ਯੈੱਸ ਪੰਜਾਬ
ਜਲੰਧਰ, 1 ਅਕਤੂਬਰ, 2023:
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਾਕੀ ਦੀ ਸਿਰਮੌਰ ਸੰਸਥਾ ਸੁਰਜੀਤ ਹਾਕੀ ਸੁਸਾਇਟੀ ਨੂੰ ਪੰਜਾਬ ਸਰਕਾਰ ਵੱਲੋਂ ਹਾਕੀ ਦੀ ਤਰੱਕੀ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ ।
ਸੁਰਜੀਤ ਹਾਕੀ ਸੁਸਾਇਟੀ ਦੇ ਸੀ.ਈ.ਓ. ਇਕਬਾਲ ਸਿੰਘ ਸੰਧੂ, ਜਨਰਲ ਸਕੱਤਰ ਸੁਰਿੰਦਰ ਸਿੰਘ ਭਾਪਾ ਅਤੇ ਆਨਰੇਰੀ ਸਕੱਤਰ ਰਣਬੀਰ ਸਿੰਘ ਰਾਣਾ ਟੁੱਟ ਵੱਲੋਂ ਬੀਤੇ ਦਿਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕਰਕੇ ਸੁਸਾਇਟੀ ਵੱਲੋਂ ਜਿਥੇ ਪੰਜਾਬ ਸਰਕਾਰ ਵੱਲੋਂ ਜਾਰੀ ਹੁਣ ਤਕ ਦੀ ਸਭ ਤੋਂ ਵਧੀਆ ਪੰਜਾਬ ਖੇਡ ਪਲੀਸੀ-2023 ਜਾਰੀ ਕਰਨ ਉਪਰ ਵਧਾਈ ਦਿੱਤੀ ਉੱਥੇ ਉਹਨਾਂ ਨੇ ਸੁਸਾਇਟੀ ਵੱਲੋਂ ਹਾਕੀ ਦੇ ਖੇਤਰ ਵਿਚ ਕਿਤੇ ਜਾ ਰਿਹੈ ਕੰਮਾਂ ਤੇ 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਇਆ।
ਇਸੇ ਦੌਰਾਨ ਉਹਨਾਂ ਵਲੋਂ ਖੇਡ ਮੰਤਰੀ ਪੰਜਾਬ ਨੂੰ ਟੂਰਨਾਂਮੈਂਟ ਦੇ ਫਾਈਨਲ ਵਿੱਚ ਸ਼ਾਮਿਲ ਹੋਣ ਦਾ ਵੀ ਸੱਦਾ ਦਿੱਤਾ ਗਿਆ। ਇਸ ਮੌਕੇ ਉਪਰ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੁਰਜੀਤ ਹਾਕੀ ਸੁਸਾਇਟੀ ਦੇ ਇਸ ਸੱਦੇ ਨੂੰ ਪ੍ਰਵਾਨ ਕਰਨ ਦੇ ਨਾਲ ਨਾਲ ਸੁਸਾਇਟੀ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ।
ਫੋਟੋ ਕਪਸ਼ਨ:
1. ਸੁਰਜੀਤ ਹਾਕੀ ਸੁਸਾਇਟੀ ਦੇ ਮੈਂਬਰ ਖੇਡ ਮੰਤਰੀ ਮੀਤ ਹੇਅਰ ਨੂੰ ਸੱਦਾ ਪੱਤਰ ਦਿੰਦੇ ਹੋਏ ।
2. ਸੁਸਾਇਟੀ ਦੇ ਅਹੁਦੇਦਾਰ ਖੇਡ ਮੰਤਰੀ ਮੀਤ ਹੇਅਰ ਨੂੰ ਨੂੰ ਟੂਰਨਾਮੈਂਟ ਬਾਰੇ ਜਾਣਕਾਰੀ ਦਿੰਦੇ ਹੋਏ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ