Thursday, November 7, 2024
spot_img
spot_img
spot_img

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 4 ਜੁਲਾਈ, 2024

ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 – ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਦਿਖਾ ਕੇ 10 ਜੁਲਾਈ, 2024 ਨੂੰ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਜ਼ਿਕਰਯੋਗ ਹੈ ਕਿ ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 135 ਬੀ(1) ਦੇ ਉਪਬੰਧ ਅਨੁਸਾਰ, 10 ਜੁਲਾਈ 2024 (ਬੁੱਧਵਾਰ) ਨੂੰ ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦੇ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਵੀ ਕੰਮ ਵਿੱਚ ਨਿਯੁਕਤ ਸਾਰੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਇੱਕ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ