Wednesday, May 14, 2025
spot_img
spot_img
spot_img

Punjab Police ਦੀ AGTF ਵੱਲੋਂ ਆਪਣੇ ਆਪ ਨੂੰ Goldy Brar ਦਾ ਭਰਾ ਦੱਸ ਕੇ ਇੱਕ ਕਰੋੜ ਫ਼ਿਰੌਤੀ ਮੰਗਣ ਵਾਲਾ ਸ਼ਖਸ ਗ੍ਰਿਫ਼ਤਾਰ

ਯੈੱਸ ਪੰਜਾਬ
ਚੰਡੀਗੜ੍ਹ, 19 ਅਪ੍ਰੈਲ, 2025

ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ Punjab ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ,

Punjab Police ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ ਸਥਾਨਕ ਆਟੋਮੋਬਾਈਲ ਸ਼ੋਅਰੂਮ ਮਾਲਕ ਤੋਂ ਜ਼ਬਰਨ ਪੈਸੇ ਵਸੂਲਣ ਦੀ ਕੋਸ਼ਿਸ਼, ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਸ਼ਨੀਵਾਰ ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੋਸ਼ੀ, ਜਿਸਦੀ ਪਛਾਣ ਲਵਜੀਤ ਸਿੰਘ ਵਾਸੀ ਬਰਗਾੜੀ, ਫਰੀਦਕੋਟ ਵਜੋਂ ਹੋਈ ਹੈ, ਨੇ ਸ਼ਿਕਾਇਤਕਰਤਾ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਰਕਮ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਅਤੇ ਉਸਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਪੁਲਿਸ ਤੋਂ ਬਚਣ ਲਈ ਆਪਣੀ ਪਛਾਣ ਛੁਪਾਉਣ ਅਤੇ ਫਿਰੌਤੀ ਕਾਲਾਂ ਕਰਨ ਲਈ ਵਰਚੁਅਲ ਨੰਬਰਾਂ ਅਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਦੀ ਵਰਤੋਂ ਕੀਤੀ।

ਲੋਕਾਂ ਨੂੰ ਫਰਜ਼ੀ ਫਿਰੌਤੀ ਕਾਲਾਂ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇਹ ਦੇਖਿਆ ਗਿਆ ਹੈ ਕਿ ਕਈ ਅਗਿਆਤ ਅਪਰਾਧੀ, ਜਿਨ੍ਹਾਂ ਦਾ ਕਿਸੇ ਵੀ ਗਿਰੋਹ ਜਾਂ ਗੈਂਗਸਟਰਾਂ ਨਾਲ ਕੋਈ ਸਬੰਧ ਨਹੀਂ ਹੁੰਦਾ, ਅਜਿਹੇ ਸੰਗਠਨਾਂ ਦਾ ਨਾਂ ਵਰਤ ਕੇ ਲੋਕਾਂ ਦੇ ਡਰ ਦਾ ਫਾਇਦਾ ਉਠਾ ਰਹੇ ਹਨ। ਡੀਜੀਪੀ ਨੇ ਕਿਹਾ, ‘‘ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਜਦੋਂ ਵੀ ਫਿਰੌਤੀ ਕਾਲਾਂ ਆਉਂਦੀਆਂ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਕਾਨੂੰਨ ਆਪਣਾ ਕੰਮ ਸੁਚੱਜੇ ਢੰਗ ਨਾਲ ਕਰ ਸਕੇ।’’

ਜ਼ਿਕਰਯੋਗ ਹੈ ਕਿ, ਤਿੰਨ ਮਹੀਨੇ ਪਹਿਲਾਂ, ਏਜੀਟੀਐਫ ਨੇ ਮਲੇਸ਼ੀਆ ਤੋਂ ਚਲਾਏ ਜਾ ਰਹੇ ਇੱਕ ਜਾਅਲੀ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ ਸੀ, ਜਿਸ ਵਿੱਚ ਪੰਜਾਬ ਭਰ ਵਿੱਚ ਗਾਇਕਾਂ, ਕਾਰੋਬਾਰੀਆਂ ਅਤੇ ਅਮੀਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵਜੋਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਡਰਾ ਕੇ ਪੈਸੇ ਵਸੂਲਦਾ ਸੀ।

ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏਜੀਟੀਐਫ ਨੂੰ ਫਿਰੌਤੀ ਬਾਰੇ ਸ਼ਿਕਾਇਤ ਮਿਲੀ ਸੀ ਅਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਤਕਨੀਕੀ ਜਾਣਕਾਰੀ ਅਤੇ ਖੁਫੀਆ ਇਤਲਾਹ ਰਾਹੀਂ ਕਾਲਾਂ ਕਰਨ ਵਾਲੇ ਦੇ ਅਸਲ ਟਿਕਾਣੇ ਦਾ ਪਤਾ ਲਗਾਇਆ, ਜਿਸ ਨਾਲ ਦੋਸ਼ੀ ਲਵਜੀਤ ਦੀ ਪਛਾਣ ਹੋਈ ਅਤੇ ਉਸਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਏਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਵੱਲੋਂ ਕੀਤੇ ਹੋਰ ਅਪਰਾਧਾਂ ਅਤੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਏਜੀਟੀਐਫ ਦੇ ਏਆਈਜੀ ਗੁਰਮੀਤ ਚੌਹਾਨ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਲਵਜੀਤ, ਸੋਸ਼ਲ ਮੀਡੀਆ ਦਾ ਸ਼ੌਕੀਨ ਸੀ ਅਤੇ ਇੱਕ ਸ਼ਾਨਦਾਰ ਜੀਵਨ ਸ਼ੈਲੀ ਦੀ ਹੋੜ ਨੇ , ਉਸਨੂੰ ਅਪਰਾਧ ਦੀ ਦੁਨੀਆਂ ਵਿੱਚ ਧਕੇਲ ਦਿੱਤਾ। ਉਨ੍ਹਾਂ ਕਿਹਾ,‘‘ ਦੋਸ਼ੀ , ਪੁਲਿਸ ਹਿਰਾਸਤ ਤੋਂ ਬਚਣ ਲਈ ਫ਼ਿਰੌਤੀ ਕਾਲਾਂ ਕਰਦੇ ਹੋਏ ਆਪਣੀ ਪਛਾਣ ਛੁਪਾਉਣ ਲਈ ਵਰਚੁਅਲ ਨੰਬਰਾਂ ਅਤੇ ਐਨਕ੍ਰਿਪਟਡ ਐਪਸ ਦੀ ਵਰਤੋਂ ਕਰਦਾ ਸੀ,’’।

ਇਸ ਸਬੰਧੀ ,ਐਸਏਐਸ ਨਗਰ ਦੇ ਸੋਹਾਣਾ ਪੁਲਿਸ ਸਟੇਸ਼ਨ ਵਿਖੇ ਬੀਐਨਐਸ ਦੀ ਧਾਰਾ 308(2) ਅਤੇ 351(2) ਦੇ ਤਹਿਤ ਐਫਆਈਆਰ ਨੰਬਰ 94 ਮਿਤੀ 17/04/2025 ਨੂੰ ਕੇਸ ਦਰਜ ਕੀਤਾ ਗਿਆ ਹੈ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,593FansLike
111,946FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img