ਯੈੱਸ ਪੰਜਾਬ
ਚੰਡੀਗੜ੍ਹ, 21 ਅਪ੍ਰੈਲ, 2025
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ Bhagwant Singh Mann ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 52ਵੇਂ ਦਿਨ ਵੀ ਜਾਰੀ ਰੱਖਦਿਆਂ Punjab Police ਨੇ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ ਭੁੱਕੀ ਅਤੇ 7000 ਰੁਪਏ ਡਰੱਗ ਮਨੀ ਬਰਾਮਦ ਕੀਤੀ।
ਇਸ ਨਾਲ ਸਿਰਫ਼ 52 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6920 ਹੋ ਗਈ ਹੈ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (DGP) Gaurav Yadav ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 460 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 51 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 496 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।