Thursday, April 25, 2024

ਵਾਹਿਗੁਰੂ

spot_img
spot_img

ਰਾਵੀ ਦਰਿਆ ਨੇੜੇ ਮਕੋੜਾ ਪੱਤਣ ਤੋ ਪਾਰ ਵੱਸਦੇ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਜਲਦ ਪੱਕੇ ਪੁਲ ਦੀ ਉਸਾਰੀ ਕਰਵਾਈ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

- Advertisement -

ਯੈੱਸ ਪੰਜਾਬ
ਦੀਨਾਨਗਰ, ਗੁਰਦਾਸਪੁਰ, 6 ਅਗਸਤ, 2022 –
ਸ. ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਪੰਜਾਬ ਨੇ ਅੱਜ ਰਾਵੀ ਦਰਿਆ ਨੇੜੇ ਮਕੋੜਾ ਪੱਤਣ ਦਾ ਦੌਰਾ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਹੜ ਕਾਰਨ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ ਰਾਵੀ ਦਰਿਆ ਤੋਂ ਪਾਰ ਬਣਨ ਵਾਲਾ ਪੱਕਾ ਪੁਲ ਮਨਜ਼ੂਰ ਹੋ ਚੁੱਕਾ ਹੈ ਅਤੇ ਜਲਦ ਇਸਦੀ ਉਸਾਰੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਰਾਵੀ ਤੋ ਪਾਰ ਵਸਦੇ 7 ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ, ਡਾ ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਸਮਸ਼ੇਰ ਸਿੰਘ, ਆਪ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਦੀਨਾਨਗਰ ਵੀ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਅੱਜ ਉਹ ਪਹਿਲਾਂ ਪਠਾਨਕੋਟ ਜਿਲੇ ਵਿਚ ਹੜ ਕਾਰਨ ਪ੍ਰਭਾਵਿਤ ਹੋਣ ਵਾਲੇ ਖੇਤਰ ਦਾ ਦੌਰਾ ਕਰਕੇ ਆਏ ਹਨ ਤੇ ਹੁਣ ਗੁਰਦਾਸਪੁਰ ਜਿਲੇ ਵਿਚ ਰਾਵੀ ਦਰਿਆ ਨੇੜੇ ਮਕੋੜਾ ਪੱਤਣ ਵਿਖੇ ਆਏ ਹਨ ।

ਉਨ੍ਹਾਂ ਦੱਸਿਆ ਇੱਥੇ ਆਉਣ ਦਾ ਮੁੱਖ ਮਕਸਦ ਇਹੀ ਹੈ ਕਿ ਹੜ ਵਰਗੀ ਖਤਰੇ ਵਾਲੀ ਸਥਿਤੀ ਨਾਲ ਨਜਿੱਠਣ ਲਈ ਠੋਸ ਰਣਨੀਤੀ ਉਲੀਕੀ ਜਾਵੇ ਤਾਂ ਜੋ ਦਰਿਆ ਤੋਂ ਪਾਰ ਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। ਉਨਾ ਦੱਸਿਆ ਕਿ ਪੀ ਡਬਲਿਊ ਡੀ , ਬੀ ਐਡ ਆਰ ਵਿਭਾਗ ਵਲੋਂ ਪੁਲ ਦੀ ਉਸਾਰੀ ਕੀਤੀ ਜਾਵੇਗੀ ਤੇ ਨਿਰਧਾਰਿਤ ਸਮਾਂ ਸੀਮਾ ਅੰਦਰ ਪੁਲ ਦੀ ਉਸਾਰੀ ਪੂਰੀ ਕਰਵਾਈ ਜਾਵੇਗੀ। ਇਸ ਤੋ ਇਲਾਵਾ ਉਨਾ ਲੋਕਾਂ ਦੀ ਸਹੂਲਤ ਲਈ ਜਲਦ ਵੱਡੀ ਬੇੜੀ ਮੁਹੱਈਆ ਕਰਵਾਏ ਜਾਣ ਲਈ ਵੀ ਕਿਹਾ।

ਇਸ ਮੋਕੇ ਰਾਵੀ ਦਰਿਆ ਤੋਂ ਪਾਰ 7 ਪਿੰਡਾਂ ਦੇ ਲੋਕਾ ਨੇ ਕੈਬਨਿਟ ਮੰਤਰੀ ਧਾਲੀਵਾਲ ਦੇ ਧਿਆਨ ਵਿੱਚ ਆਪਣੀਆਂ ਮੁਸ਼ਕਿਲਾਂ ਲਿਅਾਦੀਅਾ। ਲੋਕਾਂ , ਰਾਵੀ ਦਰਿਆ ਦੇ ਪਾਣੀ ਨਾਲ ਲੱਗ ਰਹੀ ਢਾਅ, ਸਕੂਲ ਅਪਗਰੇਡ ਕਰਨ ਸਬੰਧੀ, ਵਾਟਰ ਸਪਲਾਈ ਦੇ ਚੱਲ ਰਹੇ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਆਦਿ ਮੁਸ਼ਕਿਲਾਂ ਦੱਸੀਆਂ। ਜਿਨ੍ਹਾਂ ਦੇ ਹੱਲ ਲਈ ਉਨ੍ਹਾਂ ਨੇ ਭਰੋਸਾ ਦਿੱਤਾ।

ਇਸ ਮੋਕੇ ਉਨ੍ਹਾਂ ਬੀ ਐਸ ਐਫ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਵੀ ਕੈਬਨਿਟ ਮੰਤਰੀ ਦੇ ਸਨਮੁੱਖ ਕੁਝ ਮੰਗਾਂ ਰੱਖੀਆਂ, ਜਿਸ ਨੂੰ ਪੂਰਾ ਕਰਨ ਲਈ ਉਨਾ ਸਬੰਧਤ ਵਿਭਾਗ ਨੂੰ ਨਿਰਦੇਸ਼ ਦਿੱਤੇ।

ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਰਾਵੀ ਦਰਿਆ ਵਿਚਲੇ ਪਾਣੀ ਦੇ ਪੱਧਰ ’ਤੇ 24 ਘੰਟੇ ਨਿਗਰਾਨੀ ਰੱਖੀ ਜਾਵੇ ਅਤੇ ਕਿਸੇ ਵੀ ਤਰਾਂ ਦੀ ਹੜ੍ਹ ਵਰਗੀ ਖਤਰੇ ਦੀ ਸਥਿਤੀ ’ਤੇ ਕਾਬੂ ਪਾਉਣ ਲਈ ਪੁਖਤਾ ਪ੍ਰਬੰਧ ਕਰਕੇ ਰੱਖੇ ਜਾਣ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕੈਬਨਿਟ ਮੰਤਰੀ ਧਾਲੀਵਾਲ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਵਰਗੀ ਖਤਰੇ ਦੀ ਸਥਿਤੀ ਨਾਲ ਨਿਪਟਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੀ ਸਹੂਲਤ ਲਈ ਜ਼ਿਲਾ ਤੇ ਤਹਿਸੀਲ ਪੱਧਰ ’ਤੇ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਸਥਾਪਤ ਕੀਤੇ ਗਏ।

ਇਸ ਮੌਕੇ ਪਰਮਜੀਤ ਕੋਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ਼ਾਇਰੀ ਭੰਡਾਰੀ ਐਸ ਡੀ ਐਮ ਬਟਾਲਾ, ਕੁਲਵਿੰਦਰ ਸਿੰਘ ਕਮਾਡੈਂਟ ਬੀਐਸਐਫ, ਸੰਦੀਪ ਮਲਹੋਤਰਾ,ਡੀਡੀਪੀਓ, ਅਭਿਸ਼ੇਕ ਵਰਮਾ ਨਾਇਬ ਤਹਿਸੀਲਦਾਰ , ਐਡਵੋਕੇਟ ਰਾਜੀਵ ਮਦਾਨ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...