Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਤਿੰਨ ਮੈਂਬਰ ਕਾਬੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਮਾਰਚ, 2024

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ।

ਇਹ ਸਫ਼ਲਤਾ ਐਸ.ਏ.ਐਸ.ਨਗਰ ਜਿਲ੍ਹਾ ਪੁਲਿਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।

ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪਵਿਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ।

ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ, ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀ.ਓ.) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਥਾਣਾ ਐਸਐਸਓਸੀ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...