ਯੈੱਸ ਪੰਜਾਬ
ਗੋਇੰਦਵਾਲ ਸਾਹਿਬ (ਤਰਨ ਤਾਰਨ), 18 ਸਤੰਬਰ, 2024
ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੌਰਾਨ ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਸ੍ਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸ੍ਰੀ ਹਰਭਜਨ ਸਿੰਘ ਈ. ਟੀ. ਓ., ਨੇ ਗੁਰੂਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ।
ਇਸ ਦੌਰਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਵੀ ਦਿੱਤਾ ਗਿਆ।ਇਸ ਉਪਰੰਤ ਉਹਨਾਂ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਾਹਿਬਾਨਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਸ਼ਾਮਿਲ ਹੋ ਕੇ ਉਹ ਆਪਣੇ ਆਪ ਨੂੰ ਵੱਡਭਾਗਾ ਸਮਝਦੇ ਹਨ।
ਉਹਨਾਂ ਕਿਹਾ ਕਿ “ਸਿੱਖੀ ਦਾ ਧੁਰਾ” ਗੁਰੂਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਹਾਨ ਪਵਿੱਤਰ ਸਥਾਨ ‘ਤੇ ਮੱਥਾ ਟੇਕ ਕੇ ਉਹਨਾਂ ਅਰਦਾਸ ਕੀਤੀ ਹੈ ਕਿ ਪੰਜਾਬ ਸੁਖ-ਸ਼ਾਂਤੀ ਤੇ ਅਮਨ-ਚੈਨ ਨਾਲ ਹੋਰ ਤਰੱਕੀ ਕਰੇ ਅਤੇ ਪੰਜਾਬ ਵਾਸੀਆਂ ਦੀ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇ।ਉਹਨਾਂ ਕਿਹਾ ਕਿ ਸਾਨੂੰ ਸਾਡੇ ਗੁਰੂ ਸਾਹਿਬਾਨਾਂ ਦੇ ਜੀਵਨ ਤੋਂ ਸੇਧ ਲੈ ਕੇ ਸਿੱਖੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਆਪਣਾ-ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਗੋਇੰਦਵਾਲ ਸਾਹਿਬ ਦੀ ਧਰਤੀ ਸਾਡੇ ਗੁਰੂ ਸਾਹਿਬਾਨ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਹੈ।ਉਹਨਾਂ ਕਿਹਾ ਕਿ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਇਸ ਪਵਿੱਤਰ ਸਥਾਨ ਤੋਂ ਪੂਰੀ ਦੁਨੀਆਂ ਵਿੱਚ ਹੋਇਆ।
ਉਹਨਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਦੌਰਾਨ ਲੱਖਾਂ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ ਹੈ।ਉਹਨਾਂ ਕਿਹਾ ਕਿ ਸਮੂਹ ਸਾਧ-ਸੰਗਤ ਨੂੰ ਇਸ ਇਤਿਹਾਸਕ ਦਿਹਾੜੇ ਦੇ ਮੌਕੇ ‘ਤੇ ਇਸ ਪਵਿੱਤਰ ਸਥਾਨ ‘ਤੇ ਪਹੁੰਚਣ ਲਈ ਜੀ ਆਇਆ ਨੰ ਆਖਦੇ ਹਾਂ।