੂ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਵਿੱਚ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਦੀ ਸੂਰਤ ਵਿੱਚ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ