Saturday, April 27, 2024

ਵਾਹਿਗੁਰੂ

spot_img
spot_img

ਭਾਸ਼ਾ ਵਿਭਾਗ ਪੰਜਾਬ ਵੱਲੋਂ ਰੰਗਾ-ਰੰਗ ਪ੍ਰੋਗਰਾਮ ਰਾਹੀਂ ਪੰਜਾਬੀ ਮਾਹ ਨੂੰ ਵਿਦਾਇਗੀ

- Advertisement -

ਯੈੱਸ ਪੰਜਾਬ
ਪਟਿਆਲਾ, 30 ਨਵੰਬਰ, 2022 –
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾਂਦੇ ਉਪਰਾਲਿਆਂ ਤਹਿਤ ਮਨਾਏ ਗਏ ਪੰਜਾਬੀ ਮਾਹ ਦਾ ਵਿਦਾਇਗੀ ਸਮਾਰੋਹ ਅੱਜ ਇੱਥੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਨੇਪਰੇ ਚੜ੍ਹ ਗਿਆ। ਵਿਭਾਗ ਦੀ ਸੰਯੁਕਤ ਨਿਰਦੇਸ਼ਕਾਂ ਡਾ. ਵੀਰਪਾਲ ਕੌਰ ਦੀ ਅਗਵਾਈ ‘ਚ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਉੱਘੇ ਵਿਦਵਾਨ ਡਾ. ਦੀਪਕ ਮਨਮੋਹਨ ਨੇ ਕੀਤੀ ਅਤੇ ਡਾ. ਛਿੰਦਰਪਾਲ ਸਿੰਘ ਤੇ ਡਾ. ਡੀ.ਐਸ. ਰਤਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਸਰਗਰਮੀਆਂ ਤੇ ਯੋਜਨਾਵਾਂ ਬਾਰੇ ਚਾਨਣਾ ਪਾਇਆ।

ਸਹਾਇਕ ਨਿਰਦੇਸ਼ਕ ਸਤਨਾਮ ਸਿੰਘ ਨੇ ਪੰਜਾਬੀ ਮਾਹ ਬਾਰੇ ਵਿਸਤ੍ਰਿਤ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਡਾ. ਅਜੈਪਾਲ ਸਿੰਘ ਦੀ ਪੁਸਤਕ ‘ਅਤਰ ਦੀ ਲੋਅ’ ਅਤੇ ਜੰਗੀਰ ਸਿੰਘ ਦਿਲਬਰ ਦੀ ਪੁਸਤਕ ‘ਸ਼ਬਦਾਂ ਦੀ ਲੋਅ’ ਰਿਲੀਜ਼ ਕੀਤੀਆਂ ਗਈਆਂ। ਬਾਜ ਮਹਿਲੀਆਂ ਦੇ ਧਾਰਮਿਕ ਗੀਤ ‘ਮਾਂ ਗੁਜ਼ਰੀ ਦਾ ਲਾਲ’ ਦਾ ਪੋਸਟਰ ਜਾਰੀ ਕੀਤਾ।

ਪ੍ਰਧਾਨਗੀ ਭਾਸ਼ਣ ‘ਚ ਡਾ. ਦੀਪਕ ਮਨਮੋਹਨ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਫ਼ੰਡ ਅਤੇ ਸਹੂਲਤਾਂ ਦੇਣ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਸ. ਮਾਨ ਅਜਿਹੇ ਸ਼ਖਸ਼ ਹਨ ਜੋ ਆਪਣਾ ਹਰ ਵਾਅਦਾ ਨਿਭਾਉਣ ਲਈ ਜਾਣੇ ਜਾਂਦੇ ਹਨ ਇਸ ਕਰਕੇ ਪੰਜਾਬੀ ਪ੍ਰੇਮੀਆਂ ਨੂੰ ਉਮੀਦ ਹੈ ਕਿ ਮਾਂ ਬੋਲੀ ਹੁਣ ਨਵੀਂਆਂ ਬੁਲੰਦੀਆਂ ਨੂੰ ਛੂਹੇਗੀ।

ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸ਼ਲਾਘਾ ਕੀਤੀ ਅਤੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਵਿਸ਼ੇਸ਼ ਮਹਿਮਾਨ ਡਾ. ਛਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਇਸ ਨੂੰ ਤਕਨੀਕੀ ਤੇ ਕਾਰੋਬਾਰ ਦੀ ਭਾਸ਼ਾ ਬਣਾਉਣਾ ਲਾਜ਼ਮੀ ਹੈ।

ਜਿਸ ਲਈ ਸਾਡੇ ਵਿਦਵਾਨਾਂ ਤੇ ਸਿੱਖਿਆ ਸ਼ਾਸਤਰੀਆਂ ਵੱਲੋਂ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਡਾ. ਡੀ.ਐਸ ਰਤਨ ਨੇ ਕਿਹਾ ਕਿ ਕਿਸੇ ਵੀ ਭਾਸ਼ਾ ਦੇ ਵਿਕਾਸ ਲਈ ਸਮਰਪਣ ਦੀ ਭਾਵਨਾ ਦਾ ਹੋਣਾ ਲਾਜ਼ਮੀ ਹੈ। ਇਸ ਲਈ ਸਭ ਨੂੰ ਚਾਹੀਦਾ ਹੈ ਕਿ ਉਹ ਆਪਣੀ ਮਾਂ ਬੋਲੀ ‘ਤੇ ਮਾਣ ਕਰਨ ਅਤੇ ਇਸ ਦੇ ਪ੍ਰਸਾਰ ਲਈ ਯਤਨ ਕਰਨ।

ਭਾਸ਼ਾ ਵਿਭਾਗ ਵੱਲੋਂ ਡਾ. ਦੀਪਕ ਮਨਮੋਹਨ, ਦਰਸ਼ਨ ਬੁੱਟਰ, ਓਮ ਪ੍ਰਕਾਸ਼ ਗਾਸੋ, ਨਿਰਪਾਲ ਸਿੰਘ ਸ਼ੇਰਗਿੱਲ, ਡਾ. ਦਰਸ਼ਨ ਸਿੰਘ ਆਸ਼ਟ, ਡਾ. ਦਵਿੰਦਰ ਬੋਹਾ, ਡਾ. ਗੁਰਮੇਲ ਕੌਰ ਜੋਸ਼ੀ, ਸੰਧੂ ਵਰਿਆਣਵੀ, ਪਵਨ ਹਰਚੰਦਪੁਰੀ, ਬਲਕਾਰ ਸਿੰਘ ਸਿੱਧੂ, ਮਦਨ ਲਾਲ ਹਸੀਜਾ, ਉਜਾਗਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਪੰਜਾਬ ਪੁਲਿਸ ਦੇ ਸੱਭਿਆਚਾਰਕ ਗਰੁੱਪ ਨੇ ਸੁਰਿੰਦਰ ਕੁਮਾਰ ਸੈਣੀ ਦੀ ਅਗਵਾਈ ‘ਚ ਗੀਤ-ਸੰਗੀਤ, ਭੰਡ, ਕਵੀਸ਼ਰੀ ਅਤੇ ਲੋਕ ਨਾਚਾਂ ਦੀਆਂ ਪੇਸ਼ਕਾਰੀਆਂ ਕੀਤੀਆਂ।

ਇਸ ਗਰੁੱਪ ‘ਚ ਸ਼ਾਮਲ ਗਾਇਕ ਨਛੱਤਰ ਸਿੰਘ, ਕਰਮ ਰਾਜ ਕਰਮ, ਹਰਵਿੰਦਰ ਕੌਰ ਨੇ ਲੋਕ ਗਾਇਕੀ ਦੀਆਂ ਵੰਨਗੀਆਂ ਪੇਸ਼ ਕੀਤੀਆਂ। ਮੀਨੂੰ ਮਾਵੀ, ਹਰਦੀਪ ਸਿੰਘ, ਹਰਿੰਦਰ ਸਿੰਘ, ਸੁਖਵਿੰਦਰ ਸ਼ੇਰਗਿੱਲ, ਸੁਖਦਾਸ ਤੇ ਮੁਖਤਿਆਰ ਸ਼ੌਂਕੀ ਨੇ ਲੋਕ ਨਾਚਾਂ, ਭੰਡਾਂ ਤੇ ਕਵੀਸ਼ਰੀ ਦੀਆਂ ਪੇਸ਼ਕਾਰੀਆਂ ਕਰਕੇ ਸਮਾਗਮ ਨੂੰ ਸਿਖਰ ‘ਤੇ ਪਹੁੰਚਾ ਦਿੱਤਾ।

ਸਮਾਗਮ ਦੀ ਸਫਲਤਾ ਲਈ ਵਿਭਾਗ ਦੀ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ, ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ, ਅਲੋਕ ਚਾਵਲਾ, ਅਸ਼ਰਫ਼ ਮਹਿਮੂਦ ਨੰਦਨ, ਪਰਵੀਨ ਕੁਮਾਰ, ਅਮਰਿੰਦਰ ਸਿੰਘ, ਹਰਭਜਨ ਕੌਰ, ਸੁਰਿੰਦਰ ਕੌਰ ਤੇ ਮੁਲਾਜ਼ਮਾਂ ਨੇ ਸਖਤ ਮਿਹਨਤ ਕੀਤੀ। ਸਮਾਗਮ ਦਾ ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਕੀਤਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...