Tuesday, September 17, 2024
spot_img
spot_img
spot_img

ਨੌਜਵਾਨਾ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਪੰਜਾਬ ਸਰਕਾਰ: ਡਾ. ਰਾਜ ਕੁਮਾਰ ਚੱਬੇਵਾਲ

ਯੈੱਸ ਪੰਜਾਬ
ਹੁਸ਼ਿਆਰਪੁਰ, 10 ਸਤੰਬਰ, 2024

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਦੇਣ ਲਈ ਵਚਨਬੱਧ ਹੈ।

ਉਹ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰਿਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸੈਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪੋਲੀਟੈਕਨਿਕ ਕਾਲਜ, ਚੱਬੇਵਾਲ ਵਿਚ ਮਹਿਲਾਵਾਂ ਲਈ ਗਲਾਏ ਗਏ ਵਿਸ਼ੇਸ਼ ਮੈਗਾ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਦੌਰਾਨ ਬਤੌਰ ਮੁੱਖ ਮਹਿਮਾਨ ਮਹਿਲਾ ਉਮੀਦਵਾਰਾਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰਦੇ ਹਨ, ਜਿਨ੍ਹਾਂ ਨੇ ਮਹਿਲਾ ਸਸ਼ਕਤੀਕਰਨ ਲਈ ਹੁਸ਼ਿਆਰਪੁਰ ਵਿਚ ਮਹਿਲਾਵਾਂ ਲਈ ਇਸ ਤਰ੍ਹਾਂ ਦਾ ਮੈਗਾ ਰੋਜ਼ਗਾਰ ਕੈਂਪ ਆਯੋਜਿਤ ਕੀਤਾ।

ਅੱਜ ਦੇ ਕੈਂਪ ਵਿਚ 15 ਕੰਪਨੀਆਂ ਵਿਚ 400 ਅਸਾਮੀਆਂ ਲਈ 1500 ਤੋਂ ਵੱਧ ਉਮੀਦਵਾਰਾਂ ਨੇ ਹਿੱਸਾ ਲਿਆ, ਜਿਸ ਵਿਚ 204 ਉਮੀਦਵਾਰਾਂ ਨੂੰ ਮੌਕੇ ‘ਤੇ ਹੀ ਨੌਕਰੀ ਮਿਲ ਗਈ ਅਤੇ 412 ਉਮੀਦਵਾਰਾਂ ਨੂੰ ਇੰਟਰਵਿਊ ਦੇ ਆਖਰੀ ਦੌਰ ਲਈ ਸ਼ਾਰਟ ਲਿਸਟ ਕੀਤਾ ਗਿਆ।

ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਕੇਵਲ ਸਰਕਾਰੀ ਨੌਕਰੀਆਂ ਹੀ ਨਹੀ, ਬਲਕਿ ਨਿੱਜੀ ਖੇਤਰਾਂ ਵਿਚ ਵੀ ਰੋਜ਼ਗਾਰ ਦੇ ਮੌਕੇ ਉਪਲਬੱਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮੈਗਾ ਪਲੇਸਮੈਂਟ ਕੈਂਪ ਨਾ ਕੇਵਲ ਰੋਜ਼ਾਗਰ ਦੇ ਨਵੇਂ ਅਵਸਰ ਖੋਲਦੇ ਹਨ, ਬਲਕਿ ਸਵੈ ਰੋਜ਼ਗਾਰ ਨੂੰ ਵੀ ਉਤਸ਼ਾਹਿਤ ਕਰਦੇ ਹਨ, ਜਿਸ ਨਾਲ ਨੌਜਵਾਨ ਆਤਮਨਿਰਭਰ ਬਣ ਸਕਣ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੇ ਮੌਕਿਆਂ ਦਾ ਭਰਪੂਰ ਲਾਭ ਚੁੱਕਣ ਅਤੇ ਆਪਣੇ ਕਰਿਅਰ ਨੂੰ ਬਿਹਤਰ ਦਿਸ਼ਾ ਵਿਚ ਅੱਗੇ ਵਧਾਉਣ।

ਇਸ ਮੈਗਾ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਸ ਕੈਂਪ ਵਿਚ ਕਈ ਨਾਮੀ ਕੰਪਨੀਆਂ ਨੇ ਭਾਗ ਲਿਆ। ਇਸ ਵਿਚ ਆਈ.ਬੀ.ਐਸ, ਮਾਈਕ੍ਰੋਸਾਫਟ, ਆਈ.ਟੀ.ਸੀ ਲਿਮਟਡ, ਡਬਲ ਬੈਰਲ ਜੀਂਸ, ਇਨੋਵਸੋਸਿਰਸ (ਐਸ.ਬੀ.ਆਈ ਕਰੈਡਿਟ ਕਾਰਡ), ਐਕਸਿਸ ਬੈਂਕ, ਭਾਰਤੀ ਐਕਸਾ ਲਾਈਫ ਇੰਸੋਰੈਂਸ, ਸ਼ਿਵਮ ਹਸਪਤਾਲ, ਆਈ.ਵੀ. ਵਾਈ ਹਸਪਤਾਲ, ਭਾਰਜ ਲਾਈਫ ਕੇਅਰ ਹਸਪਤਾਲ, ਪੁਖਰਾਜ ਹੈਲਥ ਕੇਅਰ, ਐਸ.ਐਮ.ਜੀ ਇਲੈਕਟ੍ਰਕਲ ਸਕੂਟਰ ਲਿਮਟਡ ਅਤੇ ਇਲਾਈਜ਼ ਹਰਬਲ ਵਰਗੀਆਂ ਕੰਪਨੀਆਂ ਸ਼ਾਮਿਲ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਵਿਚ ਕੇਵਲ ਨੌਕਰੀਆਂ ਦੀ ਪੇਸ਼ਕਸ਼ ਹੀ ਨਹੀਂ ਕੀਤੀ ਗਈ, ਬਲਕਿ ਸਵੈ ਰੋਜ਼ਗਾਰ ਦੇ ਚਾਹਵਾਨ ਉਮੀਦਵਾਰਾਂ ਲਈ ਵੀ ਵਿਸ਼ੇਸ਼ ਸੁਵਿਧਾ ਉਪਲਬੱਧ ਕਰਵਾਈ ਗਈ। ਜੋ ਨੌਜਵਾਨ ਆਪਣਾ ਖੁੱਦ ਦਾ ਕਾਰੋਬਾਰ ਸ਼ੁਰੂ ਕਰਨਾ ਚਾਹੁਦੇ ਹਨ ਜਾਂ ਪਹਿਲਾ ਤੋਂ ਚੱਲ ਰਹੇ ਕਾਰੋਬਾਰ ਨੂੰ ਅੱਗੇ ਵਧਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਇਸ ਕੈਂਪ ਦਾ ਲਾਭ ਮਿਲਿਆ।

ਸਵੈ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਵਾ ਦੇਣ ਲਈ ਜ਼ਿਲ੍ਹਾ ਉਦਯੋਗ ਕੇਂਦਰ, ਐਸ.ਸੀ ਕਾਰਪੋਰੇਸ਼ਨ, ਬੈਕਫਿੰਕੋ, ਐਲ.ਡੀ.ਐਮ ਅਤੇ ਆਰ.ਸੇਟੀ ਵੱਲੋਂ ਵੀ ਸਟਾਲ ਲਗਾਏ ਗਏ ਸਨ। ਇਨ੍ਹਾਂ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਨੌਜਵਾਨਾਂ ਨੂੰ ਵੱਖ-ਵੱਖ ਯੋਜਨਾਵਾਂ ਅਤੇ ਸਰਕਾਰੀ ਸਹਾਇਤਾ ਦੇ ਬਾਰੇ ਵਿਚ ਜਾਣਕਾਰੀ ਦਿੱਤੀ, ਜਿਸ ਨਾਲ ਉਹ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ।

ਇਸ ਮੈਗਾ ਰੋਜ਼ਗਾਰ ਮੇਲੇ ਵਿਚ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਪਰੁਰ ਵੱਲੋਂ ਵਿਸ਼ੇਸ਼ ਬੱਚਿਆਂ ਲਈ ਪ੍ਰੋਜੈਕਟ ਵਿੰਗਸ ਦਾ ਸਟਾਲ ਲਗਾਇਆ ਗਿਆ।

ਇਸ ਤੋਂ ਇਲਾਵਾ ਰੈਡ ਕਰਾਸ ਸੁਸਾਇਟੀ ਵੱਲੋਂ ਰੈਡ ਕਰਾਸ ਸਕੂਲ ਆਫ ਵੋਕੇਸ਼ਨਲ ਲਰਨਿੰਗ ਤਹਿਤ ਵੱਖ-ਵੱਖ ਪੇਸ਼ੇਵਰ ਕੋਰਸ ਜਿਵੇਂ ਬਿਊਟੀ ਪਾਰਲਰ, ਟਾਈਪ ਐਂਡ ਸ਼ਾਰਟ ਹੈਂਡ, ਕੰਪਿਊਟਰ ਟਰੇਨਿੰਗ, ਫੈਸ਼ਨ ਡਿਜਾਇਨਿੰਗ ਸੈਂਟਰ, ਪ੍ਰੋਫੈਸ਼ਨਲ ਅਕਾਊਂਟੈਂਸੀ ਸਟਾਲ ਵੀ ਲਗਾਇਆ ਗਿਆ, ਜਿਸ ਰਾਹੀਂ ਆਉਣ ਵਾਲੀਆਂ ਲੜਕੀਆਂ ਜਾਬ ਫੇਅਰ ਵਿਚ ਇਨ੍ਹਾਂ ਕੋਰਸਜ਼ ਦੀ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੀ ਪ੍ਰਦਰਸ਼ਨੀ ਲਗਾਈ ਗਈ ਅਤੇ ਆਸ ਪਾਸ ਦੇ ਪਿੰਡਾਂ ਦੀਆਂ ਮਹਿਲਾਵਾਂ ਨੂੰ ਰੋਜ਼ਗਾਰ ਮੇਲੇ ਦੇ ਪ੍ਰਤੀ ਜਾਗਰੂਕ ਕੀਤਾ ਗਿਆ। ਵਿਭਾਗ ਵੱਲੋਂ ਇਸ ਦੌਰਾਨ ਮਹਿਲਾ ਸਸ਼ਕੀਤਕਰਨ ਸਬੰਧੀ ਵਿਸ਼ੇਸ਼ ਰੰਗੋਲੀ ਵੀ ਬਣਾਈ ਗਈ।

ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਸ਼ਰਮਾ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ, ਸੈਂਟ ਸੋਲਜਰ ਗਰੁੱਪ ਆਫ਼ ਕਾਲਜਿਜ ਐਂਡ ਸਕੂਲਸ ਦੇ ਚੇਅਰਮੈਨ ਅਨਿਲ ਚੋਪੜਾ, ਡਾ. ਤਜਿੰਦਰ ਕੁਮਾਰ, ਡਾ. ਈਸ਼ਾਂਕ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ, ਕੈਰੀਅਰ ਕਾਊਂਸਲਰ ਆਦਿੱਤਿਆ ਰਾਣਾ, ਪ੍ਰਿੰਸੀਪਲ ਹਰਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ