Saturday, April 27, 2024

ਵਾਹਿਗੁਰੂ

spot_img
spot_img

550 ਕਾਲਜ ਅਧਿਆਪਕਾਂ ਦੀ ਹੋਵੇਗੀ ਪੱਕੀ ਭਰਤੀ: ਮੀਤ ਹੇਅਰ ਨੇ ਰੱਖ਼ਿਆ ਕਾਲਜ ਦਾ ਨੀਂਹ ਪੱਥਰ

- Advertisement -

ਯੈੱਸ ਪੰਜਾਬ
ਸੁਖਚੈਨ (ਫਾਜ਼ਿਲਕਾ), 1 ਅਕਤੂਬਰ, 2022 –
ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਨੀਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਬੱਲੂਆਣਾ ਹਲਕੇ ਅਧੀਨ ਪੈਂਦੇ ਪਿੰਡ ਸੁਖਚੈਨ ਵਿਖੇ ਸਰਕਾਰੀ ਕਾਲਜ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਲਈ ਮਿਆਰੀ ਉਚੇਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਵਿਦਿਆਰਥੀ ਹੁਣ ਇਸ ਲਈ ਵਿਦਿਆ ਤੋਂ ਵਾਂਝਾਂ ਨਹੀਂ ਰਹੇਗਾ ਕਿ ਉਸਦੇ ਨਜਦੀਕ ਸਕੂਲ ਜਾਂ ਕਾਲਜ ਨਹੀਂ ਸੀ ਜਾਂ ਉਸ ਕੋਲ ਪੈਸਾ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ 550 ਕਾਲਜ ਅਧਿਆਪਕਾਂ ਦੀ ਭਰਤੀ ਕਰਨ ਜਾ ਰਹੀ ਹੈ।

ਕਾਲਜ ਦਾ ਨੀਂਹ ਪੱਥਰ ਰੱਖਣ ਅਤੇ ਭੂਮੀ ਪੂਜਣ ਤੋਂ ਬਾਅਦ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ ਪ੍ਰੋਜੈਕਟਾਂ ਦੇ ਰੂਪ ਵਿਚ ਵਾਪਸ ਲੋਕਾਂ ਵਿਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇੱਥੇ ਵਿਦਿਆਰਥੀਆਂ ਦੀ ਮੰਗ ਅਨੁਸਾਰ ਨਵੇਂ ਕੋਰਸ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਮਜ਼ੋਰ ਵਰਗਾਂ ਦੇ ਬੱਚਿਆਂ ਲਈ ਵਜੀਫਾ ਵੀ ਦੇ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਜੋ ਫੈਸਲੇ ਆਪਣੇ ਕਾਰਜਕਾਲ ਦੇ ਆਖਰੀ ਸਾਲ ਕਰਦੀਆਂ ਸਨ ਸ. ਭਗਵੰਤ ਮਾਨ ਦੀ ਸਰਕਾਰ ਉਹ ਕੰਮ ਪਹਿਲੇ ਛੇ ਮਹੀਨੇ ਵਿਚ ਹੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਦੂਜੇ ਪਾਸੇ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਅਤੇ ਕੌਮਾਂਤਰੀ ਮੁਕਾਬਲੇ ਜੇਤੂ ਖਿਡਾਰੀਆਂ ਨੂੰ ਸਨਮਾਨ ਦੇਣ ਵਰਗੇ ਕਾਰਜ ਕੀਤੇ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਮਾਫੀ ਵਰਗੇ ਆਪਣੇ ਵਾਅਦੇ ਪੂਰੇ ਕਰਨ ਦੇ ਨਾਲ ਨਾਲ ਕਈ ਅਜਿਹੇ ਚੰਗੇ ਕੰਮ ਜਿਵੇਂ ਇਕ ਵਿਧਾਇਕ ਇਕ ਪੈਨਸ਼ਨ, ਪੰਚਾਇਤੀ ਜਮੀਨਾਂ ਦੇ ਕਬਜੇ ਛੁੜਾਉਣੇ ਆਦਿ ਵੀ ਕਰ ਰਹੀ ਹੈ ਜਿੰਨ੍ਹਾਂ ਦਾ ਵਾਅਦਾ ਵੀ ਅਸੀਂ ਨਹੀਂ ਕੀਤਾ ਸੀ।

ਇਸ ਤੋਂ ਪਹਿਲਾਂ ਬੋਲਦਿਆਂ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਇਸ ਕਾਲਜ ਦੇ ਨਿਰਮਾਣ ਤੇ 15.38 ਕਰੋੜ ਰੁਪਏ ਦਾ ਖਰਚ ਆਵੇਗਾ ਅਤੇ ਇਹ 10 ਏਕੜ ਵਿਚ ਬਣੇਗਾ। ਉਨ੍ਹਾਂ ਨੇ ਦੱਸਿਆ ਕਿ ਪਹਿਲੀ ਵਾਰ ਹੈ ਕਿ ਹਲਕਾ ਬੱਲੂਆਣਾ ਵਿਚ 600 ਕਰੋੜ ਰੁਪਏ ਦੇ ਵਿਕਾਸ ਪ੍ਰੋਜ਼ੈਕਟਾਂ ਤੇ ਕੰਮ ਚੱਲ ਰਿਹਾ ਹੈ।

ਇਸ ਮੌਕੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਸਰਕਾਰ ਵੱਲੋਂ ਕਮਜੋਰ ਵਰਗਾਂ ਦੀ ਪੜਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ, ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਸਰਕਾਰ ਦੀਆਂ ਸਿੱਖਿਆ ਅਤੇ ਸਿਹਤ ਪ੍ਰਤੀ ਤਰਜੀਹਾਂ ਬਾਰੇ, ਲੰਬੀ ਦੇ ਵਿਧਾਇਕ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਿਜਲੀ ਮਾਫੀ ਦਾ ਵਾਅਦਾ ਪੂਰਾ ਕਰਨ ਬਾਰੇ ਜਾਣਕਾਰੀ ਦਿੱਤੀ। ਸ੍ਰੀ ਗੁਰਚਜਨ ਸਿੰਘ ਮੁਸਾਫਿਰ ਨੇ ਇਸ ਪ੍ਰੋਜੈਕਟ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ, ਐਸਐਸਪੀ ਸ੍ਰੀ ਭੁਪਿੰਦਰ ਸਿੰਘ, ਕਾਰਜਕਾਰੀ ਇੰਜਨੀਅਰ ਰਾਜੇਸ ਗਰੋਵਰ, ਆਪ ਦੇ ਜਿ਼ਲ੍ਹਾ ਆਗੂ ਸ੍ਰੀ ਉਪਕਾਰ ਸਿੰਘ, ਸ੍ਰੀ ਧਰਮਵੀਰ ਗੋਦਾਰਾ, ਸ੍ਰੀ ਮਨੋਜ਼ ਗੋਦਾਰਾ ਆਦਿ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...