Saturday, April 20, 2024

ਵਾਹਿਗੁਰੂ

spot_img
spot_img

Punjab Police ਦੇ ASI Sarabjit Singh ਦੀ Covid ਨਾਲ ਮੌਤ, ਡੀ.ਸੀ. ਤੇ ਐਸ.ਐਸ.ਪੀ. ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਇਜ਼ਹਾਰ

- Advertisement -

ਯੈੱਸ ਪੰਜਾਬ
ਬਟਾਲਾ, 7 ਮਾਰਚ, 2021:
ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਬੀਤੇ ਕੱਲ ਪੁਲਿਸ ਜ਼ਿਲ੍ਹਾ ਬਟਾਲਾ ਦੇ ਏ.ਐਸ.ਆਈ. ਸਰਬਜੀਤ ਸਿੰਘ (ਨੰਬਰ 3306/ਬਟਾਲਾ) ਦੀ ਕੋਵਿਡ-19 ਕਾਰਨ ਹੋਈ ਮੌਤ ’ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੀੜ੍ਹਤ ਪਰਿਵਾਰ ਨਾਲ ਦੁੱਖ ਸਾਝਾਂ ਕਰਦਿਆਂ ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਟਾਲਾ ਪੁਲਿਸ ਦੇ ਏ.ਐਸ.ਆਈ. ਸਰਬਜੀਤ ਸਿੰਘ ਕੋਵਿਡ-19 ਦੀ ਮਹਾਂਮਾਰੀ ਦੌਰਾਨ ਫਰੰਟ ਲਾਈਨ ਵਾਰੀਅਰਜ਼ ਦੇ ਤੌਰ ’ਤੇ ਸੇਵਾਵਾਂ ਨਿਭਾ ਰਹੇ ਸਨ ਅਤੇ ਉਨ੍ਹਾਂ ਨੇ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ, ਹੌਂਸਲੇ ਤੇ ਜਿੰਮੇਵਾਰੀ ਨਾਲ ਨਿਭਾਇਆ।

ਉਨ੍ਹਾਂ ਦੀ ਕੋਰੋਨਾ ਨਾਲ ਹੋਈ ਬੇਵਕਤੀ ਮੌਤ ’ਤੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੁੱਖ ਹੈ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਰੱਖਦਾ ਹੋਇਆ ਇਸ ਦੁੱਖ ਦੀ ਘੜ੍ਹੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ।

ਓਧਰ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਵੀ ਏ.ਐਸ.ਆਈ. ਸਰਬਜੀਤ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਨੂੰ ਪੀੜ੍ਹਤ ਪਰਿਵਾਰ ਨਾਲ ਪੂਰੀ ਹਮਦਰਦੀ ਹੈ ਅਤੇ ਸਰਕਾਰ ਵੱਲੋਂ ਤਹਿ ਨਿਯਮਾਂ ਅਨੁਸਾਰ ਪਰਿਵਾਰ ਦੀ ਹਰ ਤਰਾਂ ਨਾਲ ਮਦਦ ਕੀਤੀ ਜਾਵੇਗੀ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...