Thursday, April 25, 2024

ਵਾਹਿਗੁਰੂ

spot_img
spot_img

ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਐਸੇ ਉਪਰਾਲਿਆਂ ਦੀ ਸਖ਼ਤ ਲੋੜ: ਡਾ: ਜਮੀਲ ਉਰ ਰਹਿਮਾਨ – ਭਾਸ਼ਾ ਵਿਭਾਗ ਨੇ ਕਰਵਾਇਆ ਤ੍ਰੈ-ਭਾਸ਼ੀ ਕਵੀ ਦਰਬਾਰ

- Advertisement -

ਯੈੱਸ ਪੰਜਾਬ
ਮਾਲੇਰਕੋਟਲਾ, 30 ਨਵੰਬਰ, 2022:
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬ ਉਰਦੂ ਅਕਾਦਮੀ ਦੇ ਸਹਿਯੋਗ ਨਾਲ ਇਕਬਾਲ ਆਡੀਟੋਰੀਅਮ ਵਿਖੇ ਤ੍ਰੈ ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਇਸ ਤ੍ਰੈ ਭਾਸ਼ੀ ਕਵੀ ਦਰਬਾਰ ਵਿੱਚ ਮਾਲੇਰਕੋਟਲਾ ਤੋਂ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ , ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਸ਼ਿਰਕਤ ਕੀਤੀ।

ਸਮਾਗਮ ਦੀ ਪ੍ਰਧਾਨਗੀ ਨਵਾਬ ਸ਼ੇਰ ਮੁਹੰਮਦ ਖਾਂ ਇੰਸਟੀਚਿਊਟ ਦੀ ਮੁਖੀ ਡਾ. ਰੁਬੀਨਾ ਸ਼ਬਨਮ ਨੇ ਕੀਤੀ। ਭਾਸ਼ਾ ਵਿਭਾਗ ਦੇ ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ ਅਤੇ ਸੁਰਿੰਦਰ ਕੌਰ, ਜਿਲ੍ਹਾ ਭਾਸ਼ਾ ਅਫਸਰ ਸੰਗਰੂਰ ਰਣਜੋਧ ਸਿੰਘ ਨੇ ਮਹਿਮਾਨਾਂ ਨੂੰ ਬੂਟੇ ਪ੍ਰਦਾਨ ਕਰਕੇ ਸਵਾਗਤ ਕੀਤਾ। ਮੁੱਖ ਦਫਤਰ ਦੀ ਤਰਫੋਂ ਖੋਜ ਅਫਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਤੇ ਵਿਭਾਗ ਦੀਆਂ ਯੋਜਨਾਵਾਂ ਤੇ ਸਰਗਰਮੀਆਂ ਬਾਰੇ ਚਾਨਣਾ ਪਾਇਆ।

ਇਸ ਮੌਕੇ ਨੂਰ ਮੁਹੰਮਦ ਨੂਰ ਵੱਲੋਂ ਬਾਬਾ ਏ ਪੰਜਾਬੀ ਡਾ. ਫਕੀਰ ਮੁਹੰਮਦ ਫਕੀਰ ਦੀਆਂ ਚੋਣਵੀਆਂ ਰਚਨਾਵਾਂ ਤੇ ਅਧਾਰਤ ਸ਼ਾਹਮੁਖੀ ਤੋਂ ਗੁਰਮੁਖੀ ‘ਚ ਅਨੁਵਾਦ ਕੀਤੀ ਗਈ ਪੁਸਤਕ ‘ਕਲਾਮ ਏ ਫਕੀਰ’ ਵੀ ਰਿਲੀਜ਼ ਕੀਤੀ ਗਈ। ਇਸ ਮੌਕੇ ਵਿਭਾਗ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

ਇਸ ਮੌਕੇ ਮੁੱਖ ਮਹਿਮਾਨ ਵਿਧਾਇਕ ਡਾ. ਮੁਹੰਮਦ ਜ਼ਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬੀ ਮਾਂ ਬੋਲੀ ਨੂੰ ਸੂਬੇ ਅਤੇ ਇਸ ਤੋਂ ਬਾਹਰ ਪ੍ਰਫੁੱਲਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਉੱਥੇ ਹੋਰਨਾਂ ਭਾਸ਼ਾਵਾਂ ਉਰਦੂ ਤੇ ਹਿੰਦੀ ਆਦਿ ਨੂੰ ਵੀ ਪੂਰਾ ਸਤਿਕਾਰ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਉਕਤ ਤਿੰਨਾਂ ਭਾਸ਼ਾਵਾਂ ਦਾ ਸਾਂਝਾ ਕਵੀ ਦਰਬਾਰ ਕਰਵਾਉਣ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਅਜਿਹੇ ਸਮਾਗਮਾਂ ਦੀ ਸਖਤ ਜਰੂਰਤ ਹੈ। ਉਨ੍ਹਾਂ ਕਿਹਾ ਕਿ ਉਰਦੂ ਭਾਸ਼ਾ ਦੇ ਵਿਕਾਸ ‘ਚ ਜੋ ਦੁਸ਼ਵਾਰੀਆਂ ਸਾਹਮਣੇ ਆ ਰਹੀਆਂ ਹਨ ਉਨ੍ਹਾਂ ਨੂੰ ਦੂਰ ਕਰਨ ਲਈ ਉਹ ਵਿਧਾਨ ਸਭਾ ‘ਚ ਵੀ ਅਵਾਜ਼ ਉਠਾਉਣ ਤੋਂ ਵੀ ਪਿੱਛੇ ਨਹੀਂ ਹਟਣਗੇ।

ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਹਮੇਸ਼ਾ ਸਾਹਿਤਕ ਸਮਾਗਮਾਂ ਕਰਵਾਉਣ ਵਿੱਚ ਪੂਰਨ ਸਹਿਯੋਗ ਦੇਵੇਗਾ ਤਾਂ ਜੋ ਨਵੀਂ ਪੀੜ੍ਹੀ ਸਾਹਿਤ ਨਾਲ ਜੋੜਿਆ ਜਾ ਸਕੇ। ਉਨ੍ਹਾਂ ਸਾਹਿਤਕਾਰਾਂ ਨੂੰ ਅਪੀਲ ਕੀਤੀ ਉਹ ਅਜਿਹੇ ਸਮਾਗਮ ਨਿਰੰਤਰ ਕਰਵਾਉਣ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਡਾ. ਰੁਬੀਨਾ ਸ਼ਬਨਮ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਭਾਸ਼ਾ ਵਿਭਾਗ ਵੱਲੋਂ ਜਿਸ ਤਰ੍ਹਾਂ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਉਨ੍ਹਾਂ ਦੇ ਨਾਲ ਹੀ ਹਿੰਦੀ ਤੇ ਉਰਦੂ ਨੂੰ ਬਣਦਾ ਸਤਿਕਾਰ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਸਮਾਗਮ ‘ਚ ਸ਼ਮੂਲ਼ੀਅਤ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ। ਕਵੀ ਦਰਬਾਰ ਦੌਰਾਨ ਨਾਮਵਰ ਸ਼ਾਇਰ ਨਾਸਿਰ ਨਕਵੀ, ਧਰਮ ਕੰਮੇਆਣਾ, ਜ਼ਮੀਰ ਅਲੀ ਜ਼ਮੀਰ, ਮਹਿਕ ਭਾਰਤੀ, ਨੂਰ ਮੁਹੰਮਦ ਨੂਰ, ਸੰਦੀਪ ਜੈਸਵਾਲ, ਰਹਿਮਾਨ ਸਈਅਦ, ਅਰਵਿੰਦ ਸੋਹੀ, ਡਾ. ਰਹਿਮਾਨ ਅਖਤਰ, ਸ਼ਹਿਨਾਜ਼ ਭਾਰਤੀ, ਡਾ. ਸਾਦਿਕ ਜਮੀਲ, ਡਾ. ਮੁਹੰਮਦ ਰਫੀ, ਸਰਦਾਰ ਪੰਛੀ ਅਤੇ ਅਨਵਾਰ ਅਜ਼ਹਰ ਨੇ ਆਪਣੀਆਂ ਰਚਨਾਵਾਂ ਰਾਹੀਂ ਰੰਗ ਬੰਨਿਆ।

ਸਾਰੇ ਹੀ ਮਹਿਮਾਨਾਂ ਅਤੇ ਕਵੀਆਂ ਦਾ ਪੁਸਤਕਾਂ ਨਾਲ ਸਨਮਾਨ ਕੀਤਾ ਗਿਆ। ਮੰਚ ਸੰਚਾਲਨ ਅਸ਼ਰਫ ਮਹਿਮੂਦ ਨੰਦਨ ਨੇ ਕੀਤੀ। ਸਮਾਗਮ ਦੀ ਸਫਲਤਾ ਦੀ ਗੁਰਮੇਲ ਸਿੰਘ ਵਿਰਕ, ਜਗਦੇਵ ਸਿੰਘ, ਭੁਪਿੰਦਰ ਸਿੰਘ ਤੇ ਮਨਜੀਤ ਸਿੰਘ ਨੇ ਸਮਾਗਮ ਦੀ ਸਫਲਤਾ ਲਈ ਭਰਵਾਂ ਯੋਗਦਾਨ ਪਾਇਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...