Tuesday, September 17, 2024
spot_img
spot_img
spot_img

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ

ਯੈੱਸ ਪੰਜਾਬ
ਐਸ.ਏ.ਐਸ.ਨਗਰ, 9 ਸਤੰਬਰ, 2024

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਇਸ ਮੌਕੇ ਮੰਡੀਆਂ ਦੇ ਵਿਕਾਸ, ਸੀਜ਼ਨਲ ਪ੍ਰਬੰਧਾਂ ਅਤੇ ਫੀਲਡ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ।

ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਜਿੱਥੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਕਿਸਾਨਾਂ, ਕਰਮਚਾਰੀਆਂ, ਆੜ੍ਹਤੀਆਂ, ਮਜਦੂਰਾਂ ਪੱਖੀ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ, ਉੱਥੇ ਹੀ ਸੀਜ਼ਨ ਦੌਰਾਨ ਫੀਲਡ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵੀ ਚੇਅਰਮੈਨ ਮੰਡੀ ਬੋਰਡ ਨੂੰ ਜਾਣੂ ਕਰਵਾਇਆ।

ਜਿਨ੍ਹਾਂ ਦਾ ਸ. ਹਰਚੰਦ ਸਿੰਘ ਬਰਸਟ ਵੱਲੋਂ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਸਮੱਸਿਆਂ ਨਹੀਂ ਆਉਣ ਦਿੱਤੀ ਜਾਵੇਗੀ।

ਸ. ਬਰਸਟ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਸਭ ਦੇ ਹਿੱਤ ਨੂੰ ਪਹਿਲ ਦਿੱਤੀ ਜਾਂਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਮੰਡੀਆਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ।

ਉਨ੍ਹਾਂ ਸਾਰੇ ਕਰਮਚਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਾਰਿਆਂ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਇਸ ਲਈ ਮੰਡੀਆਂ ਵਿੱਚ ਸਾਰੇ ਕਾਰਜਾਂ ਨੂੰ ਪੂਰੀ ਪਾਰਦ੍ਰਸ਼ਿਤਾ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਮਾਰਕਿਟ ਫੀਸ ਵਿੱਚ ਵਾਧਾ ਹੋ ਸਕੇ। ਸੀਜ਼ਨ ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼ – ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ ਅਤੇ ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆਂ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਨਾਲ ਖੜੀ ਹੈ ਅਤੇ ਉਨ੍ਹਾਂ ਦੀ ਬਿਹਤਰੀ ਲਈ ਕਾਰਜ ਕਰ ਰਹੀ ਹੈ। ਇਸ ਮੌਕੇ ਸ੍ਰੀਮਤੀ ਨੀਲਿਮਾ ਸਕੱਤਰ ਬੋਰਡ, ਸ੍ਰੀਮਤੀ ਗੀਤਿਕਾ ਸਿੰਘ ਸੰਯੁਕਤ ਸਕੱਤਰ, ਸ੍ਰੀ ਰਜਨੀਸ਼ ਗੋਇਲ ਜਿਲ੍ਹਾ ਮੰਡੀ ਅਫ਼ਸਰ ਸਮੇਤ ਯੂਨੀਅਨ ਦੇ ਮੈਂਬਰ ਪਰਮਜੀਤ ਸਿੰਘ, ਲਵਪ੍ਰੀਤ ਸਿੰਘ, ਸੁਖਬੀਰ ਸਿੰਘ ਗਰੇਵਾਲ, ਰੋਹਿਨ ਸਿੰਗਲਾ, ਤੇਜਿੰਦਰ ਸਿੰਘ ਭੰਗੂ ਅਤੇ ਵਿਕਰਮ ਸਿੰਘ ਮੌਜੂਦ ਰਹੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ