Monday, March 4, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਪੰਜਾਬ GST (ਸੋਧ) ਬਿੱਲ, 2023 ਦਾ ਉਦੇਸ਼ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾਉਣਾ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਦਸੰਬਰ, 2023

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਸਤਾਂ ਤੇ ਸੇਵਾਵਾਂ ਕਰ (ਸੋਧ) ਬਿੱਲ, 2023 ਰਾਹੀਂ ਪੰਜਾਬ ਜੀ.ਐਸ.ਟੀ ਐਕਟ, 2017 ਵਿੱਚ ਕੀਤੀਆਂ ਸੋਧਾਂ ਦਾ ਉਦੇਸ਼ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾਉਣਾ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਸੋਧਾਂ ਨੇ ਕੰਪੋਜੀਸ਼ਨ ਕਰਦਾਤਾਵਾਂ ਨੂੰ ਇਲੈਕਟ੍ਰਾਨਿਕ ਕਾਮਰਸ ਆਪਰੇਟਰਾਂ ਰਾਹੀਂ ਵਸਤੂਆਂ ਦੀ ਸਪਲਾਈ ਕਰਨ ਦੇ ਯੋਗ ਬਣਾਇਆ ਹੈ ਜਿਸ ਨਾਲ ਛੋਟੇ ਕਰਦਾਤਾ ਈ-ਕਾਮਰਸ ਆਪਰੇਟਰਾਂ ਰਾਹੀਂ ਆਪਣੀਆਂ ਵਸਤਾਂ ਦੀ ਸਪਲਾਈ ਕਰ ਸਕਣਗੇ ਜਿਸ ਦੇ ਨਤੀਜੇ ਵਜੋਂ ਬਾਜਾਰ ਵਿੱਚ ਉਨ੍ਹਾਂ ਦੀ ਪਹੁੰਚ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕੰਪੋਜੀਸ਼ਨ ਕਰਦਾਤਾ ਆਨਲਾਈਨ ਪਲੇਟਫਾਰਮ ਰਾਹੀਂ ਆਪਣੇ ਸਾਮਾਨ ਦੀ ਸਪਲਾਈ ਨਹੀਂ ਕਰ ਸਕਦੇ ਸਨ।

ਵਿੱਤ ਮੰਤਰੀ ਨੇ ਕਿਹਾ ਕਿ ਈ-ਕਾਮਰਸ ਆਪਰੇਟਰਾਂ ਰਾਹੀਂ ਵਸਤੂਆਂ ਦੀ ਸਪਲਾਈ ਕਰਨ ਵਾਲੇ ਸਪਲਾਇਰਾਂ ਦੀ ਰਜਿਸਟ੍ਰੇਸ਼ਨ ਲਈ ਥ੍ਰੈਸ਼ਹੋਲਡ ਸੀਮਾ ਤੱਕ ਲਾਜ਼ਮੀ ਰਜਿਸਟ੍ਰੇਸ਼ਨ ਦੀ ਸ਼ਰਤ ਹਟਾ ਦਿੱਤੀ ਗਈ ਹੈ ਜਿਸ ਨਾਲ ਛੋਟੇ ਕਰਦਾਤਿਆਂ ਨੂੰ ਸਮਰੱਥ ਬਣਾਇਆ ਜਾ ਸਕੇਗਾ ਜੋ ਪਹਿਲਾਂ ਆਨਲਾਈਨ ਰਿਟੇਲ ਪਲੇਟਫਾਰਮਾਂ ਤੱਕ ਪਹੁੰਚ ਤੋਂ ਵਾਂਝੇ ਰਹਿ ਗਏ ਸਨ, ਤਾਂ ਕਿ ਉਹ ਵੱਡੇ ਬਾਜ਼ਾਰ ਅਤੇ ਵੱਡੀ ਖਪਤਕਾਰਾਂ ਦੀ ਵੱਡੀ ਗਿਣਤੀ ਤੱਕ ਆਪਣੀ ਪਹੁੰਚ ਬਣਾ ਸਕਣ।

ਗੁਡਜ਼ ਐਂਡ ਸਰਵਿਸਜ਼ ਟੈਕਸ ਐਪੀਲੇਟ ਟ੍ਰਿਬਿਊਨਲ ਦੇ ਰਾਜ ਬੈਂਚਾਂ ਦਾ ਗਠਨ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਨਾਲ ਕਰਦਾਤਾਵਾਂ ਨੂੰ ਅਪੀਲ ਕਰਨ ਲਈ ਮੰਚ ਮਿਲੇਗਾ ਅਤੇ ਉੱਚ ਅਦਾਲਤਾਂ ਵਿੱਚ ਮਾਮਲਿਆਂ ਦਾ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਰਾਜ ਨੇ ਕਰਦਾਤਾਵਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 02 ਰਾਜ ਬੈਂਚਾਂ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ ਹੈ, ਜਿਸ ਨਾਲ ਕਰਦਾਤਾਵਾਂ ਨੂੰ ਸਮੇਂ ਸਿਰ ਨਿਆਂ ਅਤੇ ਵਿੱਤੀ ਰਾਹਤ ਮਿਲੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਕੁਝ ਅਪਰਾਧਾਂ ਜਿਵੇਂ ਕਿ ਸਬੂਤਾਂ ਨੂੰ ਨਸ਼ਟ ਕਰਨਾ, ਕੋਈ ਵੀ ਜਾਣਕਾਰੀ ਦੇਣ ਵਿੱਚ ਅਸਫਲਤਾ/ਗਲਤ ਜਾਣਕਾਰੀ ਦੇਣਾ ਆਦਿ ਨੂੰ ਅਪਰਾਧਾਂ ਦੀ ਸੂਚੀ ਵਿੱਚੋਂ ਹਟਾਇਆ ਗਿਆ ਹੈ, ਅਤੇ ਬਿਨਾਂ ਚਲਾਨ ਜਾਰੀ ਕੀਤਿਆਂ ਵਸਤਾਂ ਜਾਂ ਸੇਵਾਵਾਂ ਦੀ ਸਪਲਾਈ ਕਰਨ ਨਾਲ ਸਬੰਧਤ ਅਪਰਾਧਾਂ ਨੂੰ ਛੱਡ ਕੇ ਹੋਰਨਾਂ ਅਪਰਾਧਾਂ ਲਈ ਮੁਕੱਦਮਾ ਚਲਾਉਣ ਲਈ ਮੁਦਰਾ ਸੀਮਾ ਨੂੰ ਇੱਕ ਕਰੋੜ ਰੁਪਏ ਤੋਂ ਵਧਾ ਕੇ ਦੋ ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਉਪਾਅ ਦਾ ਉਦੇਸ਼ ਕਰਦਾਤਾਵਾਂ ਵਿੱਚ ਵਿਸ਼ਵਾਸ ਨੂੰ ਵਧਾਉਣਾ ਅਤੇ ਅਪਰਾਧਾਂ ਦੀ ਗੰਭੀਰਤਾ ਨੂੰ ਤਰਕਸੰਗਤ ਬਣਾਉਣਾ ਹੈ।

ਸੂਬੇ ਲਈ ਵਧੇਰੇ ਮਾਲੀਆ ਸਰੋਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਨਲਾਈਨ ਮਨੀ ਗੇਮਿੰਗ ਨਾਲ ਸਬੰਧਤ ਤਜਵੀਜਾਂ ਬਾਰੇ ਦੱਸਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਨਾਂ ਸਦਕਾ ਸੂਬਾ ਸਰਕਾਰ ਆਨਲਾਈਨ ਮਨੀ ਗੇਮਿੰਗ ‘ਤੇ ਟੈਕਸ ਲਗਾ ਸਕੇਗੀ। ਉਨ੍ਹਾਂ ਕਿਹਾ ਕਿ ਆਨਲਾਈਨ ਮਨੀ ਗੇਮਿੰਗ ਦੇ ਸਪਲਾਇਰਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ ਨਾਲ ਰਾਜ ਦੇ ਮਾਲੀਏ ਵਿੱਚ ਹੋਰ ਵਿਸਥਾਰ ਹੋਵੇਗਾ।

ਸੂਬੇ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਸੁਖਾਲਾ ਬਣਾ ਕੇ ਇਮਾਨਦਾਰ ਟੈਕਸਦਾਤਾਵਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਅਤੇ ਨਾਲ ਹੀ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਾਲੀਏ ਵਿੱਚ ਵਾਧਾ ਕੀਤਾ ਜਾਵੇਗਾ।

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,398FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...