Thursday, February 2, 2023

ਵਾਹਿਗੁਰੂ

spot_img


ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਦੂਜੇ ਦੇਸ਼ਾਂ ਵਿੱਚ ਲਿਜਾ ਤਸ਼ੱਦਦ ਢਾਹੁਣ ਤੇ ਫ਼ਿਰੌਤੀਆਂ ਲੈਣ ਵਾਲੇ ਗਿਰੋਹ ਦਾ ਪਰਦਾਫ਼ਾਸ਼: 2.13 ਕਰੋੜ ਰੁਪਏ ਅਤੇ 64 ਲੱਖ ਦੇ ਗਹਿਣੇ ਬਰਾਮਦ

Punjab Police bust gang duping people on pretext of sending to US; Rs.2.1-cr and 64 tolas of gold recovered

ਯੈੱਸ ਪੰਜਾਬ
ਐਸ.ਏ.ਐਸ. ਨਗਰ, 25 ਜਨਵਰੀ, 2023 –
ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਕੁੱਝ ਵਿਅਕਤੀ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਭੋਲੇ ਭਾਲੇ ਲੋਕਾਂ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਹਨਾ ਨੂੰ ਇੰਡੋਨੇਸ਼ੀਆ ਅਤੇ ਸਿੰਘਾਪੁਰ ਵਿਖੇ ਕਿਡਨੈਪ ਕਰਕੇ ਤਸ਼ੱਦਦ ਢਾਹ ਕੇ ਸ਼ਰੀਰਕ ਸ਼ੋਸ਼ਣ ਕਰਦੇ ਸਨ ਅਤੇ ਗੰਨ ਪੁਆਇੰਟ ਤੇ ਡਰਾ-ਧਮਕਾ ਕੇ ਵਿਅਕਤੀਆਂ ਪਾਸੋ ਘਰਦਿਆਂ ਨੂੰ ਫੋਨ ਕਰਵਾ ਕੇ ਫਰੋਤੀ ਦੀ ਮੰਗ ਕਰਦੇ ਹਨ।

ਜਿਸ ਸਬੰਧੀ ਮੁਕੱਦਮਾ ਨੰਬਰ 08 ਮਿਤੀ 06-01-2023 ਅੱਧ 406,420,470,386 ਆਈ.ਪੀ.ਸੀ., 13 ਪੀ.ਟੀ.ਪੀ.(ਆਰ) ਐਕਟ 2014 ਥਾਣਾ ਸਦਰ ਖਰੜ ਮੋਹਾਲੀ ਅਤੇ ਮੁਕੱਦਮਾ ਨੰਬਰ 03 ਮਿਤੀ 03-01-2023 ਅਧ 364ਏ,370,386,120ਬੀ ਆਈ.ਪੀ.ਸੀ. ਥਾਣਾ ਬਲੌਂਗੀ ਦਰਜ ਰਜਿਸਟਰ ਹਨ।

ਮੁਕੱਦਮਾ ਦੀ ਅਹਿਮੀਅਤ ਅਤੇ ਗੰਭੀਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ ਅਤੇ ਸ: ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ, ਸ਼ਿਵ ਕੁਮਾਰ, ਇੰਚਾਰਜ, ਸੀ.ਆਈ.ਏ ਸਟਾਫ, ਮੋਹਾਲੀ ਦੀ ਟੀਮ ਵੱਲੋਂ ਮੁਕੱਦਮਿਆਂ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਦੀ ਗਈ।

ਮੁਕੱਦਮਾ ਦੀ ਤਫਤੀਸ਼ ਟੈਕਨੀਕਲ ਅਤੇ ਹਿਊਮਨ ਸੋਰਸ ਦੀ ਸਹਾਇਤਾ ਨਾਲ ਕਰਦੇ ਹੋਏ ਮੁਕੱਦਮਾ ਉਕਤ ਵਿੱਚ (1) ਬਲਦੀਸ਼ ਕੌਰ ਪਤਨੀ ਬਲਦੇਵ ਸਿੰਘ ਵਾਸੀ ਪਿੰਡ ਰਾਊਵਾਲੀ ਥਾਣਾ ਮਕਸੂਦਾ ਜ਼ਿਲ੍ਹਾ ਜਲੰਧਰ (2) ਗੁਰਜੀਤ ਸਿੰਘ ਉਰਫ ਮੰਗਾ ਪੁੱਤਰ ਬਲਰਾਜ ਸਿੰਘ ਵਾਸੀ ਪਿੰਡ ਮੱਲੀਆ ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ (3) ਸਾਹਿਲ ਪੁੱਤਰ ਸਰਦਾਰੀ ਲਾਲ ਵਾਸੀ ਸਲੇਰੀਆ ਖੁਰਦ ਥਾਣਾ ਮੁਕੇਰੀਆ ਜ਼ਿਲ੍ਹਾ ਹੁਸ਼ਿਆਰਪੁਰ (4) ਸੋਮ ਰਾਜ ਪੁੱਤਰ ਸਰੀਫ ਮਸੀਹ ਵਾਸੀ ਸਲੇਰੀਆ ਖੁਰਦ ਥਾਣਾ ਮੁਕੇਰੀਆ ਜ਼ਿਲ੍ਹਾ ਹੁਸ਼ਿਆਰਪੁਰ (5) ਵੀਨਾ ਪਤਨੀ ਸੰਨੀ ਕੁਮਾਰ ਵਾਸੀ ਸਲੇਰੀਆ ਖੁਰਦ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ।

ਡਾ. ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਦੋਸ਼ੀ ਪੰਜਾਬ ਵਿੱਚ ਆਪਣੇ ਹੋਰ ਸਾਥੀਆਂ ਦੀ ਸਹਾਇਤਾ ਨਾਲ ਵਿਦੇਸ਼ ਇੰਡੋਨੇਸ਼ੀਆ ਅਤੇ ਸਿੰਘਾਪੁਰ ਵਿੱਚ ਬੈਠੇ ਮਨੁੱਖੀ ਤਸਕਰ ਅਤੇ ਕਿਡਨੈਪਰ ਦੇ ਆਕਾ (1) ਸੰਨੀ ਕੁਮਾਰ ਉਰਫ ਸੰਨੀ ਪੁੱਤਰ ਸੋਮਰਾਜ ਵਾਸੀ ਪਿੰਡ ਸਲੇਰੀਆ ਖੁਰਦ ਥਾਣਾ ਮੁਕੇਰੀਆ ਜਿਲ੍ਹਾ ਹੁਸ਼ਿਆਰਪੁਰ ਹਾਲ ਵਾਸੀ ਇੰਡੋਨੇਸ਼ੀਆ ਅਤੇ (2) ਜਸਵੀਰ ਸਿੰਘ ਉਰਫ ਸੰਜੇ ਹਾਲ ਵਾਸੀ ਸਿੰਘਾਪੁਰ ਦੀ ਸਹਾਇਤਾ ਨਾਲ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਭੋਲੇ ਭਾਲੇ ਲੋਕਾਂ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਹਨਾ ਨੂੰ ਇੰਡੋਨੇਸ਼ੀਆ ਅਤੇ ਸਿੰਘਾਪੁਰ ਦੀ ਬਾਏ ਏਅਰ ਟਿਕਟ ਕਟਵਾ ਕੇ ਭੇਜ ਦਿੰਦੇ ਸੀ ਅਤੇ ਉੱਥੇ ਬੈਠੇ ਸੰਨੀ ਕੁਮਾਰ (ਇੰਡੋਨੇਸ਼ੀਆ) ਅਤੇ ਜਸਵੀਰ ਸਿੰਘ ਉਰਫ ਸੰਜੇ (ਸਿੰਘਾਪੁਰ) ਇਹਨਾ ਭੇਜੇ ਹੋਏ ਵਿਅਕਤੀਆ ਨੂੰ ਕਿਡਨੈਪ ਕਰਕੇ ਬੰਦ ਕਮਰੇ ਵਿੱਚ ਰੱਖ ਕੇ ਤਸ਼ੱਦਤ ਢਾਹ ਕੇ ਅਤੇ ਸ਼ਰੀਰਕ ਸ਼ੋਸ਼ਣ ਕਰਦੇ ਸਨ ਅਤੇ ਗੰਨ ਪੁਆਇੰਟ ਤੇ ਡਰਾ-ਧਮਕਾ ਕੇ ਦੋ ਹਫਤਿਆ ਬਾਅਦ ਅਗਵਾਹ ਕੀਤੇ ਹੋਏ ਵਿਅਕਤੀਆਂ ਪਾਸੋ ਘਰਦਿਆਂ ਨੂੰ ਫੋਨ ਕਰਵਾਉਂਦੇ ਸਨ ਕਿ ਅਸੀਂ ਮੈਕਸੀਕੋ ਪਹੁੰਚ ਗਏ ਹਾਂ ਤੇ 40 ਲੱਖ ਰੁਪਏ ਇਹਨਾ ਏਜੰਟਾ ਨੂੰ ਦੇ ਦੇਵੋ, ਜੋ ਘਰਵਾਲੇ ਪੰਜਾਬ ਵਿੱਚ ਬੈਠੇ ਮਨੁੱਖੀ ਤਸਕਰ ਬਲਦੀਸ਼ ਕੌਰ, ਵੀਨਾ, ਸਾਹਿਲ ਭੱਟੀ, ਸੋਮ ਰਾਜ ਅਤੇ ਗੁਰਜੀਤ ਸਿੰਘ ਉੱਰਫ ਮੰਗਾ, ਸੋਨੀਆ, ਅਭਿਸ਼ੇਕ, ਮਲਕੀਤ ਸਿੰਘ, ਟੋਨੀ, ਭੁਪਿੰਦਰ ਸਿੰਘ ਉਰਫ ਭਿੰਦਾ, ਸੰਦੀਪ ਆੜਤੀਆ ਅਤੇ ਸੁਮਨ ਵੱਲੋ ਵੱਖ ਵੱਖ ਮਾਰਕਾ ਦੇ ਲੇਵਿਸ ਮੋਬਾਇਲ ਫੋਨਾ ਰਾਹੀ ਤਾਲਮੇਲ ਕਰਕੇ ਦੱਸੀ ਜਗ੍ਹਾਂ ਤੇ ਪੈਸੇ ਵਸੂਲ ਕਰ ਲੈਂਦੇ ਸਨ। ਜੋ ਇਸ ਸਾਰੇ ਗਿਰੋਹ ਦਾ ਹੁਣ ਤੱਕ ਦੀ ਤਫਤੀਸ਼ ਤੋਂ ਸੈਂਕੜੇ ਨੌਜਵਾਨਾਂ ਨੂੰ ਅਗਵਾਹ ਕਰਕੇ ਕਰੋੜਾ ਰੁਪਏ ਵਸੂਲ ਕਰ ਚੁੱਕੇ ਹਨ।

*ਕੁੱਲ ਬ੍ਰਾਮਦਗੀ* :-

1. 2 ਕਰੋੜ 13 ਲੱਖ ਰੁਪਏ ਭਾਰਤੀ ਕਰੰਸੀ
2. 64 ਤੋਲੇ ਸੋਨਾ (ਕੀਮਤ 33 ਲੱਖ ਰੁਪਏ)
3. ਇਕ ਕਾਰ ਸਿਫਟ ਰੰਗ ਚਿੱਟਾ ਨੰਬਰ PB08-DV-2529
4. ਇੱਕ ਕਾਰ ਫੀਗੋ ਰੰਗ ਚਿੱਟਾ ਨੰਬਰ PB09- P-2256
5. ਇਕ ਕਾਰ ਟਾਏਗਨ ਰੰਗ ਚਿੱਟਾ ਨੰਬਰ PB08-EX-8144
6. ਇਕ ਕਾਰ/ਜੀਪ ਥਾਰ ਰੰਗ ਤਿੰਨਾ ਨੰਬਰ
7. ਵੱਖ ਵੱਖ ਮਾਰਕਾਂ ਦੇ 7 ਲੇਵਿਸ ਮੋਬਾਇਲ ਫੋਨ

*ਗ੍ਰਿਫਤਾਰ ਵਿਅਕਤੀ*:-

1. ਬਲਦੀਸ਼ ਕੌਰ ਪਤਨੀ ਬਲਦੇਵ ਸਿੰਘ ਵਾਸੀ ਪਿੰਡ ਰਾਊਵਾਲੀ ਥਾਣਾ ਮਕਸੂਦਾ ਜ਼ਿਲ੍ਹਾ ਜਲੰਧਰ।
2. ਗੁਰਜੀਤ ਸਿੰਘ ਉਰਫ ਮੰਗਾ ਪੁੱਤਰ ਬਲਰਾਜ ਸਿੰਘ ਵਾਸੀ ਪਿੰਡ ਮੱਲੀਆਂ ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ।
3. ਸਾਹਿਲ ਪੁੱਤਰ ਸਰਦਾਰੀ ਲਾਲ ਵਾਸੀ ਸਲੈਰੀਆ ਖੁਰਦ ਥਾਣਾ ਮੁਕਰੀਆ ਜ਼ਿਲ੍ਹਾ ਹੁਸ਼ਿਆਰਪੁਰ।
4. ਸੋਮ ਰਾਜ ਪੁੱਤਰ ਸਰੀਫ ਮਸੀਹ ਵਾਸੀ ਸਲੈਰੀਆ ਖੁਰਦ ਥਾਣਾ ਮੁਕਰੀਆ ਜ਼ਿਲ੍ਹਾ ਹੁਸ਼ਿਆਰਪੁਰ।
5. ਵੀਨਾ ਪਤਨੀ ਸੰਨੀ ਕੁਮਾਰ ਵਾਸੀ ਮਲੈਰੀਆ ਖੁਰਦ ਥਾਣਾ ਮੁਕੇਰੀਆ ਜਿਲ੍ਹਾ ਹੁਸ਼ਿਆਰਪੁਰ

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਤੇ ਪੰਜਾਬ ਸਰਕਾਰ ਅਮਨ ਸ਼ਾਂਤੀ ਕਾਇਮ ਰੱਖਣ ਲਈ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਵਾਉਣ: ਭੋਮਾ

Haryana and Punjab govts must get parole of Ram Rahim rejected: Manjit Singh Bhoma ਯੈੱਸ ਪੰਜਾਬ ਅੰਮ੍ਰਿਤਸਰ, 31 ਜਨਵਰੀ, 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ...

ਲੜਕੀਆਂ ਆਪਣੀ ਸਵੈ-ਰੱਖਿਆ ਤੇ ਖੇਡ ਵਜੋਂ ਗੱਤਕੇ ਨੂੰ ਅਪਣਾਉਣ: ਗਰੇਵਾਲ – ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾਈ ਵਰਕਸ਼ਾਪ

ਯੈੱਸ ਪੰਜਾਬ ਲੁਧਿਆਣਾ, 28 ਜਨਵਰੀ, 2023 - ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ਨੈਸ਼ਨਲ...

ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਨਵਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ 28 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ...

ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ

ਯੈੱਸ ਪੰਜਾਬ ਅੰਮ੍ਰਿਤਸਰ 28 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ, 2023 ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ...

ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਦੇ ਨਾਂਅ ’ਤੇ ਅੰਮ੍ਰਿਤਸਰ ’ਚ ਬਣੇ ਸਿਹਤ ਕੇਂਦਰਾਂ ਨੂੰ ‘ਆਮ ਆਦਮੀ ਕਲੀਨਿਕ’ ਵਿੱਚ ਬਦਲਣ ਦੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 27 ਜਨਵਰੀ, 2023: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ...

ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 27 ਜਨਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 9 ਸਿੱਖਾਂ ਨੂੰ ਸਨਮਾਨ ਭੱਤੇ ਵਜੋਂ ਹਰ ਮਹੀਨੇ 20-20 ਹਜ਼ਾਰ ਰੁਪਏ ਦੇਣ...

ਮਨੋਰੰਜਨ

ਹਰਸ਼ ਵਧਵਾ: ਜ਼ਿੰਦਗੀ ਦੇ ਅਣਛੂਹੇ ਪਹਿਲੂਆਂ ਨੂੰ ਪਰਦੇ ‘ਤੇ ਦਰਸਾਉਣ ਵਾਲੇ ਇੱਕ ਦੂਰਦਰਸ਼ੀ ਨਿਰਮਾਤਾ

Harsh Wadhwa - A film producer interested in brining untouched concepts to reel life ਹਰਜਿੰਦਰ ਸਿੰਘ ਜਵੰਦਾ ਹਰਸ਼ ਵਧਵਾ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਵਧਵਾ ਪ੍ਰੋਡਕਸ਼ਨ ਲਗਾਤਾਰ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਸਬੂਤ ਜੋ...

ਮੁਹੱਬਤਾਂ ਦੀ ਬਾਤ ਪਾਉਂਦੀ ਰੋਮਾਂਟਿਕ ਫ਼ਿਲਮ ਹੈ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ‘ਕਲੀ ਜੋਟਾ’

Kali Jotta - This Satinder Sartaj and Neeru Bajwa starrer Punjabi movie is a unique love story 27 ਜਨਵਰੀ, 2023 - ਪੰਜਾਬੀ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਸੂਫ਼ੀ ਗਾਇਕ ਸਤਿੰਦਰ ਸਰਤਾਜ ਹੁਣ ਆਪਣੀ ਆ ਰਹੀ...

‘ਕਲੀ ਜੋਟਾ’ ਦੇ ਸਿਤਾਰੇ ਸਤਿੰਦਰ ਸਰਤਾਜ, ਨੀਰੂ ਬਾਜਵਾ ਨੇ ਦਰਬਾਰ ਸਾਹਿਬ ਟੇਕਿਆ ਮੱਥਾ; ਵਾਹਗਾ ਬਾਰਡਰ ’ਤੇ ਮਣਾਇਆ ਗਣਤੰਤਰ ਦਿਵਸ

ਯੈੱਸ ਪੰਜਾਬ ਪੰਜਾਬ, 27 ਜਨਵਰੀ 2023: 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ "ਕਲੀ ਜੋਟਾ" ਦੇ ਮੁੱਖ ਕਲਾਕਾਰ, ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਨੇ ਆਪਣੀ ਫਿਲਮ ਦੀ ਸਫਲਤਾ ਲਈ ਪ੍ਰਮਾਤਮਾ ਤੋਂ ਅਨਮੋਲ ਆਸ਼ੀਰਵਾਦ ਲੈਣ...

ਰੂਹਾਂ ਦੇ ਹਾਣੀਆਂ ਦੇ ਕਿਰਦਾਰ ਨਿਭਾਅ ਰਹੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ  17 ਜਨਵਰੀ, 2023 - ਨਵੀਆਂ ਕਹਾਣੀਆਂ ਅਤੇ ਨਵੀਆਂ ਜੋੜੀਆਂ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੀਆਂ ਹਨ। ਇੱਕ ਨਵੀਂ ਆਨ-ਸਕਰੀਨ ਜੋੜੀ ਜਿਸਦੀ ਸਾਰੇ ਦਰਸ਼ਕ ਗੱਲ ਕਰ ਰਹੇ ਹਨ। ਨੀਰੂ ਬਾਜਵਾ ਅਤੇ ਸਤਿੰਦਰ...

ਪੰਜਾਬ ਦੀ ਛੁਪੀ ਸੰਗੀਤ ਪ੍ਰਤਿਭਾ ਅਤੇ ਉੱਭਰਦੇ ਸੰਗੀਤਕਾਰਾਂ ਦੀ ਭਾਲ ਲਈ ‘ਟੇਲੈਂਟ ਸ਼ੋਅ’ ‘ਜੇ.ਐਲ.ਪੀ.ਐਲ. ਗਾਉਂਦਾ ਪੰਜਾਬ’ ਲਾਂਚ ਕੀਤਾ

ਯੈੱਸ ਪੰਜਾਬ ਜਲੰਧਰ, 16 ਜਨਵਰੀ, 2023: ਜੇ.ਐਲ ਪ੍ਰੋਡਕਸ਼ਨਜ਼ ਦੇ ਡਾਇਰੈਕਟਰ ਮਹਿਤਾਬ ਚੌਹਾਨ ਅਤੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਸ਼ਖਸੀਅਤ ਜਰਨੈਲ ਘੁਮਾਣ ਵਲੋਂ ਅਜ ਜਲੰਧਰ ਵਿਖੇ ਆਯੋਜਿਤ ਇਕ ਪ੍ਰੇਸ ਕਾਨਫਰੰਸ ਵਿਚ ਪੰਜਾਬ ਦੇ ਉੱਭਰਦੇ ਗਾਇਕਾਂ, ਗੀਤਕਾਰਾਂ ਅਤੇ...
- Advertisement -spot_img

ਸੋਸ਼ਲ ਮੀਡੀਆ

52,350FansLike
51,949FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!