Friday, April 26, 2024

ਵਾਹਿਗੁਰੂ

spot_img
spot_img

ਇਨਕਲਾਬੀ ਵਿਰਾਸਤ ਅੱਗੇ ਤੋਰਨ ਲਈ ਗਦਰ ਪਾਰਟੀ ਸੂਰਮਿਆਂ ਅਤੇ ਬੱਬਰ ਅਕਾਲੀ ਯੋਧਿਆਂ ਦੇ ਨਾਂ ’ਤੇ ਪੰਜਾਬ ਵਿੱਚ ਯੂਨੀਵਰਸਿਟੀ ਖੋਲ੍ਹੀ ਜਾਵੇ: ਸਾਹਿਬ ਥਿੰਦ

- Advertisement -

Punjab Govt should establish a University to carry forward legacy of Ghadarites and Babbar Akalis: Sahib Thind

ਯੈੱਸ ਪੰਜਾਬ 
ਚੰਡੀਗੜ੍ਹ, 24 ਜਨਵਰੀ, 2023 –
ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਗਦਰੀਆਂ ਅਤੇ ਬੱਬਰ ਦੇਸ਼ ਭਗਤਾਂ ਦੇ ਨਾਂ ’ਤੇ ਸੂਬੇ ਵਿੱਚ ਯੂਨੀਵਰਸਿਟੀ ਖੋਲ੍ਹੀ ਜਾਵੇ।

ਅੱਜ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਜਥੇਬੰਦੀ ਦੇ ਪ੍ਰਧਾਨ ਸਾਹਿਬ ਥਿੰਦ ਨੇ ਗਦਰੀ ਦੇਸ਼ ਭਗਤਾਂ ਅਤੇ ਬੱਬਰ ਅਕਾਲੀ ਦੇਸ਼ ਭਗਤਾਂ ਦੇ ਪਰਿਵਾਰਾਂ ਵਿੱਚੋਂ ਬਾਬਾ ਬੰਤਾ ਸਿੰਘ ਸੰਘਵਾਲ(ਜਲੰਧਰ) ਦੀ ਪੋਤਰੀ ਪ੍ਰਿੰਸੀਪਲ ਡਾਃ ਜਸਬੀਰ ਕੌਰ ਗਿੱਲ ਅਤੇ ਇਨਕਲਾਬੀ ਯੋਧੇ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ (ਅੰਮ੍ਰਿਤਸਰ)ਦੇ ਪੋਤਰੇ ਸਃ ਦਿਲਬਾਗ ਸਿੰਘ ਭੱਟੀ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਜੀਵਨੀਆਂ ਦੇ ਰੂਪ ਵਿੱਚ ਸਕੂਲਾਂ-ਕਾਲਜਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਮੁੱਖ ਮੰਤਰੀ ਤੋਂ ਸੂਬੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਦੇ ਨਾਮ ਵੀ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਅੰਗਰੇਜ਼ਾਂ ਵਿਰੁੱਧ ਲੜਾਈ ਲੜੀ ਪਰ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਕੇ ਰਖਿਆ ਗਿਆ। ਉਨ੍ਹਾਂ ਆਖਿਆ ਕਿ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸੜਕਾਂ, ਇਮਾਰਤਾਂ ਆਦਿ ਅੱਜ ਵੀ ਅੰਗਰੇਜ਼ਾਂ ਦੇ ਨਾਵਾਂ ‘ਤੇ ਚੱਲ ਰਹੀਆਂ ਹਨ, ਇਨ੍ਹਾਂ ਦੇ ਨਾਂ ਬਦਲ ਕੇ ਗਦਰੀਆਂ ਅਤੇ ਬੱਬਰ ਅਕਾਲੀ ਦੇਸ਼ ਭਗਤਾਂ ਦੇ ਨਾਂ ‘ਤੇ ਰੱਖੇ ਜਾਣੇ ਚਾਹੀਦੇ ਹਨ।

ਉਨ੍ਹਾਂ ਹੋਰ ਮੰਗ ਕੀਤੀ ਕਿ ਗਦਰੀ ਦੇਸ਼ ਭਗਤਾਂ ਅਤੇ ਬੱਬਰ ਅਕਾਲੀ ਦੇਸ਼ ਭਗਤਾਂ ਦੇ ਸ਼ਹੀਦਾਂ ਦੇ ਘਰਾਂ, ਸੜਕਾਂ ਅਤੇ ਇਮਾਰਤਾਂ ਨੂੰ ਕੌਮੀ ਵਿਰਾਸਤ ਐਲਾਨਿਆ ਜਾਵੇ।

ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਦੇਸ਼-ਭਗਤਾਂ ਦੀ ਵਿਰਾਸਤ, ਪੰਜਾਬੀ ਸਭਿਆਚਾਰ ਤੋਂ ਮਾਂ-ਬੋਲੀ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਹ ਸੰਸਥਾ ਉੱਤਰੀ ਅਮਰੀਕਾ, ਯੂਰਪ ਤੇ ਦੱਖਣੀ ਏਸ਼ੀਆ ਸਮੇਤ ਕਈ ਦੇਸ਼ਾਂ ਵਿੱਚ ਸਰਗਰਮ ਹੈ।

ਇਸ ਵਲੋਂ ਗ਼ਦਰ ਲਹਿਰ, ਬੱਬਰ ਅਕਾਲੀ ਲਹਿਰ ਤੇ ਆਜ਼ਾਦੀ ਸੰਗਰਾਮ ਦੇ ਯੋਧਿਆਂ ਦੀ ਯਾਦ ਵਿੱਚ ਹਰ ਸਾਲ ਗ਼ਦਰੀ ਬਾਬਿਆਂ ਦੀ ਯਾਦ ਵਿੱਚ ਮੇਲਾ ਸਰੀ (ਬੀ.ਸੀ., ਕੈਨੇਡਾ) ਵਿੱਚ ਲਾਇਆ ਜਾਂਦਾ ਹੈ। ਇਹ ਸੰਸਥਾ ਬਰਤਾਨਵੀ ਸਾਮਰਾਜ ਵਲੋਂ ਕੀਤੀਆਂ ਬੇਇਨਸਾਫ਼ੀਆਂ ਦੇ ਖਿਲਾਫ਼ ਇਨਸਾਫ਼ ਦਿਵਾਉਣ ਲਈ ਲਗਾਤਾਰ ਸੰਘਰਸ਼ਸ਼ੀਲ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...