Friday, March 29, 2024

ਵਾਹਿਗੁਰੂ

spot_img
spot_img

ਆਸ਼ੂ ਖਿਲਾਫ਼ ਟਰਾਂਸਪੋਰਟ ਟੈਂਡਰ ਘੋਟਾਲੇ ਵਿੱਚ ਕੇਸ ਚਲਾਉਣ ਲਈ ਪੰਜਾਬ ਸਰਕਾਰ ਨੇ ਵਿਜੀਲੈਂਸ ਨੂੰ ਦਿੱਤੀ ਮਨਜ਼ੂਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਨਵੰਬਰ, 2022:
ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਿਹਨਾਂ ਨੂੰ ਵਿਜੀਲੈਂਸ ਬਿਊਰੋ ਵੱਲੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨਾਲ ਸੰਬੰਧਤ ਟਰਾਂਸਪੋਰਟ ਟੈਂਡਰ ਘੋਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਖ਼ਿਲਾਫ਼ ਕੇਸ ਚਲਾਉਣ ਦੀ ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਨੂੰ ਮਨਜ਼ੂਰੀ ਦੇ ਦਿੱਤੀ ਹੈ।

22 ਅਗਸਤ ਨੂੰ ਲੁਧਿਆਣਾ ਤੋਂ ਵਿਜੀਲੈਂਸ ਵੱਲੋਂ ਨਾਟਕੀ ਘਟਨਾਕ੍ਰਮ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਸ਼ੂ ਇਸ ਵੇਲੇ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਆਸ਼ੂ ਤੋਂ ਇਲਾਵਾ ਇਕ ਠੇਕੇਦਾਰ ਤੇਲੂ ਰਾਮ ਅਤੇ ਆੜ੍ਹਤੀ ਕ੍ਰਿਸ਼ਨ ਲਾਲ ਦੇ ਖਿਲਾਫ਼ ਲੁਧਿਆਣਾ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੋਈ ਹੈ।

ਆਸ਼ੂ ਅਤੇ ਇਸ ਕੇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ’ਤੇ ਇਲਜ਼ਾਮ ਹੈ ਕਿ ਉਹਨਾਂ ਦੀ ਮਿਲੀਭੁਗਤ ਨਾਲ ਸਰਕਾਰ ਨੂੰ ਵੱਡੀ ਪੱਧਰ ’ਤੇ ਚੂਨਾ ਲੱਗਾ ਅਤੇ ਇਸ ਘੋਟਾਲੇ ਨੂੰ ਅੰਜਾਮ ਦੇਣ ਲਈ ਅਨਾਜ ਦੀ ਢੋਆ ਢੁਆਈ ਵਾਸਤੇ ਸਰਕਾਰੀ ਰਿਕਾਰਡ ਵਿੱਚ ਦਰਜ ਕਰਵਾਏ ਗਏ ਵਾਹਨ ਨੰਬਰਾਂ ਵਿੱਚ ਸਕੂਟਰਾਂ, ਮੋਟਰਸਾਈਕਲਾਂ ਅਤੇ ਕਾਰਾਂ ਦੇ ਨੰਬਰ ਸ਼ਾਮਲ ਸਨ ਜਿਸ ਤੋਂ ਇਹ ਸਪਸ਼ਟ ਹੋ ਗਿਆ ਕਿ ਇਸ ਮਾਮਲੇ ਵਿੱਚ ਵੱਡੇ ਪੱਧਰ ’ਤੇ ਘਪਲਾ ਕੀਤਾ ਗਿਆ।

ਇਹ ਵੀ ਦੋਸ਼ ਹੈ ਕਿ ਤੇਲੂ ਰਾਮ ਨੇ ਜਿਹੜਾ ਕਣਕ ਅਤੇ ਝੋਨੇ ਦੀ ਢੋਆ ਢੁਆਈ ਦਾ ਠੇਕਾ ਲਿਆ, ਉਸ ਲਈ 26 ਲੱਖ ਰੁਪਏ ਰਿਸ਼ਵਤ ਵਜੋਂ ਅਦਾ ਕੀਤੇ ਗਏ ਸਨ।

ਆੜ੍ਹਤੀ ਕ੍ਰਿਸ਼ਨ ਲਾਲ ’ਤੇ ਦੋਸ਼ ਹੈ ਕਿ ਉਹ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਸਸਤਾ ਝੋਨਾ ਅਤੇ ਕਣਕ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਦਾ ਰਿਹਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...