Saturday, December 14, 2024
spot_img
spot_img
spot_img

Punjab GST ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ Fake Billing ਘੁਟਾਲੇ ਦਾ ਪਰਦਾਫਾਸ਼

ਯੈੱਸ ਪੰਜਾਬ
ਚੰਡੀਗੜ੍ਹ, 13 ਦਸੰਬਰ, 2024

Punjab GST ਵਿਭਾਗ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ Ludhiana ਵਿੱਚ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਪਿਛਲੇ ਦੋ ਸਾਲਾਂ ਦੌਰਾਨ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ Punjab ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ Harpal Singh Cheema ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬੁੱਢੇਵਾਲ ਰੋਡ, ਲੁਧਿਆਣਾ ਸਥਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਫਰਜ਼ੀ ਫਰਮਾਂ ਦਾ ਨੈਟਵਰਕ ਚਲਾਉਣ ਦੇ ਨਾਲ ਨਾਲ ਜਾਅਲੀ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਬਣਾ ਰਹੀ ਸੀ ਅਤੇ ਸਰਕਾਰੀ ਖਜ਼ਾਨੇ ਨੂੰ ਢਾਹ ਲਗਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਫਰਮ ਨੇ 60 ਜਾਅਲੀ ਫਰਮਾਂ ਤੋਂ ਖਰੀਦਦਾਰੀ ਕੀਤੀ ਸੀ, ਜਿਹਨਾਂ ਨੂੰ ਜਾਂ ਤਾਂ ਮੁਅੱਤਲ ਜਾਂ ਰੱਦ ਕਰ ਦਿੱਤਾ ਗਿਆ ਸੀ ਜਾਂ ਇਸ ਫਰਮ ਨੇ ਮੁਅੱਤਲ ਜਾਂ ਰੱਦ ਕੀਤੇ ਡੀਲਰਾਂ ਤੋਂ ਖਰੀਦਦਾਰੀ ਕੀਤੀ ਗਈ ਸੀ।

ਮੰਤਰੀ ਨੇ ਕਿਹਾ ਕਿ ਇਨ੍ਹਾਂ 60 ਫਰਮਾਂ ਦੀ ਕੁੱਲ ਵਿਕਰੀ ਲਗਭਗ 1270 ਕਰੋੜ ਰੁਪਏ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 67 ਤਹਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਦੇ ਵਪਾਰਕ ਸਥਾਨਾਂ ਦੀ ਜਾਂਚ ਤੇ ਤਲਾਸ਼ੀ ਕੀਤੀ।

ਸ. ਚੀਮਾ ਨੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ, ਟੈਕਸ ਕਮਿਸ਼ਨਰ, ਪੰਜਾਬ ਵੱਲੋਂ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਅਤੇ 132 ਤਹਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਦੇ ਭਾਈਵਾਲਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ।

ਕਾਰੋਬਾਰੀ ਭਾਈਚਾਰੇ ਨੂੰ ਵਿਭਾਗ ਨਾਲ ਸਹਿਯੋਗ ਕਰਨ ਅਤੇ ਬਕਾਇਆ ਟੈਕਸ ਅਦਾ ਕਰਨ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ। ਉਨ੍ਹਾਂ ਟੈਕਸ ਚੋਰੀ ਨੂੰ ਰੋਕਣ ਅਤੇ ਨਿਰਪੱਖ ਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ