ਯੈੱਸ ਪੰਜਾਬ
ਰੂਪਨਗਰ, 16 ਜਨਵਰੀ, 2025
ਮੁੱਖ ਮੰਤਰੀ ਸ. Bhagwant Singh Mann ਦੀ ਅਗਵਾਈ ਵਾਲੀ ਸੂਬਾ ਸਰਕਾਰ NRI ਭਾਈਚਾਰੇ ਨੂੰ Punjab ਵਿੱਚ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ NRI ਸਭਾ ਦੀ ਪ੍ਰਧਾਨ ਸ਼੍ਰੀਮਤੀ Parvinder Kaur Banga ਨੇ Rupnagar ਜ਼ਿਲ੍ਹੇ ਦੇ NRI ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ।
ਸ਼੍ਰੀਮਤੀ Parvinder Kaur Banga ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ Punjab ਦੇ ਪਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ ਦੀ ਭਲਾਈ ਲਈ, ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਜਲਦੀ ਅਤੇ ਸਰਲ ਤਰੀਕੇ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਜਲਦੀ ਅਤੇ ਸਾਰਥਕ ਢੰਗ ਨਾਲ ਹੱਲ ਕੀਤਾ ਜਾ ਸਕੇ।
ਸ਼੍ਰੀਮਤੀ ਪਰਵਿੰਦਰ ਕੌਰ ਬੰਗਾ ਨੇ ਦੱਸਿਆ ਕਿ ਐੱਨ.ਆਰ.ਆਈ ਸਭਾ ਦੀਆਂ ਜ਼ਿਲ੍ਹਾ ਇਕਾਈਆਂ ਦੇ ਪ੍ਰਧਾਨਾਂ ਦੇ ਅਹੁਦੇ ਲਈ ਚੋਣਾਂ 2011 ਤੋਂ ਬਾਅਦ ਨਹੀਂ ਹੋ ਸਕੀਆਂ ਸਨ, ਜੋ ਕਿ ਹਰ ਦੋ ਸਾਲਾਂ ਬਾਅਦ ਕਰਵਾਉਣੀਆਂ ਲਾਜ਼ਮੀ ਸਨ। ਉਨ੍ਹਾਂ ਦੱਸਿਆ ਕਿ ਸਾਰੇ ਚੁਣੇ ਹੋਏ ਜਾਂ ਨਾਮਜ਼ਦ ਪ੍ਰਧਾਨਾਂ ਦਾ ਕਾਰਜਕਾਲ ਸਾਲ 2015 ਵਿੱਚ ਖਤਮ ਹੋ ਗਿਆ ਸੀ, ਇਸ ਲਈ ਜ਼ਿਲ੍ਹਾ ਇਕਾਈਆਂ ਉਦੋਂ ਤੋਂ ਹੀ ਬੰਦ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਐੱਨ.ਆਰ.ਆਈ ਸਭਾ ਪੰਜਾਬ ਫਰਵਰੀ 2025 ਦੇ ਅੰਤ ਤੱਕ ਜ਼ਿਲ੍ਹਾ ਇਕਾਈਆਂ ਦੀਆਂ ਚੋਣਾਂ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਪੱਧਰ ‘ਤੇ ਐਨ.ਆਰ.ਆਈ. ਸਭਾ ਦੇ ਪ੍ਰਧਾਨ ਦੀ ਚੋਣ ਕਰਕੇ ਜਲਦ ਹੀ ਜ਼ਿਲ੍ਹੇ ਵਿੱਚ ਐਨ.ਆਰ.ਆਈ. ਦਫ਼ਤਰ ਬਣਾਇਆ ਜਾਵੇਗਾ ਤਾਂ ਜੋ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ। ਉਨ੍ਹਾਂ ਜ਼ਿਲ੍ਹਾ ਪੱਧਰ ਉੱਤੇ ਪ੍ਰਧਾਨ ਦੀ ਚੋਣ ਕਰਨ ਸਬੰਧੀ ਆਏ ਹੋਏ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਆਏ ਹੋਏ ਐਨ.ਆਰ.ਆਈਜ਼ ਨੂੰ ਜ਼ਿਲ੍ਹੇ ਦੀ ਐਨ.ਆਰ.ਆਈ. ਸਭਾ ਦੇ ਵੱਧ ਤੋਂ ਵੱਧ ਮੈਂਬਰ ਬਣਾਉਣ ਦਾ ਟੀਚਾ ਦਿੱਤਾ ਤਾਂ ਜੋ ਜ਼ਿਲ੍ਹੇ ਦੇ ਸਾਰੇ ਹੀ ਐਨ.ਆਰ.ਆਈਜ਼ ਇਸ ਸਭਾ ਨਾਲ ਜੁੜ ਸਕਣ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਨ.ਆਰ.ਆਈ. ਸਭਾ ਦੇ ਉਪ ਪ੍ਰਧਾਨ ਸ. ਸਤਨਾਮ ਸਿੰਘ ਚਾਨਾ ਅਤੇ ਜ਼ਿਲ੍ਹੇ ਦੇ ਹੋਰ ਐਨ.ਆਰ.ਆਈਜ਼ ਹਾਜ਼ਰ ਸਨ।