Friday, May 17, 2024

ਵਾਹਿਗੁਰੂ

spot_img
spot_img

ਪੰਜਾਬ ਮੰਡੀ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

- Advertisement -

ਐਸ.ਏ.ਐਸ. ਨਗਰ
ਮੋਹਾਲੀ / ਚੰਡੀਗੜ, 30 ਅਪ੍ਰੈਲ, 2024

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਮੰਡੀ ਬੋਰਡ ਦੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿਲ, ਆਈ.ਏ.ਐਸ. ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਰਖਦਿਆਂ ਸ. ਬਰਸਟ ਨੇ ਕਿਹਾ ਕਿ ਸ੍ਰੀਮਤੀ ਅੰਮ੍ਰਿਤ ਕੌਰ ਗਿਲ, ਆਈ.ਏ.ਐਸ. ਨੇ ਵੱਖ-ਵੱਖ ਅਹੁਦਿਆਂ ਉੱਤੇ ਰਹਿੰਦੇ ਹੋਏ 29 ਸਾਲ ਸੂਬੇ ਦੀ ਸੇਵਾ ਕੀਤੀ ਹੈ ਅਤੇ ਪਿਛਲੇ ਇੱਕ ਸਾਲ ਤੋਂ ਪੰਜਾਬ ਮੰਡੀ ਬੋਰਡ ਵਿਖੇ ਬਤੌਰ ਸਕੱਤਰ ਰਹਿੰਦਿਆਂ ਪੰਜਾਬ ਮੰਡੀ ਬੋਰਡ ਤੇ ਇਸ ਦੇ ਮੁਲਾਜ਼ਮਾਂ ਦੇ ਸਰਬਪੱਖੀ ਵਿਕਾਸ ਲਈ ਪਹਿਲੇ ਦਿਨ ਤੋਂ ਹੀ ਤੱਤਪਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਕੱਤਰ ਬੋਰਡ ਵੱਲੋਂ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਹਰ ਪੱਖ ਤੋਂ ਅਹਿਮ ਫੈਸਲੇ ਲੈਂਦੇ ਹੋਏ ਆਪਣੀ ਡਿਉਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਗਿਆ।

ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿਚ ਵਿਚਰਨ ਕਰਕੇ ਕਿਸੇ ਵੀ ਅਧਿਕਾਰੀ ਦਾ ਤਜਰਬਾ ਬਹੁਤ ਮਹੱਤਵਪੂਰਨ ਹੁੰਦਾ ਹੈ, ਕਿਉਂਕਿ ਲੰਮੇ ਜਨਤਕ ਜੀਵਨ ਸਦਕਾ ਇਨ੍ਹਾਂ ਅਧਿਕਾਰੀਆਂ ਕੋਲ ਕੌੜਾ-ਮਿੱਠਾ ਤਜਰਬਾ ਹੁੰਦਾ ਹੈ, ਜਿਸਦਾ ਲੋਕ ਹਿੱਤ ਵਿਚ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।

ਇਸ ਮੌਕੇ ਸੇਵਾ-ਮੁਕਤ ਹੋ ਰਹੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਇੱਕ ਸਾਲ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਂਦੇ ਰਹੇ ਹਨ ਅਤੇ ਇਹ ਸਮਾਂ ਉਨ੍ਹਾਂ ਨੂੰ ਪੂਰਾ ਜੀਵਨ ਯਾਦ ਰਹੇਗਾ।

ਇਸ ਮੌਕੇ ਸੰਯੁਕਤ ਸਕੱਤਰ ਗੀਤਿਕਾ ਸਿੰਘ, ਸ. ਗੁਰਦੀਪ ਸਿੰਘ ਇੰਜੀਨਿਅਰ-ਇਨ-ਚੀਫ, ਸ. ਜਤਿੰਦਰ ਸਿੰਘ ਭੰਗੂ ਮੁੱਖ ਇੰਜੀਨਿਅਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਸਮੇਤ ਸਮੂਹ ਉੱਚ ਅਧਿਕਾਰੀਆਂ ਅਤੇ ਮੁਲਾਜਮਾਂ ਨੇ ਸੇਵਾ-ਮੁਕਤ ਹੋ ਰਹੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿਲ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,125FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...