ਯੈੱਸ ਪੰਜਾਬ
ਚੰਡੀਗੜ੍ਹ, 20 ਦਸੰਬਰ, 2024
ਨਗਰ ਨਿਗਮਾਂ ਦੀਆਂ ਆਮ/ਜ਼ਿਮਨੀ ਚੋਣਾਂ-2024 ਦੇ ਸਬੰਧ ਵਿੱਚ Punjab ਰਾਜ ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ, Punjab ਸਰਕਾਰ ਨੇ 21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ, Punjab ਸਰਕਾਰ ਨੇ ਉਨ੍ਹਾਂ ਵੋਟਰਾਂ ਲਈ ਵੀ 21 ਦਸੰਬਰ 2024 ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ ਜੋ ਪੰਜਾਬ ਸਰਕਾਰ ਦੇ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਹੇ ਹਨ। ਵੋਟਰ, ਨਗਰ ਨਿਗਮ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਨੂੰ ਵਰਤਣ ਲਈ ਯੋਗ ਅਧਿਕਾਰੀ ਨੂੰ ਆਪਣਾ ਵੋਟਰ ਕਾਰਡ ਦਿਖਾ ਕੇ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈ ਸਕਦੇ ਹਨ ਅਤੇ ਇਹ ਵਿਸ਼ੇਸ਼ ਛੁੱਟੀ ਉਨ੍ਹਾਂ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।