ਯੈੱਸ ਪੰਜਾਬ
ਚੰਡੀਗੜ੍ਹ, 2 ਦਸੰਬਰ, 2024
ਸਮੁੱਚੇ ਦੇਸ਼ ਵਾਸੀਆਂ ਨੂੰ ਆਪਸ ਵਿੱਚ ਜੋੜਨ ਦੇ ਉਦੇਸ਼ ਤਹਿਤ ਭਾਰਤ ਸਰਕਾਰ ਦੇ “ਏਕ ਭਾਰਤ, ਸ਼੍ਰੇਸ਼ਠ ਭਾਰਤ” ਪ੍ਰੋਗਰਾਮ ਅਧੀਨ Punjab Raj Bhawan ਵਿਖੇ ਅੱਜ Assam ਅਤੇ Nagaland ਸੂਬਿਆਂ ਦਾ ਸਥਾਪਨਾ ਦਿਵਸ ਮਨਾਇਆ ਗਿਆ। ਸਮਾਗ ਦੌਰਾਨ Assam ਅਤੇ Nagaland ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸ਼ਾਨਦਾਰ ਢੰਗ ਨਾਲ ਦਰਸਾਇਆ ਗਿਆ ਅਤੇ ਦੋਵਾਂ ਸੂਬਿਆਂ ਦੇ ਸੱਭਿਆਚਾਰਾਂ ਅਤੇ ਕਲਾਂ ਨੂੰ ਪ੍ਰਦਰਸ਼ਿਤ ਕਰਦੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਸਭ ਤੋਂ ਪਹਿਲਾਂ Nagaland ਦੇ ਰਾਜਪਾਲ ਸ੍ਰੀ ਲਾ ਗਨੇਸ਼ਨ ਅਤੇ ਅਸਾਮ ਦੇ ਰਾਜਪਾਲ ਸ੍ਰੀ ਲਕਸ਼ਮਨ ਪ੍ਰਸਾਦ ਅਚਾਰਿਆ ਦਾ ਵੀਡੀਓ ਸੰਦੇਸ਼ ਦਰਸ਼ਕਾਂ ਨਾਲ ਸਾਂਝਾ ਕੀਤਾ ਗਿਆ।
ਇਸ ਮੌਕੇ Chandigarh ਸੰਗੀਤ ਨਾਟਕ ਅਕਾਦਮੀ ਵਲੋਂ ਤਿਆਰ ਕੀਤਾ ਅਸਾਮ ਦਾ ਬੋਡੋ ਅਤੇ ਦਾਹਲ ਥੁੰਗਰੀ ਨਾਚ, ਨਾਗਾਲੈਂਡ ਬੈਂਬੂ ਨਾਚ ਅਤੇ ਦੋਵਾਂ ਸੂਬਿਆਂ ਦੇ ਨਚਾਂ ਦਾ ਸੁਮੇਲ ਕਰਕੇ ਨ੍ਰਿਤ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਉੱਤਰੀ ਖੇਤਰੀ ਸਭਿਆਚਾਰਕ ਕੇਂਦਰ ਵਲੋਂ ਤਿਆਰ ਕੀਤਾ ਅਸਾਮ ਦਾ ਬਾਰ ਦੋਈ ਸ਼ਿਕਲਾ ਨਾਚ ਅਤੇ ਬਾਗੂਰੂੰਬਾ ਨਾਚ ਪੇਸ਼ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿਮਦਰ ਮੋਦੀ ਨੇ ਦੇਸ਼ ਵਾਸ਼ੀਆਂ ਵਿਚ ਅਨੇਕਤਾ ਵਿਚ ਏਕਤਾ ਦੀ ਭਾਵਨਾਂ ਨੂੰ ਹੋਰ ਮਜਬੂਤ ਕਰਨ ਅਤੇ ਇੱਕ ਦੂਜੇ ਸੂਬੇ ਦੇ ਲੋਕਾਂ ਨੂੰ ਹੋਰਨਾਂ ਸੂਬਿਆਂ ਦੀ ਸਭਿਆਚਾਰ ਅਤੇ ਕਲਾ ਨਾਲ ਜੋੜਨ ਲਈ “ਏਕ ਭਾਰਤ, ਸ਼੍ਰੇਸ਼ਠ ਭਾਰਤ” ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਪਸੀ ਸਾਂਝ ਦੀ ਭਾਵਨਾ ਅਨੇਕਤਾ ਵਿੱਚ ਏਕਤਾ ਨੂੰ ਸਮਰੱਥ ਕਰਦੀ ਹੈ, ਜੋ ਰਾਸ਼ਟਰਵਾਦ ਦੇ ਰੂਪ ਵਿੱਚ ਸਾਹਮਣੇ ਆਉਂਦੀ ਹੈ ਅਤੇ ਇਸਨੂੰ ਭਵਿੱਖ ਵਿੱਚ ਵੀ ਅਪਣਾਏ ਰੱਖਣ ਦੀ ਲੋੜ ਹੈ।
ਰਾਜਪਾਲ ਨੇ ਕਿਹਾ ਕਿ ਸਾਡੀਆਂ ਲੋਕ ਕਲਾਵਾਂ, ਲੋਕ ਨਾਚ ਅਤੇ ਸਭਿਆਚਾਰ ਸਭ ਦੇ ਸਾਂਝੇ ਹਨ, ਜੋ ਕਿਸੇ ਨਾਲ ਜਾਤ ਪਾਤ ਜਾ ਅਮੀਰ ਗਰੀਬ ਦੇ ਅਧਾਰ ਤੇ ਕੋਈ ਵਿਤਕਰਾ ਨਹੀਂ ਕਰਦੇ, ਬਲਕਿ ਇਹ ਇੱਕ ਦੂਜੇ ਨੂੰ ਆਪਸ ਵਿਚ ਜੋੜਦੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਪੰਜਾਬ ਰਾਜ ਭਵਨ ਵਿੱਚ ਸੂਬਿਆਂ ਦੇ ਸਥਾਪਨਾ ਦਿਵਸ ਮਨਾਏ ਜਾ ਰਹੇ ਹਨ, ਜੋ ਸਾਡੇ ਦੇਸ਼ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਵਿਕਾਸ ਅਤੇ ਏਕਤਾ ਦਾ ਪ੍ਰਤੀਕ ਹਨ।ਉਨ੍ਹਾਂ ਕਿਹਾ ਕਿ ਵੱਖ ਵੱਖ ਸੂਬਿਆਂ ਦੇ ਮਹਾਨ ਲੋਕ ਹੋਏ ਹਨ, ਭਾਵੇਂ ਉਹ ਕਿਸੇ ਵੀ ਰਾਜ ਵਿੱਚ ਪੈਦਾ ਹੋਏ ਹੋਣ ਪਰ ਉਹ ਕਿਸੇ ਇਕ ਸੂਬੇ ਦੇ ਨਾ ਹੋ ਕੇ ਪੂਰੇ ਦੇਸ਼ ਦੇ ਲੋਕਾਂ ਹਨ।
ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਰਾਜਪਾਲ ਦੇ ਏ.ਸੀ.ਐਸ. ਕੇ. ਸਿਵਾ ਪ੍ਰਸਾਦ, ਭਾਰਤ ਦੇ ਵਧੀਕ ਸਾਲਿਸਟਰ ਜਨਰਲ ਸ੍ਰੀ ਸੱਤਿਆ ਪਾਲ ਜੈਨ, ਵਿਸ਼ੇਸ਼ ਸਕੱਤਰ ਯੂ.ਟੀ. ਪ੍ਰਸਾਸ਼ਕ ਸ੍ਰੀ ਅਭਿਜੀਤ ਵਿਜੈ ਚੌਧਰੀ, ਕਮਿਸ਼ਨਰ ਮਿਉਂਸੀਪਲ ਕਾਰਪੋਰੇਸ਼ਨ ਚੰਡੀਗੜ੍ਹ ਸ੍ਰੀ ਅਮਿਤ ਕੁਮਾਰ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਸਮੇਤ ਸ਼ਹਿਰ ਦੀਆਂ ਕਈ ਉੱਘੀਆਂ ਸਖਸ਼ੀਅਤਾ ਵੀ ਮੀਜੂਦ ਸਨ।