Thursday, March 13, 2025
spot_img
spot_img
spot_img
spot_img

Punjab Govt ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ: Dr. Baljit Kaur

ਯੈੱਸ ਪੰਜਾਬ
ਚੰਡੀਗੜ੍ਹ, 12 ਮਾਰਚ, 2025

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ Dr. Baljit Kaur ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ Dr. Baljit Kaur ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

Dr. Baljit Kaur ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਜਨਾਂ ਲਈ ਚਲਾਈ ਗਈ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ