ਯੈੱਸ ਪੰਜਾਬ
ਪਟਿਆਲਾ, 13 ਅਗਸਤ, 2022 –
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਨੇ ਕੇਂਦਰੀ ਜੇਲ ਪਟਿਆਲਾ ਦਾ ਦੌਰਾ ਕਰਕੇ ਕਾਨੂੰਨੀ ਸਹਾਇਤਾ ਕਲੀਨਿਕ ਦਾ ਨਿਰੀਖਣ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਮੌਜੂਦ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਸਕੱਤਰ ਮਿਸ ਸੁਸ਼ਮਾ ਦੇਵੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਕੈਂਪ ਕੋਰਟ ਲਗਾ ਕੇ 2 ਕੇਸਾਂ ਦਾ ਨਿਪਟਾਰਾ ਕੀਤਾ।
ਮੈਂਬਰ ਸਕੱਤਰ ਅਰੁਣ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਜੇਲ ਦਾ ਇਹ ਦੌਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ, ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੇ ਨਿਰਦੇਸ਼ਾਂ ਹੇਠ ਕੀਤਾ ਹੈ।
ਅਰੁਣ ਗੁਪਤਾ ਨੇ ਇਸ ਮੌਕੇ ਕੇਂਦਰੀ ਦੇ ਬੰਦੀਆਂ ਦੀਆਂ ਮੁਸ਼ਕਲਾਂ ਸਮੇਤ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ ਅਤੇ ਜੇਲ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਅਤੇ ਵਧੀਕ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ