Sunday, April 14, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਦੀ ਨੀਅਤ ਤੇ ਨੀਤੀ ਮਾਂ ਬੋਲੀ ਪੰਜਾਬੀ ਪੱਖੀ: ਡਾ. ਬਲਬੀਰ ਸਿੰਘ

- Advertisement -

ਯੈੱਸ ਪੰਜਾਬ
ਪਟਿਆਲਾ, 21 ਫਰਵਰੀ, 2024

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਨੀਤੀ ਅਤੇ ਨੀਅਤ ਮਾਂ ਬੋਲੀ ਪੰਜਾਬੀ ਪੱਖੀ ਹੈ।ਸਿਹਤ ਮੰਤਰੀ ਅੱਜ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਸਮਾਗਮ ਦੀ ਅਗਵਾਈ ਕਰ ਰਹੇ ਸਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਨੂੰ ਹੋਰਨਾਂ ਭਾਸ਼ਾਵਾਂ ਨੂੰ ਵੀ ਸਿੱਖਣਾ ਚਾਹੀਦਾ ਹੈ ਪਰੰਤੂ ਸਾਡੀ ਮਾਂ ਬੋਲੀ ਉਤੇ ਵੀ ਪਕੜ ਲਾਜਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਵਿਸ਼ਵ ਵਿੱਚ ਭਾਵੇਂ ਕਿਤੇ ਵੀ ਗਏ, ਉਥੇ ਹੀ ਉਨ੍ਹਾਂ ਨੇ ਨਵਾਂ ਪੰਜਾਬ ਵਸਾ ਲਿਆ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਪੰਜਾਬੀ ਦੇ ਲੇਖਕਾਂ ਤੇ ਪੰਜਾਬੀ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਸੰਜੀਦਾ ਹੈ। ਡਾ. ਬਲਬੀਰ ਸਿੰਘ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੀਆਂ ਨਾਮ ਪੱਟੀਆਂ ਅਤੇ ਦੁਕਾਨਾਂ ਦੇ ਬੋਰਡਾਂ ਉੱਪਰ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ।

ਸਮਾਗਮ ਮੌਕੇ ਸ਼੍ਰੋਮਣੀ ਪੰਜਾਬੀ ਗਿਆਨ ਸਾਹਿਤਕਾਰ ਡਾ.ਵਿਦਵਾਨ ਸਿੰਘ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਸਮਾਗਮ ਦੀ ਪ੍ਰਧਾਨਗੀ ਉੱਘੇ ਚਿੰਤਕ ਡਾ. ਅਮਰਜੀਤ ਸਿੰਘ ਗਰੇਵਾਲ ਤੇ ਉੱਘੇ ਕਵੀ ਡਾ. ਸਵਰਨਜੀਤ ਸਿੰਘ ਸਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਡਾ. ਰਾਜਿੰਦਰਪਾਲ ਸਿੰਘ ਬਰਾੜ ਨੇ “ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਅਤੇ ਹੱਲ” ਵਿਸ਼ੇ ਤੇ ਕੁੰਜੀਵਤ ਭਾਸ਼ਣ ਦਿੱਤਾ।

ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਹਰਪ੍ਰੀਤ ਕੌਰ ਨੇ ਸਵਾਗਤ ਕਰਦਿਆਂ ਮਾਤ ਭਾਸ਼ਾ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਤੇ ਵਿਭਾਗ ਦੀਆਂ ਮਹੱਤਵਪੂਰਨ ਸਕੀਮਾਂ ਬਾਰੇ ਜਾਣੂ ਕਰਵਾਇਆ।ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਰਾਹੀਂ ਆਮ ਜਨਤਾ ਨੂੰ ਘਰਾਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਭਾਸ਼ਾ ਵਿਚ ਲਿਖਣ ਲਈ “ਪੰਜਾਬੀ ਚੇਤਨਾ ਰੈਲੀ” ਕੱਢੀ ਗਈ।

ਇਸ ਰੈਲੀ ਵਿਚ ਸਕੂਲ, ਪੰਜਾਬੀ ਟਾਈਪ/ਸ਼ਾਰਟਹੈਂਡ ਅਤੇ ਸਰਕਾਰੀ ਆਈ.ਟੀ.ਆਈ ਲੜਕੀਆਂ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਇਸ ਰੈਲੀ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਸਮਾਗਮ ਦੇ ਦੂਜੇ ਦੌਰ ਵਿਚ ਪੰਜਾਬੀ ਥੀਏਟਰ ਮੰਚ ਦੇ ਡਾਇਰੈਕਟਰ, ਗੁਲਜਾਰ ਪਟਿਆਲਵੀ ਨੇ ਪੰਜਾਬੀ ਸੂਫ਼ੀ ਗਾਇਕੀ ਦੀ ਪੇਸ਼ਕਾਰੀ ਕੀਤੀ। ਸਮਾਗਮ ਵਿਚ ਕਰਨਲ ਜੇਵੀ ਸਿੰਘ, ਜਸਬੀਰ ਸਿੰਘ ਗਾਂਧੀ, ਲਾਲ ਸਿੰਘ ਤੇ ਮਨਦੀਪ ਸਿੰਘ ਵਿਰਦੀ ਡਿਪਟੀ ਡਾਇਰੈਕਟਰ ਹਰਭਜਨ ਕੌਰ, ਚੰਦਨਦੀਪ ਕੌਰ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਜਸਪ੍ਰੀਤ ਕੌਰ, ਸੁਰਿੰਦਰ ਕੌਰ ਹਾਜਰ ਹੋਏ। ਮੰਚ ਸੰਚਾਲਨ ਦਾ ਕਾਰਜ ਵਿਭਾਗ ਦੇ ਅਧਿਕਾਰੀ ਗੁਰਮੇਲ ਸਿੰਘ ਵਿਰਕ ਨੇ ਕੀਤਾ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...