spot_img
Saturday, June 15, 2024

ਵਾਹਿਗੁਰੂ

spot_img
spot_img

ਬਠਿੰਡਾ ਵਿਚ ਗਰਜੇ ਅਰਵਿੰਦ ਕੇਜਰੀਵਾਲ- “ਇਕ ਪਰਿਵਾਰ ਦੇ ਰਾਜ ਨੂੰ ਹੁਣ ਖ਼ਤਮ ਕਰਨਾ ਹੋਵੇਗਾ”

- Advertisement -

ਯੈੱਸ ਪੰਜਾਬ
ਬਠਿੰਡਾ/ਚੰਡੀਗੜ੍ਹ, 26 ਮਈ, 2024

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਬਠਿੰਡਾ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ‘ਆਪ’ਉਮੀਦਵਾਰ ਨਾਲ ਬਠਿੰਡਾ ਵਿੱਚ ਵਿਸ਼ਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾ ਕੇ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਅਪੀਲ ਕੀਤੀ।

ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਲੋਕਾਂ ਨੂੰ ਕਿਹਾ ਕਿ ਪਿਛਲੀ ਵਾਰ ਦੀ ਗ਼ਲਤੀ ਇਸ ਵਾਰ ਨਾ ਦੁਹਰਾਇਓ। ਪਿਛਲੀ ਵਾਰ ਤੁਸੀਂ ਹਰਸਿਮਰਤ ਕੌਰ ਬਾਦਲ ਨੂੰ ਜਿਤਾਇਆ ਸੀ, ਪਰ ਉਹ ਕਦੇ ਹਲਕੇ ਵਿੱਚ ਨਜ਼ਰ ਨਹੀਂ ਆਈ। ਜਦਕਿ ਗੁਰਮੀਤ ਖੁੱਡੀਆਂ ਤੁਹਾਡਾ ਆਪਣਾ ਹੈ। 24 ਘੰਟੇ ਤੁਹਾਡੇ ਨਾਲ ਰਹੇਗਾ ਅਤੇ ਤੁਹਾਡਾ ਕੰਮ ਕਰੇਗਾ।

ਕੇਜਰੀਵਾਲ ਨੇ ਕਿਹਾ ਕਿ ਇਹ ਚੋਣ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਚੋਣ ਹੈ। ਇਹ ਤਾਨਾਸ਼ਾਹੀ ਨੂੰ ਖ਼ਤਮ ਕਰਨ ਦੀ ਚੋਣ ਹੈ। ਉਨ੍ਹਾਂ ਕਿਹਾ ਕਿ 2020 ਵਿੱਚ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵਿੱਚ ਵੜਨ ਨਹੀਂ ਦਿੱਤਾ। ਇਸ ਵਾਰ ਅਜਿਹਾ ਬਟਨ ਦਬਾਓ ਕਿ ਮੋਦੀ ਦਿੱਲੀ ਦੀ ਸੱਤਾ ਤੋਂ ਹੀ ਬਾਹਰ ਹੋ ਜਾਣ। ਇਸ ਚੋਣ ਵਿੱਚ ਤੁਸੀਂ ਨਰਿੰਦਰ ਮੋਦੀ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈਣਾ ਹੈ।

ਕੇਜਰੀਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਇਕੱਲਿਆਂ ਹੀ ਲੜਨਾ ਪੈ ਰਿਹਾ ਹੈ। ਇਸ ਲਈ 13 ਸੰਸਦ ਮੈਂਬਰ ਜਿੱਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰੋ।

ਫਿਰ ਪੰਜਾਬ ਦੇ ਫੰਡਾਂ ਨੂੰ ਕੋਈ ਨਹੀਂ ਰੋਕ ਸਕੇਗਾ ਅਤੇ ਰਾਜਪਾਲ ਵੀ ਪੰਜਾਬ ਦਾ ਕੋਈ ਬਿੱਲ ਨਹੀਂ ਰੋਕ ਸਕੇਗਾ। ਇਸ ਸਮੇਂ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 8.5 ਹਜ਼ਾਰ ਕਰੋੜ ਰੁਪਏ ਰੋਕ ਲਏ ਹਨ। ਉਹ ਪੈਸਾ ਪੰਜਾਬ ਦੇ ਪਿੰਡਾਂ ਵਿੱਚ ਸੜਕਾਂ ਬਣਾਉਣ ਅਤੇ ਹੋਰ ਵਿਕਾਸ ਕਾਰਜਾਂ ਲਈ ਵਰਤਣਾ ਸੀ। ਜੇਕਰ ਸਾਡੇ 13 ਸੰਸਦ ਮੈਂਬਰ ਹੋਣਗੇ ਤਾਂ ਉਹ ਕੇਂਦਰ ਸਰਕਾਰ ਨਾਲ ਲੜ ਕੇ ਪੰਜਾਬ ਲਈ ਫੰਡ ਲੈ ਕੇ ਆਉਣਗੇ।

ਕੇਜਰੀਵਾਲ ਨੇ ਕਿਹਾ ਕਿ 2022 ਵਿੱਚ ਤੁਸੀਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣੀ ਸੀ। ਇਸੇ ਦਾ ਨਤੀਜਾ ਹੈ ਕਿ ਅੱਜ ਪੰਜਾਬ ਵਿੱਚ ਮੁਫ਼ਤ ਅਤੇ 24 ਘੰਟੇ ਬਿਜਲੀ ਮਿਲਦੀ ਹੈ।

ਅੱਜ ਪੰਜਾਬ ਦੇ 83 ਫ਼ੀਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਰ ਰਹੀ ਹੈ। ਚੰਗੀ ਸਿੱਖਿਆ ਲਈ ਸਕੂਲ ਆਫ਼ ਐਮਿਨੈਂਸ ਬਣਾਏ ਜਾ ਰਹੇ ਹਨ। 50 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੀ ਅਤੇ ਹਜ਼ਾਰਾਂ ਕੱਚੇ ਮੁਲਾਜ਼ਮ ਪੱਕੇ ਕੀਤੇ ਗਏ।

ਕੇਜਰੀਵਾਲ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਅਸੀਂ ਲੋਕਾਂ ਨੂੰ ਕਿਹਾ ਸੀ ਕਿ ਅਸੀਂ ਤੁਹਾਡੇ ਬਿਜਲੀ ਦੇ ਬਿੱਲਾਂ ਨੂੰ ਘਟਾ ਕੇ ਜ਼ੀਰੋ ਕਰ ਦੇਵਾਂਗੇ ਤਾਂ ਲੋਕਾਂ ਨੇ ਇਸ ‘ਤੇ ਵਿਸ਼ਵਾਸ ਨਹੀਂ ਕੀਤਾ, ਪਰ ਅਸੀਂ ਇਸ ਨੂੰ ਸੰਭਵ ਬਣਾਇਆ। ਅਜਿਹਾ ਦੇਸ਼ ਦੇ ਦੋ ਰਾਜਾਂ ਦਿੱਲੀ ਅਤੇ ਪੰਜਾਬ ਵਿੱਚ ਹੀ ਹੋ ਰਿਹਾ ਹੈ ਅਤੇ ਦੋਵਾਂ ਥਾਵਾਂ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਇਹ ਸਭ ਇਸ ਲਈ ਹੋ ਰਿਹਾ ਹੈ, ਕਿਉਂਕਿ ਸਾਡੀ ਨੀਅਤ ਸਾਫ਼ ਹੈ ਅਤੇ ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ।

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਵਾਲੇ ਕਹਿ ਰਹੇ ਹਨ ਕਿ 400 ਸੀਟਾਂ ਦਿਓ ਮੋਦੀ ਜੀ ਕੁਝ ਵੱਡਾ ਕਰਨ ਜਾ ਰਹੇ ਹਨ।

ਜਦੋਂ ਮੈਂ ਡੁੰਘਾਈ ਪੁੱਛਗਿੱਛ ਕੀਤੀ ਤਾਂ ਮੈਨੂੰ ਪਤਾ ਲੱਗਾ ਕਿ ਉਹ 400 ਸੀਟਾਂ ਇਸ ਲਈ ਮੰਗ ਕਰ ਰਹੇ ਹਨ ਤਾਂ ਜੋ ਉਹ ਦੇਸ਼ ਦੇ ਸੰਵਿਧਾਨ ਨੂੰ ਬਦਲ ਸਕਣ ਅਤੇ ਸੰਵਿਧਾਨ ਰਾਹੀਂ ਪਛੜੀਆਂ ਅਤੇ ਅਨੁਸੂਚਿਤ ਜਾਤੀਆਂ ਨੂੰ ਦਿੱਤੇ ਗਏ ਰਾਖਵੇਂਕਰਨ ਨੂੰ ਖ਼ਤਮ ਕਰ ਸਕਣ। ਉਨ੍ਹਾਂ ਕਿਹਾ ਕਿ ਆਰਐਸਐਸ ਅਤੇ ਇਸ ਨਾਲ ਸਬੰਧਿਤ ਜਥੇਬੰਦੀਆਂ ਦਾ ਸ਼ੁਰੂ ਤੋਂ ਹੀ ਇਹੀ ਉਦੇਸ਼ ਰਿਹਾ ਹੈ। ਇਸ ਲਈ ਇਸ ਵਾਰ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਵੋਟ ਪਾਉਣੀ ਹੈ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...