Wednesday, April 30, 2025
spot_img
spot_img
spot_img

Punjab Police ਵੱਲੋਂ Pak-ਸਮਰਥਿਤ ਨਾਰਕੋ-ਅੱਤਵਾਦ ਹਵਾਲਾ ਨੈੱਟਵਰਕ ਦਾ ਪਰਦਾਫਾਸ਼; 11 ਗਿਰਫਤਾਰ, ਵੱਖ-ਵੱਖ ਕਰੰਸੀਆਂ ਵਿੱਚ 5 ਕਰੋੜ ਰੁਪਏ ਬਰਾਮਦ

ਯੈੱਸ ਪੰਜਾਬ
ਚੰਡੀਗੜ, 24 ਮਾਰਚ, 2025

ਮੁੱਖ ਮੰਤਰੀ Bhagwant Singh Mann ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਾਰਕੋਟਿਕਸ-ਅੱਤਵਾਦ ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, Punjab Police ਦੀ ਐਂਟੀ -ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ 11 ਵਿਅਕਤੀਆਂ ਨੂੰ ਗਿਰਫਤਾਰ ਕੀਤਾ ਹੈ – ਜਿਨਾਂ ਵਿੱਚ ਪੰਜ ਨਸ਼ਾ ਤਸਕਰ, ਤਿੰਨ ਡਰੱਗ ਹਵਾਲਾ ਮਨੀ ਕੋਰੀਅਰ ਅਤੇ ਤਿੰਨ ਹਵਾਲਾ ਕਾਰੋਬਾਰੀ ਸ਼ਾਮਲ ਹਨ – ਅਤੇ ਵੱਖ-ਵੱਖ ਵਿਦੇਸ਼ੀ ਕਰੰਸੀਆਂ ਵਿੱਚ 5.09 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਜਾਣਕਾਰੀ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (DGP) Punjab Gaurav Yadav ਨੇ ਦਿੱਤੀ।

ਗਿਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਅੰਮਿ੍ਤਸਰ ਦੇ ਰਾਮ ਤਲਾਈ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਉਰਫ ਅਜੈ (26), ਅੰਮਿ੍ਰਤਸਰ ਦੀ ਗੁਰੂ ਨਾਨਕ ਕਲੋਨੀ ਦੇ ਹਰਮਨਜੀਤ ਸਿੰਘ ਉਰਫ ਹੈਰੀ (27), ਅੰਮਿ੍ਤਸਰ ਦੇ ਛੇਹਰਟਾ ਦੇ ਨਾਰਾਇਣਗੜ ਦੇ ਸਾਗਰ (28), ਬਟਾਲਾ ਦੇ ਹੁਸਨਪੁਰਾ ਕਲਾਂ ਦੇ ਲਵਦੀਪ ਸਿੰਘ ਉਰਫ ਲਾਲਾ(30) ਅਤੇ ਅੰਮਿ੍ਤਸਰ ਦੇ ਕੱਕੜ ਦੇ ਹਰਭਾਜ ਸਿੰਘ ਉਰਫ(30) ਭੇਜਾ ਵਜੋਂ ਹੋਈ ਹੈ, ਜਦੋਂ ਕਿ ਡਰੱਗ ਹਵਾਲਾ ਮਨੀ ਕੋਰੀਅਰਾਂ ਦੀ ਪਛਾਣ ਅੰਮਿ੍ਤਸਰ ਦੇ ਜੋੜਾ ਫਾਟਕ ਦੇ ਸੌਰਵ ਉਰਫ ਸੌਰਵ ਮਹਾਜਨ (24), ਅੰਮਿ੍ਤਸਰ ਦੇ ਘਾਹ ਮੰਡੀ ਚੌਕ ਦੇ ਤਨੁਸ਼ (28) ਅਤੇ ਅੰਮਿ੍ਤਸਰ ਦੇ ਦਮਗੰਜ ਦੇ ਹਰਮਿੰਦਰ ਸਿੰਘ ਉਰਫ ਹੈਰੀ (28) ਵਜੋਂ ਹੋਈ ਹੈ।

ਗਿਰਫਤਾਰ ਕੀਤੇ ਗਏ ਹਵਾਲਾ ਕਾਰੋਬਾਰੀਆਂ ਦੀ ਪਛਾਣ ਫਗਵਾੜਾ ਸਥਿਤ ਸ਼ਰਮਾ ਫਾਰੈਕਸ ਮਨੀ ਚੇਂਜਰ ਦੇ ਮਾਲਕ ਅਸ਼ੋਕ ਕੁਮਾਰ ਸ਼ਰਮਾ (60) ਅਤੇ ਉਸਦੇ ਸਾਥੀਆਂ ਫਗਵਾੜਾ ਦੇ ਮੁਟਿਆਰਪੁਰ ਮੁਹੱਲਾ ਦੇ ਰਾਜੇਸ਼ ਕੁਮਾਰ (50) ਅਤੇ ਫਗਵਾੜਾ ਦੇ ਸੁਖਚੈਨ ਨਗਰ ਦੇ ਅਮਿਤ ਬਾਂਸਲ ਉਰਫ ਸੁਨੀਲ (47) ਵਜੋਂ ਹੋਈ ਹੈ।

ਇਹ ਕਾਰਵਾਈ, ਦੋ ਵਿਅਕਤੀਆਂ- ਹਰਜਿੰਦਰ ਸਿੰਘ ਉਰਫ ਅਜੈ ਅਤੇ ਹਰਮਨਜੀਤ ਸਿੰਘ ਉਰਫ ਹੈਰੀ, ਜਿਨਾਂ ਨੂੰ 21 ਜਨਵਰੀ, 2025 ਨੂੰ 263 ਗ੍ਰਾਮ ਹੈਰੋਇਨ ਅਤੇ 5.60 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗਿਰਫਤਾਰ ਕੀਤਾ ਗਿਆ ਸੀ, ਦੀ ਦੋ ਮਹੀਨੇ ਡੂੰਘਾਈ ਨਾਲ ਕੀਤੀ ਜਾਂਚ ਅਤੇ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦੀ ਨਿਰੰਤਰ ਪੜਤਾਲ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਏਐਨਟੀਐਫ ਦੀਆਂ ਪੁਲਿਸ ਟੀਮਾਂ ਨੇ ਅਗਲੇ ਹੀ ਦਿਨ ਤਿੰਨ ਹਵਾਲਾ ਮਨੀ ਕੋਰੀਅਰ ਸੌਰਵ ਮਹਾਜਨ, ਤਨੁਸ਼ ਅਤੇ ਹਰਮਿੰਦਰ ਉਰਫ ਹੈਰੀ ਨੂੰ ਗਿਰਫਤਾਰ ਕੀਤਾ ਅਤੇ 47.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਉਨਾਂ ਦੀ ਮਹਿੰਦਰਾ ਐਕਸਯੂਵੀ 300 ਕਾਰ ਵੀ ਜਬਤ ਕਰ ਲਈ ਗਈ। ਕੇਸ ਦੀ ਜਾਂਚ ਵਿੱਚ ਅੱਗੇ ਵਧਦਿਆਂ, 24 ਜਨਵਰੀ ਨੂੰ, ਪੁਲਿਸ ਟੀਮਾਂ ਨੇ ਸਾਗਰ ਅਤੇ ਲਵਦੀਪ ਸਿੰਘ ਉਰਫ ਲਾਲਾ ਵਜੋਂ ਜਾਣੇ ਜਾਂਦੇ ਦੋ ਹੋਰ ਨਸ਼ਾ ਤਸਕਰਾਂ ਨੂੰ ਸਫਲਤਾਪੂਰਵਕ ਗਿਰਫਤਾਰ ਕੀਤਾ ਅਤੇ ਉਨਾਂ ਦੇ ਕਬਜ਼ੇ ਚੋਂ 5 ਲੱਖ ਰੁਪਏ ਦੀ ਡਰੱਗ ਮਨੀ, ਇੱਕ ਐਕਟਿਵਾ ਸਕੂਟਰ ਅਤੇ 160 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ।

ਇਸ ਮਾਮਲੇ ਦੀ ਹੋਰ ਜਾਂਚ ਨੇ ਪੁਲਿਸ ਟੀਮਾਂ ਨੂੰ ਮਾਸਟਰਮਾਈਂਡ ਹਰਭਾਜ ਸਿੰਘ ਉਰਫ ਭੇਜਾ ਤੱਕ ਪਹੰਚਾਇਆ ਜੋ ਕਿ ਕੇਂਦਰੀ ਜੇਲ ਅੰਮਿ੍ਤਸਰ ਦੇ ਅੰਦਰੋਂ ਪਾਕਿਸਤਾਨੀ ਨਸ਼ਾ ਤਸਕਰ ਸ਼ਹਿਬਾਜ ਦੇ ਸੰਪਰਕ ਵਿੱਚ ਸੀ। ਉਨਾਂ ਕਿਹਾ ਕਿ 26 ਜਨਵਰੀ ਨੂੰ ਦੋਸ਼ੀ ਨੂੰ ਕੇਂਦਰੀ ਜੇਲ ਅੰਮਿ੍ਤਸਰ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਗਿਰਫਤਾਰ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ, ਪਾਕਿਸਤਾਨੀ ਤਸਕਰ ਸ਼ਹਿਬਾਜ, ਜੋ ਕਿ ਜਿਲਾ ਨਾਰੋਵਾਲ ਦੇ ਪਿੰਡ ਬੂੜੇਵਾਲ ਦਾ ਰਹਿਣ ਵਾਲਾ ਹੈ, ਗੈਰ-ਕਾਨੂੰਨੀ ਤੌਰ ‘ਤੇ ਭਾਰਤ ਵਿੱਚ ਦਾਖਲ ਹੋਇਆ ਸੀ, ਅਤੇ ਉਸ ਵਿਰੁੱਧ ਫਰਵਰੀ 2021 ਵਿੱਚ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ, ਉਹ ਪਾਕਿਸਤਾਨ ਭੇਜੇ ਜਾਣ ਤੋਂ ਪਹਿਲਾਂ ਕੇਂਦਰੀ ਜੇਲ, ਅੰਮਿ੍ਤਸਰ ਵਿੱਚ ਬੰਦ ਰਿਹਾ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸੀ ਹਰਭਾਜ ਸਿੰਘ ਅਤੇ ਹਰਮਨਜੀਤ ਉਰਫ ਹੈਰੀ ਦੀ ਜਾਣ-ਪਛਾਣ ਪਾਕਿਸਤਾਨ ਅਧਾਰਤ ਤਸਕਰ ਸਹਿਬਾਜ ਨਾਲ ਉਦੋਂ ਹੋਈ ਸੀ, ਜਦੋਂ ਉਹ ਇਕੱਠੇ ਕੇਂਦਰੀ ਜੇਲ ਅੰਮਿ੍ਤਸਰ ਵਿੱਚ ਬੰਦ ਸਨ। ਉਨਾਂ ਅੱਗੇ ਦੱਸਿਆ ਕਿ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ, ਉਸ ਨੇ ਨਸਾ ਤਸਕਰੀ ਦਾ ਕਾਰੋਬਾਰ ਚਲਾਉਣ ਲਈ ਮੋਬਾਈਲ ਫੋਨ ਰਾਹੀਂ ਇਨਾਂ ਵਿਅਕਤੀਆਂ ਨਾਲ ਸੰਪਰਕ ਬਣਾਇਆ ਅਤੇ ਹਰਮਿੰਦਰ ਉਰਫ ਹੈਰੀ ਨੂੰ ਵੀ ਇਸ ਕਾਰੋਬਾਰ ਵਿੱਚ ਸ਼ਾਮਲ ਕੀਤਾ।

ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ, ਗਿ੍ਫਤਾਰ ਕੀਤੇ ਗਏ ਮੁਲਜਮ ਹਰਮਨਜੀਤ ਅਤੇ ਹਰਮਿੰਦਰ ਨੇ ਖੁਲਾਸਾ ਕੀਤਾ ਕਿ ਉਹ ਪਾਕਿਸਤਾਨੀ ਤਸਕਰ ਸਹਿਬਾਜ ਦੇ ਨਿਰਦੇਸਾਂ ‘ਤੇ ਡਰੱਗ ਮਨੀ ਜਮਾ ਕਰਵਾਉਣ ਲਈ ਫਗਵਾੜਾ ਸਥਿਤ ਸਰਮਾ ਫੋਰੈਕਸ ਮਨੀ ਐਕਸਚੇਂਜਰ ਅਤੇ ਫੋਰੈਕਸ ਐਡਵੀਜ਼ਰ ਦੀ ਵਰਤੋਂ ਕਰ ਰਹੇ ਸਨ। ਉਨਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਮਲੇ ਵਿੱਚ ਮਾਲਕ ਅਸ਼ੋਕ ਸ਼ਰਮਾ ਅਤੇ ਉਸਦੇ ਸਾਥੀ ਸੁਨੀਲ ਨੂੰ ਨਾਮਜਦ ਕੀਤਾ ਅਤੇ ਦੋਵਾਂ ਨੂੰ ਕ੍ਰਮਵਾਰ 17 ਮਾਰਚ ਅਤੇ 18 ਮਾਰਚ ਨੂੰ ਗਿ੍ਫਤਾਰ ਕਰ ਲਿਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਸੂਹ ਦੇ ਆਧਾਰ ‘ਤੇ, ਪੁਲਿਸ ਟੀਮਾਂ ਨੇ ਅਸੋਕ ਸਰਮਾ ਦੇ ਇੱਕ ਹੋਰ ਸਾਥੀ, ਜਿਸਦੀ ਪਛਾਣ ਰਾਜੇਸ ਉਰਫ ਬੌਬੀ ਵਜੋਂ ਹੋਈ ਹੈ, ਨੂੰ ਵੀ ਉਸਦੇ ਘਰੋਂ ਗਿ੍ਫਤਾਰ ਕੀਤਾ ਹੈ ਅਤੇ ਉਸਦੇ ਕਬਜੇ ਵਿੱਚੋਂ 50.50 ਲੱਖ ਰੁਪਏ ਬਰਾਮਦ ਕੀਤੇ।

ਉਨਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੋਂ ਹੋਰ 36.59 ਲੱਖ ਰੁਪਏ (ਜਿਸ ਨਾਲ ਭਾਰਤੀ ਕਰੰਸੀ ਦੀ ਕੁੱਲ ਬਰਾਮਦਗੀ 1.45 ਕਰੋੜ ਰੁਪਏ ਹੋਈ), 2,63,630 ਯੂਰੋ, 7000 ਅਮਰੀਕੀ ਡਾਲਰ, 10,020 ਕੈਨੇਡੀਅਨ ਡਾਲਰ, 27,500 ਪੌਂਡ ਅਤੇ 285 ਦਿਰਾਮ ਬਰਾਮਦ ਕਰਨ ਤੋਂ ਇਲਾਵਾ 372 ਗ੍ਰਾਮ ਸੋਨਾ ਬਰਾਮਦ ਵੀ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਦੋਸ਼ੀਆਂ ਦੀ ਮਹਿੰਦਰਾ ਐਕਸਯੂਵੀ 300 ਨੂੰ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨਾਂ ਦੀਆਂ ਤਿੰਨ ਹੋਰ ਗੱਡੀਆਂ ਜਿਨਾਂ ਵਿੱਚ ਬੀਐਮਡਬਲਿਊ, ਮਹਿੰਦਰਾ ਥਾਰ ਆਟੋਮੈਟਿਕ ਅਤੇ ਹੁੰਡਈ ਆਈ10 ਸਾਮਲ ਹਨ, ਵੀ ਜਬਤ ਕੀਤੀਆਂ ਹਨ।

ਡੀਜੀਪੀ ਨੇ ਦੱਸਿਆ ਕਿ ਏਐਨਟੀਐਫ ਵੱਲੋਂ ਇਸ ਨੈੱਟਵਰਕ ਦੀਆਂ ਸੈਕੜੇ ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਦੀ ਵੀ ਪਛਾਣ ਕੀਤੀ ਗਈ ਹੈ ਅਤੇ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਇਹਨਾਂ ਨੂੰ ਜਬਤ ਕਰਨ ਦੀ ਪ੍ਰਕਿਰਿਆ ਸੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਹੁਣ ਤੱਕ ਸਾਹਮਣੇ ਆਇਆ ਇਹ ਨੈੱਟਵਰਕ ਅੰਮਿ੍ਰਤਸਰ ਤੋਂ ਤਰਨਤਾਰਨ ਤੋਂ ਫਗਵਾੜਾ ਤੋਂ ਪੰਚਕੂਲਾ ਤੱਕ ਫੈਲਿਆ ਹੋਇਆ ਹੈ।

ਉਨਾਂ ਅੱਗੇ ਕਿਹਾ, “ਪੁਲਿਸ ਟੀਮਾਂ ਨੇ ਇਸ ਮਾਮਲੇ ਵਿੱਚ ਸੱਤ ਹੋਰ ਵਿਅਕਤੀਆਂ ਨੂੰ ਨਾਮਜਦ ਕੀਤਾ ਹੈ ਅਤੇ ਉਨਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।”

ਇਸ ਦੌਰਾਨ, ‘ਯੁੱਧ ਨਸ਼ਿਆਂ ਵਿਰੁੱਧ‘ ਦੇ 24ਵੇਂ ਦਿਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ 1 ਮਾਰਚ, 2025 ਤੋਂ ਸੂਬੇ ਭਰ ਵਿੱਚ 3868 ਨਸਾ ਤਸਕਰਾਂ ਨੂੰ ਗਿ੍ਫਤਾਰ ਕਰਕੇ 2177 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਗਿ੍ਫ਼ਤਾਰ ਕੀਤੇ ਗਏ ਨਸਾ ਤਸਕਰਾਂ ਦੇ ਕਬਜੇ ਵਿੱਚੋਂ 135.5 ਕਿਲੋਗ੍ਰਾਮ ਹੈਰੋਇਨ, 82.9 ਕਿਲੋਗ੍ਰਾਮ ਅਫੀਮ, 1419 ਕਿਲੋਗ੍ਰਾਮ ਭੁੱਕੀ, 34.24 ਕਿਲੋਗ੍ਰਾਮ ਗਾਂਜਾ, 7.58 ਲੱਖ ਨਸੀਲੀਆਂ ਗੋਲੀਆਂ/ਕੈਪਸੂਲ/ਟੀਕੇ, 1 ਕਿਲੋ ਆਈਸੀਈ ਅਤੇ 5.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,669FansLike
112,217FollowersFollow

ਸਿੱਖ ਜਗ਼ਤ

ਮਨੋਰੰਜਨ

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

Babbu Mann, Guru Randhawa, Guggu Gill ਅਤੇ Nimrit Ahluwalia ਦੀ ‘ਸ਼ੌਂਕੀ ਸਰਦਾਰ’ ਦਾ ਟੀਜ਼ਰ 10 ਮਾਰਚ ਨੂੰ ਹੋਵੇਗਾ ਰਿਲੀਜ਼

ਯੈੱਸ ਪੰਜਾਬ 9 ਮਾਰਚ, 2025 Punjabi Cinema ਵਿੱਚ ਪਹਿਲੀ ਵਾਰ, ਤਿੰਨ ਦਮਦਾਰ ਕਲਾਕਾਰ - Babbu Maan, Guru Randhawa ਅਤੇ Guggu Gill - ਇੱਕ ਫਿਲਮ ਵਿੱਚ ਇਕੱਠੇ...

ਖ਼ੇਡ ਖ਼ਬਰ

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...

ਆਲ ਇੰਡੀਆ ਸਰਵਿਸਜ਼ Table Tennis Tournament ਲਈ ਪੰਜਾਬ ਟੀਮਾਂ ਦੇ ਟਰਾਇਲ 4 ਮਾਰਚ ਨੂੰ

ਯੈੱਸ ਪੰਜਾਬ ਚੰਡੀਗੜ੍ਹ, 27 ਫਰਵਰੀ, 2025 ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ All India Services Table Tennis (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਮਾਰਚ,...
spot_img