Tuesday, January 14, 2025
spot_img
spot_img
spot_img
spot_img

Punjab Police ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ, 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

ਯੈੱਸ ਪੰਜਾਬ
ਚੰਡੀਗੜ੍ਹ, 13 ਜਨਵਰੀ, 2025

ਮੁੱਖ ਮੰਤਰੀ Bhagwant Singh Mann ਦੀ ਸੋਚ ਅਨੁਸਾਰ Lohri ਦੇ ਤਿਉਹਾਰ ਦੇ ਸ਼ਾਂਤਮਈ ਜ਼ਸਨਾਂ ਨੂੰ ਯਕੀਨੀ ਬਣਾਉਣ ਲਈ, Punjab Police ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) Punjab Gaurav Yadav  ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਈ ਗਈ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪੁਲਿਸ ਸੁਪਰਡੈਂਟ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਗਿਣਤੀ ਵਿੱਚ ਪੁਲਿਸ ਬਲ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ ‘ਤੇ ਆਉਣ/ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਪੁੱਛ-ਗਿੱਛ ਲਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ। ਉਨ੍ਹਾਂ ਦੱਸਿਆ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤੀ ਨਾਲ ਹਦਾਇਤ ਕੀਤੀ ਗਈ ਸੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 493 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰੀਬ 249 ਬੱਸ ਅੱਡਿਆਂ ‘ਤੇ ਚਲਾਈ ਗਈ ਇਸ ਮੁਹਿੰਮ ਦੌਰਾਨ 3514 ਲੋਕਾਂ ਦੀ ਤਲਾਸ਼ੀ ਲਈ ਗਈ ਜਦਕਿ ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਤਿੰਨ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ ਅਤੇ 950 ਗ੍ਰਾਮ ਭੁੱਕੀ, ਨਾਜਾਇਜ਼ ਸ਼ਰਾਬ ਦੀਆਂ 70 ਬੋਤਲਾਂ ਅਤੇ ਅਲਪਰਾਜ਼ੋਲਮ ਦੀਆਂ 120 ਗੋਲੀਆਂ ਵੀ ਬਰਾਮਦ ਕੀਤੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲੀਸ ਟੀਮਾਂ ਨੇ ਬੱਸ ਅੱਡਿਆਂ ਦੇ ਆਸ-ਪਾਸ ਖੜ੍ਹੇ ਵਾਹਨਾਂ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ 318 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 17 ਵਾਹਨ ਜ਼ਬਤ ਕੀਤੇ ਗਏ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ