Wednesday, October 2, 2024
spot_img
spot_img
spot_img
spot_img
spot_img

ਉਦਯੋਗਾਂ ਲਈ ਨਿਵੇਸ਼ਕਾਂ ਨੂੰ ਉਤਸ਼ਾਹਿਤ ਕਰੇ ਸੂਬਾ ਸਰਕਾਰ: ਅਰਵਿੰਦ ਖੰਨਾ

ਯੈੱਸ ਪੰਜਾਬ
ਚੰਡੀਗੜ੍ਹ, 22 ਜੁਲਾਈ, 2024

ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਫੋਕੇ ਬਿਆਨਾਂ ਨਾਲ ਬੇਰੋਜਗਾਰੀ ਦਾ ਕੋਈ ਹੱਲ ਨਹੀਂ ਹੋ ਸਕਦਾ ਬਲਕਿ ਇਸ ਲਈ ਜਮੀਨੀ ਪੱਧਰ ਤੇ ਯਤਨ ਕਰਨ ਦੀ ਜਰੂਰਤ ਹੁੰਦੀ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬੇਰੋਜ਼ਗਾਰੀ ਦਾ ਮੁੱਦਾ ਸਭ ਤੋਂ ਵੱਡਾ ਹੈ, ਜਿਸ ਦੇੇ ਹੱਲ ਲਈ ਸੂਬੇ ਵਿੱਚ ਉਦਯੋਗ ਲਗਾਉਣੇ ਜਰੂਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਉਤਸ਼ਾਹਿਤ ਕਰਕੇ ਉਦਯੋਗ ਲਗਾਉਣ ਲਈ ਪ੍ਰੇਰਿਤ ਕਰੇ ਤਾਂ ਜੋ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ।

ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਹਾਲਾਤ ਇਹ ਬਣ ਚੁੱਕੇ ਹਨ ਕਿ ਨੌਜਵਾਨਾਂ ਦਾ ਭਰੋਸਾ ਸਰਕਾਰ ਨਾਲੋਂ ਵੱਧ ਇਮੀਗ੍ਰੇਸ਼ਨ ਕੰਪਨੀਆਂ ਤੇ ਬਣਿਆ ਹੋਇਆ ਹੈ। ਇਸ ਕਾਰਨ ਹੀ ਨੌਜਵਾਨਾਂ ਦੇ 70 ਫੀਸਦੀ ਅਬਾਦੀ ਮਜ਼ਬੂਰ ਹੋ ਕੇ ਵਿਦੇਸ਼ਾਂ ਵੱਲ ਨੂੰ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਹਰ ਸਾਲ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਦਾ ਦਾਅਵਾ ਕੀਤਾ ਸੀ ਪਰ ਅੱਧਾ ਕਾਰਜਕਾਲ ਮੁਕੰਮਲ ਹੋਣ ਦੇ ਬਾਅਦ ਵੀ ਸਰਕਾਰ ਨੇ ਇਸ ਵੱਲ ਕੋਈ ਕਦਮ ਨਹੀਂ ਵਧਾਇਆ।

ਉਨ੍ਹਾਂ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਵੀ ਖੋਖਲਾ ਸਾਬਿਤ ਹੋਇਆ ਹੈ। ਰੋਜ਼ਾਨਾਂ ਅਨੇਕਾਂ ਨੌਜਵਾਨ ਨਸ਼ੇ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ, ਪਰ ਸਰਕਾਰ ਹੱਥ ਤੇ ਹੱਥ ਧਰੀ ਬੈਠੀ ਹੈ। ਸ਼੍ਰ੍ਰੀ ਖੰਨਾ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜੀ ਹੋਈ ਹੈ।

ਜਿਸ ਕਾਰਨ ਨਿਵੇਸ਼ਕ ਪੰਜਾਬ ਵੱਲ ਆਉਣ ਦੀ ਹਿੰਮਤ ਨਹੀਂ ਜੁਟਾ ਪਾ ਰਹੇ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮੁੱਦੇ ਵੱਲ ਫੌਰੀ ਤੌਰ ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਸੂਬੇ ਨੂੰ ਆਰਥਿਕ ਮੰਦਹਾਲ ਵਿੱਚੋਂ ਕੱਢਣ ਲਈ ਵੱਡੇ ਪੱਧਰ ਤੇ ਉਦਯੋਗ ਲੱਗ ਸਕਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਸਾਧਨ ਮੁਹੱਈਆ ਹੋ ਸਕਣ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ