Sunday, April 14, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ETO ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਫਰਵਰੀ, 2024

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ ‘ਤੇ ਹੱਤਿਆ ਕੀਤੇ ਜਾਣ ‘ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਉਸ ਸਮੇਂ ਹਿੰਸਾ ਕੀਤੀ ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ ‘ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।“

ਮੰਤਰੀ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੰਡਣ ਦੀਆਂ ਕੋਸ਼ਿਸ਼ਾਂ ਇਸ ਖੇਤਰ ਦੀ ਸਥਿਰਤਾ ਨੂੰ ਖ਼ਤਰੇ ਵਿੱਚ ਪਾ ਸਕਦੀਆਂ ਹਨ।

ਉਨ੍ਹਾਂ ਕਿਹਾ, “ਕਿਸਾਨਾਂ ਦੀਆਂ ਮੰਗਾਂ ਖੇਤਰੀ ਨਹੀਂ ਹਨ, ਪਰ ਦੇਸ਼ ਭਰ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦਰਸਾਉਂਦੀਆਂ ਹਨ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਚਾਲਾਂ ਸੱਤਾ ਦੀ ਸ਼ਰੇਆਮ ਦੁਰਵਰਤੋਂ ਨੂੰ ਦਰਸ਼ਾਉਂਦੀਆਂ ਹਨ।

ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੌਰਾਨ ਸ਼ੰਭੂ ਅਤੇ ਖਿਨੌਰੀ ਸਰਹੱਦ ‘ਤੇ ਵਾਪਰੀਆਂ ਘਟਨਾਵਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨ ਦੇ ਰੋਸ ਪ੍ਰਦਰਸ਼ਨ ਨੂੰ ਦਬਾਉਣ ਲਈ ਵਰਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਨਾਲ ਹਰਿਆਣਾ ਦੇ ਕਿਸਾਨਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ।

ਕੈਬਨਿਟ ਮੰਤਰੀ ਸ. ਈ.ਟੀ.ਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਇਆ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਹੈ ਅਤੇ ਹਰ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...