Friday, January 10, 2025
spot_img
spot_img
spot_img
spot_img

Punjab Information Commission ਵੱਲੋਂ Manjinder Singh ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

ਯੈੱਸ ਪੰਜਾਬ
ਚੰਡੀਗੜ੍ਹ, 10 ਜਨਵਰੀ, 2025

Punjab ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ Sandeep Singh Dhaliwal ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ Manjinder Singh, ਵਾਸੀ ਖਰੜ, ਜ਼ਿਲ੍ਹਾ Sahibzada Ajit Singh Nagar, ਉੱਤੇ Punjab ਰਾਜ ਸੂਚਨਾ ਕਮਿਸ਼ਨ ਵਿੱਚ ਅਗਲੇ ਇੱਕ ਸਾਲ ਲਈ ਕੋਈ ਹੋਰ ਆਰ.ਟੀ.ਆਈ.ਦਾਖਲ ਕਰਨ ‘ਤੇ ਰੋਕ ਲਗਾ ਦਿੱਤੀ ਗਈ ਹੈ।

ਇਸ ਸਬੰਧੀ ਆਰ.ਟੀ.ਆਈ.ਕਮਿਸ਼ਨ ਦੇ ਹੁਕਮਾਂ ਅਨੁਸਾਰ ਮਿਤੀ 8 ਜਨਵਰੀ 2025 ਨੂੰ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਮਨਜਿੰਦਰ ਸਿੰਘ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਸੈਕਿੰਡ ਅਪੀਲ ਤਹਿਤ ਦਾਇਰ 200 ਦੇ ਕਰੀਬ ਆਰ.ਟੀ.ਆਈ. ਸਬੰਧੀ ਕੇਸਾਂ ਵਿਚੋਂ 70 ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਨਜਿੰਦਰ ਸਿੰਘ ਵੱਲੋਂ ਮਨਘੜਤ ਕਿਸਮ ਦੀਆਂ ਆਰ.ਟੀ.ਆਈ. ਰਾਹੀਂ ਸਰਕਾਰੀ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਬਲੈਕਮੇਲ ਅਤੇ ਆਪਣੀਆਂ ਭ੍ਰਿਸ਼ਟ ਗਤੀਵਿਧੀਆ ਰਾਹੀਂ ਸਰਕਾਰੀ ਕੰਮ-ਕਾਜ਼ ਨੂੰ ਆਰ.ਟੀ.ਆਈ. ਐਕਟ ਰਾਹੀਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ।

ਕਮਿਸ਼ਨ ਵੱਲੋਂ ਵਾਰ-ਵਾਰ ਇੰਨ੍ਹਾਂ ਆਰ.ਟੀ.ਆਈ.ਦੇ ਜਨਹਿਤ ਵਿੱਚ ਵਰਤੋਂ ਸਬੰਧੀ ਪੁੱਛਿਆ ਗਿਆ ਜਿਸ ਦਾ ਮਨਜਿੰਦਰ ਸਿੰਘ ਵੱਲੋਂ ਕੋਈ ਵੀ ਜਵਾਬ ਨਹੀ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਉੱਚ ਅਦਾਲਤਾਂ ਵੱਲੋਂ ਅਤੀਤ ਵਿੱਚ ਇਸ ਤਰ੍ਹਾਂ ਦੇ ਮਾਮਲਿਆ ਦੀ ਸੁਣਵਾਈ ਦੌਰਾਨ ਦਿੱਤੇ ਗਏ ਫੈਸਲਿਆ ਦੀ ਰੋਸ਼ਨੀ ਵਿੱਚ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਰੋਕ ਲਗਾਉਦਿਆਂ ਮਨਜਿੰਦਰ ਸਿੰਘ ਵੱਲੋਂ ਦਾਇਰ ਵੱਖ ਵੱਖ ਆਰ.ਟੀ.ਆਈਆਂ ਵਿਚ ਅਧਿਕਾਰੀਆਂ ਉੱਤੇ ਲਗਾਏ ਗਏ ਜੁਰਮਾਨੇ ਅਤੇ ਮੁਆਵਜ਼ਿਆ ਨੂੰ ਰੱਦ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਪਬਲਿਕ ਅਥਾਰਟੀਜ਼ ਨੂੰ ਸਲਾਹ ਦਿੱਤੀ ਗਈ ਕਿ ਜੇਕਰ ਮਨਜਿੰਦਰ ਸਿੰਘ ਵੱਲੋਂ ਆਰ.ਟੀ.ਆਈ.ਐਕਟ 2005 ਦੀ ਧਾਰਾ 7 (9) ਅਧੀਨ ਦਾਇਰ ਕੀਤੀਆਂ ਗਈਆਂ ਅਰਜ਼ੀਆਂ ਇਕ ਹੀ ਕਿਸਮ ਦੀਆਂ ਹੋਣ ਜਾਂ ਦਫਤਰ ਤੇ ਬੋਝ ਪਾਉਣ ਵਾਲੀਆਂ ਹੋਣ ਤਾਂ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਜਾਵੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ