Tuesday, April 23, 2024

ਵਾਹਿਗੁਰੂ

spot_img
spot_img

ਕੈਨੇਡਾ ਵਿੱਚ ਗਦਰੀ ਬਾਬਿਆਂ ਦੀ ਮਸ਼ਾਲ ਜਗਾ ਕੇ ਗਲੋਬਲ ਚੇਤਨਾ ਪਸਾਰਨ ਵਾਲੇ ਸਾਹਿਬ ਥਿੰਦ ਤੇ ਸਾਥੀ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

- Advertisement -

Punjab Lok Virasat Academy honours Canada-based Sahib Thind

ਯੈੱਸ ਪੰਜਾਬ

ਲੁਧਿਆਣਾਃ 31 ਜਨਵਰੀ, 2023 – ਕੈਨੇਡਾ ਵਿੱਚ ਗਦਰੀ ਬਾਬਿਆਂ ਦੀ ਮਸ਼ਾਲ  ਜਗਾ ਕੇ ਗਲੋਬਲ ਚੇਤਨਾ ਦੂਤ ਸਾਹਿਬ ਥਿੰਦ ਦਾ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਬੀਤੀ ਸ਼ਾਮ ਸਨਮਾਨ  ਕੀਤਾ ਗਿਆ।

ਸਾਹਿਬ ਥਿੰਦ ਦੀਆਂ ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਵੱਲੋਂ ਕੈਨੇਡਾ  ਦੇ ਸ਼ਹਿਰ ਸਰੀ ਵਿੱਚ ਗਦਰੀ ਸੂਰਬੀਰਾਂ ਦੇ ਨਾਮ ਤੇ ਪਿਛਲੇ ਤਿੰਨ ਦਹਾਕਿਆਂ ਤੋਂ ਮੇਲਾ ਲਾਉਣ ਤੋਂ ਇਲਾਵਾ ਲੋਕ ਚੇਤਨਾ ਲਹਿਰ ਉਸਾਰਨ ਬਾਰੇ ਅਕਾਦਮੀ ਦੇ ਚੇਅਰਮੈਨ  ਪ੍ਰੋਃ ਗੁਰਭਜਨ ਸਿੰਘ ਗਿੱਲ  ਨੇ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇ਼ਸ਼ਨ ਵੱਲੋਂ ਸਾਹਿਬ ਥਿੰਦ ਤੇ ਸਾਥੀਆਂ ਨੇ ਪੈਰਵੀ ਕਰਕੇ ਕਾਮਾਗਾਟਾ ਮਾਰੂ ਜਹਾਜ਼  ਵੈਨਕੁਵਰ ਤੋਂ ਪਰਤਾਉਣ ਦੀ ਘਟਨਾ ਬਾਰੇ ਪਬਲਿਕ ਮੁਆਫ਼ੀ 2008 ਵਿੱਚ  ਦੇਸ਼ ਦੇ ਪ੍ਰਧਾਨ ਮੰਤਰੀ ਸਟੀਵਨ ਹਾਰਪਰ ਤੋਂ  ਬੀਅਰ ਕਰੀਕ ਪਾਰਕ ਵਿੱਚ ਮੇਲੇ ਦੌਰਾਨ ਮੰਗਵਾਈ ਤੇ ਮਗਰੋਂ ਦੇਸ਼ ਦੀ ਪਾਰਲੀਮੈਂਟ ਵਿੱਚ। ਮੇਲੇ ਵਿੱਚ ਮੁਆਫ਼ੀ ਮੌਕੇ ਮੈਂ ਤੇ ਸਃ ਪਰਗਟ ਸਿੰਘ ਗਰੇਵਾਲ ਪ੍ਰਧਾਨ ਪ੍ਰੋਃ ਮੇਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਲੁਧਿਆਣਾ ਸਰੀ ਵਿੱਚ ਹਾਜ਼ਰ ਸਾਂ।

ਉਨ੍ਹਾਂ ਦੱਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਬਾਰ ਬਾਰ ਬੇਨਤੀ ਕਰਕੇ ਗਦਰ ਪਾਰਟੀ ਦੇਸ਼ ਭਗਤਾਂ ਖ਼ਿਲਾਫ਼ ਜਾਰੀ ਹੁਕਮ ਵੀ ਵਾਪਸ ਕਰਵਾਇਆ। ਇਸੇ ਸੰਸਥਾ ਦੇ ਯਤਨਾਂ ਸਦਕਾ ਅੰਡੇਮਾਨ ਤੇ ਨਿਕੋਬਾਰ ਨੇੜਲੇ ਨਿੱਕੇ ਨਿੱਕੇ ਟਾਪੂਆਂ ਦਾ ਨਾਮ  ਅੰਗਰੇਜ਼ ਅਧਿਕਾਰੀਆਂ ਦੀ ਥਾਂ ਆਜ਼ਾਦੀ ਘੁਲਾਟੀਆਂ ਤੇ ਕੌਮੀ ਸ਼ਹੀਦਾਂ ਦੇ ਨਾਮ ਤੇ ਰਖਵਾਉਣ ਵਿੱਚ ਅਗਵਾਈ ਕੀਤੀ ਤੇ ਕਾਮਯਾਬੀ ਹਾਸਲ ਕੀਤੀ।

ਇਸ ਮੌਕੇ ਧੰਨਵਾਦੀ ਸ਼ਬਦ ਬੋਲਦਿਆਂ ਸਾਹਿਬ ਥਿੰਦ ਨੇ ਕਿਹਾ ਕਿ ਮੇਰੀ ਪ੍ਰੇਰਨਾ ਦੇ ਸਰੋਤ ਸਃ ਜਗਦੇਵ ਸਿੰਘ ਜੱਸੋਵਾਲ ਸਨ ਜਿੰਨ੍ਹਾਂ ਵੱਲੋਂ ਮਿਲੀ ਹਲਾਸ਼ੇਰੀ ਸਦਕਾ ਅਸੀਂ ਕੈਨੇਡਾ ਚ  ਗਦਰੀ ਸੂਰਮਿਆ ਦੀ ਮਸ਼ਾਲ ਮਘਦੀ ਰੱਖ ਸਕੇ ਹਾਂ।  ਸਾਡੀ ਸੰਸਥਾ ਨੂੰ ਚੁੱਪ ਕਰਵਾਉਣ ਲਈ ਹਕੂਮਤ ਵੱਲੋਂ ਕਈ ਧਮਕੀਆਂ ਤੇ ਲਾਲਚ ਵੀ ਦਿੱਤੇ ਗਏ ਪਰ ਅਸੀਂ ਆਪਣਾ ਨਿਸ਼ਚਾ ਪੂਰਾ ਕੀਤਾ। ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਨੇ ਗੋਰੇਸ਼ਾਹੀ ਦੇ ਦਬਾਅ ਹੇਠ 1914-15 ਦੌਰਾਨ ਕੀਤੀ ਭੁੱਲ ਵਿੱਚ ਸੁਧਾਰ ਕੀਤਾ। ਇਸ ਵਾਰ ਉਨ੍ਹਾਂ ਦਾ ਮਿਸ਼ਨ ਗਦਰ ਪਾਰਟੀ ਸੂਰਮਿਆਂ, ਬੱਬਰ ਅਕਾਲੀਆਂ, ਕਿਰਤੀ ਕਿਸਾਨ ਲਹਿਰ ਤੇ ਹੋਰ ਦੇਸ਼ ਭਗਤਕ ਲਹਿਰਾਂ ਦੇ ਆਜ਼ਾਦੀ ਘੁਲਾਟੀਆਂ  ਦੇ ਨਾਮ ਤੇ ਵਿਦਿਅਕ ਅਦਾਰਿਆ ਦਾ ਨਾਮ ਰਖਵਾਉਣਾ ਹੈ। ਇਸ ਸਬੰਧੀ ਉਹ ਜੂਨ ਮਹੀਨੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਸਃ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਗਏ ਸਨ ਅਤੇ ਹੁਣ ਵੀ ਇਸ ਮਿਸ਼ਨ ਦੀ ਪੂਰਤੀ ਲਈ ਪੰਜਾਬ ਸਰਕਾਰ ਨੂੰ ਯਾਦ ਪੱਤਰ ਦੇਣਗੇ।

ਉਹ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਵੀ ਮੁਲਾਕਾਤ ਕਰਨ ਜਾਣਗੇ ਤਾਂ ਜੋ ਡਲਹੌਜੀ ਸ਼ਹਿਰ ਦਾ ਨਾਮ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਤੇ ਸ਼ਹੀਦ ਭਗਤ ਸਿੰਘ ਦੇ ਚਾਚਾ ਜੀ ਸਃ ਅਜੀਤ ਸਿੰਘ ਦੇ ਨਾਮ ਤੇ ਰੱਖਣ ਲਈ ਕੋਸ਼ਿਸ਼ ਕਰ ਰਹੇ ਹਨ। ਸਃ ਅਜੀਤ ਸਿੰਘ ਨੇ 15 ਅਗਸਤ 1947 ਨੂੰ ਇਸੇ ਸ਼ਹਿਰ ਵਿੱਚ ਹੀ ਆਖ਼ਰੀ ਸਵਾਸ ਲਏ ਸਨ।
ਉਨ੍ਹਾਂ ਨਾਲ ਸਰੀ ਤੋਂ ਆਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਤੇ ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਕੈਨੇਡਾ ਦੇ ਜਨਰਲ ਸਕੱਤਰ ਡਾਃ ਅਮਰਪ੍ਰੀਤ ਸਿੰਘ ਗਿੱਲ(ਬੱਬੂ) ਨੇ ਕਿਹਾ ਕਿ ਦੇਸ਼ ਭਗਤਾਂ ਦੇ ਨਾਮ ਤੇ ਵਿਦਿਅਕ ਅਦਾਰਿਆਂ ਦਾ ਨਾਮ ਕਰਨ ਨਾਲ ਸੂਰਮਿਆਂ ਨੂੰ ਯਾਦਾਂ ਵਿੱਚ ਵਸਾਇਆ ਜਾ ਸਕੇਗਾ ਨਾਲੇ ਇਹ ਕਾਰਜ ਬਿਨ ਆਰਥਿਕ ਬੋਝ ਤੋਂ ਕੀਤਾ ਜਾ ਸਕਦਾ ਹੈ।

ਇਸ ਮੌਕੇ ਉੱਘੇ ਕਵੀ ਤ੍ਰੈਲੋਚਨ ਲੋਚੀ ,  ਨਜਿੰਦਰ ਧਨੋਆ, ਸਹਿਜਪ੍ਰੀਤ ਸਿੰਘ ਮਾਂਗਟ ਤੇ ਡਾਃ ਗੁਰਇਕਬਾਲ ਸਿੰਘ ਨੇ ਆਪਣੀਆਂ ਕਵਿਤਾਵਾਂ ਸੁਣਾਈਆਂ। ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਕਿਹਾ ਕਿ ਅਕਾਡਮੀ ਵੱਲੋਂ ਗਦਰ ਗੂੰਜਾਂ ਤੇ ਕਾਮਾਗਾਟਾ ਮਾਰੂ ਸਬੰਧੀ ਕਵਿਤਾਵਾਂ ਦਾ ਪ੍ਰਕਾਸ਼ਨ ਨੇੜ ਭਵਿੱਖ ਵਿੱਚ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਦੋਹਾਂ ਮਹਿਮਾਨਾਂ ਨੂੰ ਗੁਰਇਕਬਾਲ ਦਾ ਕਾਵਿ ਸੰਗ੍ਰਹਿ ਜੋਗੀ ਅਰਜ਼ ਕਰੇ, ਸਹਿਜਪ੍ਰੀਤ ਸਿੰਘ ਮਾਂਗਟ ਦਾ ਸਹਿਜ ਮਤੀਆਂ ਤੇ ਗੁਰਭਜਨ ਗਿੱਲ ਦੀਆਂ ਦੋ ਕਿਤਾਬਾਂ ਖ਼ੈਰ ਪੰਜਾਂ ਪਾਣੀਆਂ ਦੀ  ਤੇ ਪਿੱਪਲ ਪੱਤੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਪੰਜਾਬੀ ਸਾਹਿੱਤ ਅਕਾਦਮੀ ਦੇ ਸਰਪ੍ਰਸਤ ਸਃ ਜਗਦੀਸ਼ਪਾਲ ਸਿੰਘ ਗਰੇਵਾਲ ਸਰਪੰਚ ਦਾਦ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਵਿਸ਼ਾਲ ਲਾਇਬਰੇਰੀ  ਤੇ ਬੁੱਕ ਬੈਂਕ ਦੀ ਉਸਾਰੀ ਨੇੜ ਭਵਿੱਖ ਚ ਆਪਣੇ ਪਰਿਵਾਰਕ ਸਾਧਨਾਂ ਨਾਲ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੀ ਦੇਖ ਰੇਖ ਹੇਠ ਕਰਵਾਉਣਗੇ ਜਿਸ ਤੋਂ ਸਕੂਲੀ ਵਿਦਿਆਰਥੀ ਤੇ ਇਲਾਕਾ ਵਾਸੀ ਲਾਭ ਲੈ ਸਕਣਗੇ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...