Thursday, December 12, 2024
spot_img
spot_img
spot_img

Punjab Govt ਵੱਲੋਂ Playway Schools ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਹਦਾਇਤਾਂ ਜਾਰੀ: Dr. Baljit Kaur

ਯੈੱਸ ਪੰਜਾਬ
ਚੰਡੀਗੜ੍ਹ, 11 ਦਸੰਬਰ, 2024

ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ Punjab ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਉਥੇ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ Dr. Baljit Kaur ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਵਿਚ ਖੇਡਣ ਲਈ ਥਾਂ ਹੋਣਾ ਲਾਜ਼ਮੀ ਹੈ ਅਤੇ ਇਸ ਦੇ ਨਾਲ ਹੀ ਸਕੂਲਾਂ ਵਿਚ ਕੈਮਰੇ ਵੀ ਜ਼ਰੂਰੀ ਲੱਗੇ ਹੋਣੇ ਚਾਹੀਦੇ ਹਨ।

Dr. Baljit Kaur ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਸਕੂਲ ਦਾ ਰਜਿਸਟਰਡ ਹੈ ਜਾਂ ਨਹੀਂ। ਇਸ ਸਬੰਧੀ ਜਾਣਕਾਰੀ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇੱਕ ਕਮਰੇ ਵਿੱਚ ਚੱਲ ਰਹੇ ਪਲੇਅ ਵੇਅ ਸਕੂਲ ਪੂਰੀ ਤਰ੍ਹਾਂ ਬੰਦ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬੱਚਿਆਂ ਦੀ ਸਮੇ ਸਿਰ ਸਿਹਤ ਜਾਂਚ ਕਰਾਉਣੀ ਅਤੇ ਇਮਿਊਨਾਈਜ਼ੇਸ਼ਨ ਦਾ ਰਿਕਾਰਡ ਰੱਖਣਾ ਸਕੂਲਾਂ ਵੱਲੋਂ ਯਕੀਨੀ ਬਣਾਇਆ ਜਾਵੇਗਾ । ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿਚ ਇਸ ਪੋਲਿਸੀ ਉੱਪਰ ਜ਼ਮੀਨੀ ਪੱਧਰ ਤੇ ਕੰਮ ਕਰਕੇ , ਇਕ ਮਜ਼ਬੂਤ ਆਨਲਾਈਨ ਸਿਸਟਮ ਰਾਹੀਂ ਸਕੂਲਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਣ ਜਾ ਰਹੀ ਹੈ ।

ਮੰਤਰੀ ਨੇ ਦੱਸਿਆ ਕਿ ਪਲੇਅ ਵੇਅ ਸਕੂਲਾਂ ਵਿੱਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਦੇ ਧਿਆਨ ਹਿੱਤ ਪੇਰੈਂਟਸ ਟੀਚਰ ਵਟਸਅੱਪ ਗਰੁੱਪ ਬਣਾਏ ਜਾਣਗੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ