ਯੈੱਸ ਪੰਜਾਬ
ਚੰਡੀਗੜ੍ਹ, 19 ਮਾਰਚ, 2025
Punjab ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. Harjot Singh Bains ਨੇ ਅੱਜ ABP ਨਿਊਜ਼ ਦੇ ਸੀਨੀਅਰ ਪੱਤਰਕਾਰ ਸਚਿਨ ਸ਼ਰਮਾ ਦੀ ਮਾਤਾ ਸ੍ਰੀਮਤੀ ਸਰੋਜ ਕੁਮਾਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀਮਤੀ ਸਰੋਜ ਕੁਮਾਰੀ (65) ਪਤਨੀ ਸਵਰਗੀ ਸ੍ਰੀ ਸੁਖਦੇਵ ਸ਼ਰਮਾ ਪਿਛਲੇ ਚਾਰ ਮਹੀਨਿਆਂ ਤੋਂ ਬਿਮਾਰ ਸਨ ਅਤੇ Chandigarh ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਂ ਪ੍ਰੇਰਨਾ ਦਾ ਸੋਮਾ ਹੁੰਦੀ ਹੈ, ਜੋ ਜੀਵਨ ਦੇ ਵੱਡਮੁੱਲੇ ਸਬਕ ਦਿੰਦੀ ਹੈ ਅਤੇ ਉਨ੍ਹਾਂ ਦੇ ਤੁਰ ਜਾਣ ਦਾ ਘਾਟਾ ਕਦੇ ਵੀ ਪੂਰਿਆ ਨਹੀਂ ਜਾ ਸਕਦਾ।
ਇਸੇ ਤਰ੍ਹਾਂ ਸ. ਹਰਜੋਤ ਸਿੰਘ ਬੈਂਸ ਨੇ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਡਾ. ਕੁਲਜੀਤ ਸਿੰਘ ਮੀਆਂਪੁਰੀ ਦੇ ਪਿਤਾ ਸ. ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ. ਕੁਲਦੀਪ ਸਿੰਘ ਨੇ ਸਿਹਤ ਵਿਭਾਗ ਵਿੱਚ ਲਗਭਗ 40 ਸਾਲ ਸੇਵਾਵਾਂ ਨਿਭਾਈਆਂ ਅਤੇ ਉਹ ਸਾਲ 2003 ਤੋਂ ਨੰਬਰਦਾਰ ਵਜੋਂ ਸੇਵਾ ਨਿਭਾਅ ਰਹੇ ਸਨ। ਉਨ੍ਹਾਂ ਨੇ ਪਿੰਡ ਮੀਆਂਪੁਰ ਦੇ ਸਟੇਟ ਐਵਾਰਡੀ ਯੂਥ ਵੈਲਫੇਅਰ ਕਲੱਬ ਦੇ ਖਜ਼ਾਨਚੀ ਵਜੋਂ ਵੀ ਲੰਬਾ ਸਮਾਂ ਸੇਵਾ ਨਿਭਾਈ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਅੱਗੇ ਰਹੇ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਪੁੱਤਰ ਹਨ।
ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਸ. ਬੈਂਸ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖਸ਼ਣ।