Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ? ਸਾਥੀ ਨੇ ਵੀਡੀਓ ਰਾਹੀਂ ਕੀਤੀ ‘ਪੁਸ਼ਟੀ’

- Advertisement -

Punjab Police launches action to arrest ‘Waris Punjab De’ chief Amritpal Singh

ਯੈੱਸ ਪੰਜਾਬ
ਜਲੰਧਰ, 18 ਮਾਰਚ, 2023:
ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਵੱਡੀ ਕਾਰਵਾਈ ਵਿੱਢੀ ਗਈ ਹੈ।

ਅੰਮ੍ਰਿਤਪਾਲ ਸਿੰਘ ਅਤੇ ਉਸਦ ਸਾਥੀਆਂ ਦੇ ਗ੍ਰਿਫ਼ਤਾਰੀ ਲਈ ਅੱਜ ਇੱਕ ਵੱਡਾ ਅਪਰੇਸ਼ਨ ਵਿੱਢਿਆ ਗਿਆ ਹੈ ਪਰ ਅਜੇ ਤਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਕੋਈ ਖ਼ਬਰ ਨਹੀਂ ਹੈ ਹਾਲਾਂਕਿ ਸੂਤਰਾਂ ਅਨੁਸਾਰ ਉਸਦੇ 6 ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।

ਜ਼ਿਕਰਯੋਗ ਹੇ ਕਿ ਅੰਮ੍ਰਿਤਪਾਲ ਸਿੰਘ ਨੇ ਅੱਜ ਰਾਮਪੂਰਾ ਫ਼ੂਲ ਇਲਾਕੇ ਵਿੱਚ ਸਵੇਰੇ 9.30 ਵਜੇ ਪਹੁੰਚਣਾ ਸੀ ਪਰ ਉਹ ਨਹੀਂ ਪਹੁੰਚੇ ਜਿਸ ਤੋਂ ਬਾਅਦ 12 ਵਜੇ ਦੇ ਕਰੀਬ ਇਹ ਐਲਾਨ ਕਰ ਦਿੱਤਾ ਗਿਆ ਕਿ ਅੰਮ੍ਰਿਤ ਸੰਚਾਰ ਸਮਾਗਮ ਰੱਦ ਕੀਤਾ ਜਾਂਦਾ ਹੈ।

ਦੂਜੇ ਬੰਨੇ ਖ਼ਬਰ ਇਹ ਹੈ ਕਿ ਬਰਾਸਤਾ ਮੋਗਾ ਰਾਮਪੁਰਾਫ਼ੂਲ ਜਾਣ ਲਈ ਨਿਕਲੇ ਅੰਮ੍ਰਿਤਪਾਲ ਸਿੰਘ ਨੂੰ ਸ਼ਾਹਕੋਟ ਮਲਸੀਆਂ ਦੇ ਨੇੜੇ ਪੁਲਿਸ ਵੱਲੋਂ ਕਾਫ਼ਲੇ ਨੂੰ ਘੇਰਾ ਪਾ ਕੇ ਰੋਕਿਆ ਗਿਆ ਅਤੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀ ਹਿਰਾਸਤ ਵਿੱਚ ਲੈ ਲਏ ਗਏ ਜਿਨ੍ਹਾਂ ਨੂੰ ਮਹਿਤਪੁਰ ਥਾਣੇ ਲਿਜਾਇਆ ਗਿਆ ਹੈ।

ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਮੌਕੇ ਉੱਥੋਂ ਨਿਕਲ ਜਾਣ ਵਿੱਚ ਸਫ਼ਲ ਰਿਹਾ। ਇਸ ਬਾਰੇ ਪੁਸ਼ਟੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਵੱਲੋਂ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੇ ਵੀਡੀਓ ਵਿੱਚ ਕੀਤੀ ਗਈ ਹੈ ਜਿਸ ਵਿੱਚ ਇਕ ਚੱਲਦੀ ਗੱਡੀ ਵਿੱਚੋਂ ਬਣਾਏ ਜਾ ਰਹੇ ਵੀਡੀਓ ਵਿੱਚ ਉਹ ਇਹ ਕਹਿੰਦਾ ਨਜ਼ਰ ਆ ਰਿਹਾ ਹੈ ਕਿ ‘ਖ਼ਾਲਸਾ ਵਹੀਰ ਦੇ ਰੂਪ ਵਿੱਚ ਕਾਫ਼ਲੇ ਨਾਲ ਅੰਮ੍ਰਿਤਪਾਲ ਸਿੰਘ ਮਲਸੀਆਂ, ਸ਼ਾਹਕੋਟ ਜਲੰਧਰ ਏਰੀਏ ਵਿੱਚ ਪਹੁੰਚੇ ਸੀ, ਜਿੱਥੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਚੜ੍ਹਦੀ ਕਲਾ ਵਿੱਚ ਹੈ।’

ਇਸ ਨੂੰ ਵੀ ਪੜ੍ਹੋ:
ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ; ਅੰਮ੍ਰਿਤਸਰ ਵਿੱਚ ਜੱਦੀ ਪਿੰਡ ‘ਸੀਲ’, ਪੰਜਾਬ ਭਰ ’ਚ ਇੰਟਰਨੈਟ ਸੇਵਾਵਾਂ ਬੰਦ

ਅੰਮ੍ਰਿਤਪਾਲ ਸਿੰਘ ’ਤੇ ਐਕਸ਼ਨ ਜਾਰੀ; ਪੰਜਾਬ ਭਰ ਵਿੱਚ ‘ਮੋਬਾਇਲ ਇੰਟਰਨੈਟ ਸੇਵਾਵਾਂ’ ਬੰਦ

ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਇਕ ਸਾਕੀ ਭਗਵੰਤ ਸਿੰਘ ਬਾਜੇਕੇ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਵੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਪਾਈ ਹੈ ਜਿਸ ਵਿੱਚ ਉਹ ਆਪ ਖ਼ੇਤਾਂ ਵਿੱਚ ਭੱਜਦਾ ਨਜ਼ਰ ਆ ਰਿਹਾ ਹੈ ਅਤੇ ਕਹਿੰਦਾ ਹੈ ਕਿ ਵੇਖ਼ੋ ਉਸਦੇ ਮਗਰ ਖ਼ੇਤਾਂ ਵਿੱਚ ਪੁਲਿਸ ਲੱਗੀ ਹੋਈ ਹੈ।

ਇਕ ਪੰਜਾਬੀ ਚੈਨਲ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੇ ਇਸ ਵੱਡੇ ਅਪਰੇਸ਼ਨ ਲਈ 8 ਜ਼ਿਲ੍ਹਿਆਂ ਦੀ ਪੁਲਿਸ ਲੱਗੀ ਹੋਈ ਹੈ ਅਤੇ 100 ਦੇ ਕਰੀਬ ਪੁਲਿਸ ਦੀਆਂ ਗੱਡੀਆਂ ਮਗਰ ਲੱਗੀਆਂ ਹੋਈਆਂ ਹਨ। ਇਸੇ ਚੈਨਲ ਨੇ ਇਹ ਵੀ ਖ਼ਬਰ ਦਿੱਤੀ ਹੈ ਕਿ ਪਿੱਛਾ ਕਰਦਿਆਂ ਪੁਲਿਸ ਦੀਆਂ ਦੋ ਗੱਡੀਆਂ ਅੰਮ੍ਰਿਤਪਾਲ ਸਿੰਘ ਦੀਆਂ ਗੱਡੀਆਂ ਨਾਲ ਟਕਰਾਈਆਂ ਵੀ ਹਨ।

ਇਸੇ ਅਪ੍ਰੇਸ਼ਨ ਦੇ ਤਹਿਤ ਸਾਰੇ ਨੇੜਲੇ ਜ਼ਿਲ੍ਹਿਆਂ ਵਿੱਚ ‘ਅਲਰਟ’ ਕੀਤਾ ਗਿਆ ਹੈ ਅਤੇ ਮੋਗਾ ਸਣੇ ਕਈ ਹੋਰ ਥਾਂਵਾਂ ’ਤੇ ਭਾਰੀ ਨਾਕੇਬੰਦੀ ਕੀਤੀ ਗਈ ਹੈ ਜਿਨ੍ਹਾਂ ਦੀ ਅਗਵਾਈ ਸੀਨੀਅਰ ਪੁਲਿਸ ਅਧਿਕਾਰੀ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਦੁਬਾਰਾ ਅੰਮ੍ਰਿਤਪਾਲ ਸਿੰਘ ਵੱਲੋਂ ਖ਼ਾਲਸਾ ਵਹੀਰ ਸ਼ੁੁਰੂ ਕੀਤੇ ਜਾਣ ਤੋਂ ਪਹਿਲਾਂ ਹੀ ਇਹ ਕਾਰਵਾਈ ਵਿੱਢੀ ਹੈ।

ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਜੇ ਤਾਂਈਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ਕਿ ਕੀ ਅੰਮ੍ਰਿਤਪਾਲ ਸਿੰਘ ਸਣੇ ਜਾਂ ਫ਼ਿਰ ਉਸਦੇ ਸਾਥੀਆਂ ਦੀ ਕੋਈ ਗ੍ਰਿਫ਼ਤਾਰੀ ਹੋਈ ਹੈ ਜਾਂ ਨਹੀਂ ਪਰ ਚੈਨਲਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਹੈ।

ਇਸੇ ਦੌਰਾਨ ਇੱਕ ਹੋਰ ਵੀਡੀਓ ਕਲਿੱਪ ਸਾਹਮਣੇ ਆਈ ਹੈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੀ ਇੱਕ ਗੱਡੀ ਵਿੱਚੋਂ ਇਹ ਕਿਹਾ ਜਾ ਰਿਹਾ ਹੈ ਕਿ ‘ਸਾਧ ਸੰਗਤ ਜੀ, ਪੁਲਿਸ ਭਾਈ ਸਾਹਿਬ ਦੇ ਮਗਰ ਲੱਗੀ ਹੋਈ ਹੈ, ਮੈਂ ਤੁਹਾਨੂੰ ਲਾਈਵ ਲੋਕੇਸ਼ਨ ਸੈਂਡ ਕਰ ਰਿਹਾ ਹਾਂ, ਤੁਸੀਂ ਸਾਰੇ ਪੁੱਜ ਜਾਉ।’

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...