ਯੈੱਸ ਪੰਜਾਬ
ਚੰਡੀਗੜ੍ਹ, 30 ਜਨਵਰੀ, 2025
Punjab ਦੇ ਗਵਰਨਰ ਅਤੇ UT Chandigarhਹ ਦੇ ਪ੍ਰਸ਼ਾਸਕ, ਸ਼੍ਰੀ Gulab Chand Kataria ਨੇ ਅੱਜ ਮਹਾਤਮਾ ਗਾਂਧੀ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਹ ਦਿਵਸ ਦੇਸ਼ ਭਰ ‘ਚ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਗਵਰਨਰ ਨੇ ਵਧੀਕ ਮੁੱਖ ਸਕੱਤਰ ਸ਼੍ਰੀ ਕੇ. ਸਿਵਾ ਪ੍ਰਸਾਦ, ਪ੍ਰਿੰਸੀਪਲ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ ਅਤੇ ਪੰਜਾਬ ਰਾਜ ਭਵਨ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਮਹਾਤਮਾ ਗਾਂਧੀ ਦੀ ਯਾਦ ‘ਚ ਅਤੇ ਦੇਸ਼ ਦੀ ਆਜ਼ਾਦੀ ਲਈ ਸ਼ਹਾਦਤ ਦੇਣ ਵਾਲਿਆਂ ਦੀ ਯਾਦ ‘ਚ ਦੋ ਮਿੰਟ ਦਾ ਮੌਨ ਵਰਤ ਰੱਖਿਆ।