Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਸਰਕਾਰੀ ਆਈਟੀਆਈ ਸੁਨਾਮ ਊਧਮ ਸਿੰਘ ਵਾਲਾ ਦੇ ਨਵੀਨੀਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਅਮਨ ਅਰੋੜਾ

- Advertisement -

ਯੈੱਸ ਪੰਜਾਬ
ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ, 2022 (ਦਲਜੀਤ ਕੌਰ)
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਊਧਮ ਸਿੰਘ ਵਾਲਾ ਦੇ ਨਵੀਨੀਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਆਈਟੀਆਈ ਸਾਲ 1962-63 ਵਿੱਚ ਹੋਂਦ ਵਿੱਚ ਆਈ ਸੀ ਅਤੇ ਉਸ ਤੋਂ ਲਗਭਗ ਛੇ ਦਹਾਕਿਆਂ ਮਗਰੋਂ ਪਹਿਲੀ ਵਾਰ ਇਸ ਦੀਆਂ ਵਰਕਸ਼ਾਪਾਂ ਦੀ ਮੁਰੰਮਤ ਅਤੇ ਅਤਿ-ਆਧੁਨਿਕ ਢੰਗ ਨਾਲ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਵੱਲੋਂ ਗਰਾਂਟ ਪ੍ਰਵਾਨ ਕੀਤੀ ਗਈ ਹੈ ਜੋ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੀ ਸੰਭਵ ਹੋ ਸਕਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਵਿਖੇ ਕਾਰਪੈਂਟਰ, ਇਲੈਕਟ੍ਰੀਸ਼ਨ, ਮੋਟਰ ਮਕੈਨਿਕ, ਡੀਜ਼ਲ, ਫਿੱਟਰ, ਟ੍ਰੇਨਰ ਆਦਿ ਦੀਆਂ 9 ਵਰਕਸ਼ਾਪ ਸ਼ੈਡਾਂ ਹਨ, ਜਿਥੇ 8 ਟਰੇਡਾਂ ਚੱਲਦੀਆਂ ਹਨ, ਨੂੰ ਨਵੇਂ ਸਿਰਿਓਂ ਨਵੀਨਤਮ ਦਿੱਖ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪ੍ਰਵਾਨ ਕੀਤੀ ਰਾਸ਼ੀ ਨਾਲ ਆਈਟੀਆਈ ਦੀ ਐਗਰੀਕਲਚਰਲ ਮਸ਼ੀਨਰੀ ਵਰਕਸ਼ਾਪ ਦਾ ਵਿਸਥਾਰ, ਅੰਦਰੂਨੀ ਸੜਕਾਂ, ਕਾਰ ਸ਼ੈੱਡ, ਮੁੱਖ ਦਾਖਲਾ ਗੇਟ, ਪਾਰਕਿੰਗ, ਥਿਓਰੀ ਰੂਮ ਆਦਿ ਦਾ ਵੀ ਨਿਰਮਾਣ ਜਾਂ ਲੋੜੀਂਦੀ ਮੁਰੰਮਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਰਜਾਂ ਲਈ ਟੈਂਡਰ ਪ੍ਰਕ੍ਰਿਆ ਮੁਕੰਮਲ ਹੋਣ ਤੋਂ ਬਾਅਦ ਮੁੱਢਲੇ ਤੌਰ ‘ਤੇ ਮੁਰੰਮਤ ਕਾਰਜ ਸ਼ੁਰੂ ਹੋ ਗਏ ਹਨ ਅਤੇ ਇਹ ਸਮੁੱਚੇ ਕੰਮ ਛੇ ਮਹੀਨਿਆਂ ਅੰਦਰ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਆਪਣੀ ਨਿਗਰਾਨੀ ਹੇਠ ਇਹ ਕਾਰਜ ਗੁਣਵੱਤਾ ਦੇ ਆਧਾਰ ਉੱਤੇ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ ਜਿਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਕਾਦਮਿਕ ਅਦਾਰਿਆਂ ਅਤੇ ਸਿਖਲਾਈ ਕੇਂਦਰਾਂ ਵਿੱਚ ਸ਼ਾਨਦਾਰ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...