Saturday, May 18, 2024

ਵਾਹਿਗੁਰੂ

spot_img
spot_img

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਮਈ, 2024

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ, ਅਤੇ ਹੋਰ ਵਸਤੂਆਂ ਨੂੰ ਜ਼ਬਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਮਾਰਚ ਤੋਂ 4 ਮਈ ਤੱਕ ਜ਼ਬਤੀ ਵਿੱਚ 11.2 ਕਰੋੜ ਰੁਪਏ ਦੀ ਨਕਦੀ, 18 ਕਰੋੜ ਰੁਪਏ ਦੀ ਕੀਮਤ ਵਾਲੀ 27.95 ਲੱਖ ਲੀਟਰ ਸ਼ਰਾਬ, 563.53 ਕਰੋੜ ਦੀ ਕੀਮਤ ਵਾਲੇ ਨਸ਼ੀਲੇ ਪਦਾਰਥ, 14.94 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.69 ਕਰੋੜ ਰੁਪਏ ਦੀ ਕੀਮਤ ਵਾਲਾ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ, ਜਿਸ ਦੀ ਕੁੱਲ ਕੀਮਤ 609.38 ਕਰੋੜ ਰੁਪਏ ਬਣਦੀ ਹੈ। ਜ਼ਬਤੀ ਦੇ ਮਾਮਲੇ ਵਿੱਚ ਪੰਜਾਬ ਰਾਸ਼ਟਰੀ ਪੱਧਰ ‘ਤੇ ਚੌਥੇ ਸਥਾਨ ‘ਤੇ ਹੈ, ਜਦਕਿ ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਹਨ।

ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ ਅਤੇ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ 4 ਮਈ ਤੱਕ, ਸਾਰੀਆਂ ਏਜੰਸੀਆਂ ਵੱਲੋਂ ਕੁੱਲ 514.81 ਕਰੋੜ ਰੁਪਏ ਦੀ ਜ਼ਬਤੀ ਕੀਤੀ ਗਈ ਹੈ।

ਪੰਜਾਬ ਪੁਲਿਸ ਨੇ ਸੂਬੇ ਵਿੱਚ ਸਭ ਤੋਂ ਵੱਧ 404.2 ਕਰੋੜ ਰੁਪਏ ਦੀ ਜ਼ਬਤੀ ਕੀਤੀ ਹੈ। ਇਸੇ ਤਰ੍ਹਾਂ ਬੀਐੱਸਐਫ ਨੇ 23 ਕਰੋੜ ਰੁਪਏ, ਆਮਦਨ ਕਰ ਵਿਭਾਗ ਨੇ 9.28 ਕਰੋੜ ਰੁਪਏ, ਸੂਬੇ ਦੇ ਆਬਕਾਰੀ ਵਿਭਾਗ ਨੇ 8.29 ਕਰੋੜ ਰੁਪਏ, ਸੂਬੇ ਦੇ ਵਸਤੂ ਅਤੇ ਸੇਵਾਵਾਂ ਕਰ ਵਿਭਾਗ ਨੇ 5 ਕਰੋੜ ਰੁਪਏ, ਕਸਟਮ ਵਿਭਾਗ ਨੇ 4.37 ਕਰੋੜ ਰੁਪਏ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ 2.54 ਕਰੋੜ ਰੁਪਏ ਦੀ ਜ਼ਬਤੀ ਕੀਤੀ ਹੈ।

ਜ਼ਬਤੀ ਦੇ ਮਾਮਲਿਆਂ ਵਿੱਚ ਜ਼ਿਲ੍ਹਿਆਂ ‘ਚੋਂ ਜਲੰਧਰ 141.25 ਕਰੋੜ ਰੁਪਏ ਦੀ ਕੁੱਲ ਜ਼ਬਤੀ ਨਾਲ ਸੂਚੀ ਵਿੱਚ ਸਭ ਤੋਂ ਉੱਪਰ ਹੈ। ਇਸੇ ਤਰ੍ਹਾਂ 93.96 ਕਰੋੜ ਰੁਪਏ ਦੀ ਜ਼ਬਤੀ ਨਾਲ ਅੰਮ੍ਰਿਤਸਰ ਦੂਜੇ ਨੰਬਰ ‘ਤੇ ਹੈ ਜਦਕਿ ਤਰਨਤਾਰਨ ਵਿੱਚੋਂ 59.55 ਕਰੋੜ ਰੁਪਏ, ਫ਼ਿਰੋਜ਼ਪੁਰ ਵਿੱਚੋਂ 54.58 ਕਰੋੜ ਰੁਪਏ ਅਤੇ ਫਾਜ਼ਿਲਕਾ ਵਿੱਚੋਂ 42.1 ਕਰੋੜ ਰੁਪਏ ਦੀਆਂ ਬਰਮਾਦਗੀਆਂ ਹੋਈਆਂ ਹਨ।

ਇਸ ਤੋਂ ਇਲਾਵਾ ਲੁਧਿਆਣਾ ‘ਚ 27.86 ਕਰੋੜ ਰੁਪਏ, ਪਠਾਨਕੋਟ ‘ਚ 21.4 ਕਰੋੜ ਰੁਪਏ, ਸੰਗਰੂਰ ‘ਚ 11.7 ਕਰੋੜ ਰੁਪਏ, ਗੁਰਦਾਸਪੁਰ ‘ਚ 10.75 ਕਰੋੜ ਰੁਪਏ, ਪਟਿਆਲਾ ‘ਚ 7.29 ਕਰੋੜ ਰੁਪਏ, ਬਰਨਾਲਾ ‘ਚ 7.2 ਕਰੋੜ ਰੁਪਏ ਅਤੇ ਮੋਗਾ ‘ਚ 6.73 ਕਰੋੜ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ।

ਇਸੇ ਤਰ੍ਹਾਂ ਕਪੂਰਥਲਾ ਵਿੱਚ 6.41 ਕਰੋੜ ਰੁਪਏ, ਹੁਸ਼ਿਆਰਪੁਰ ਵਿੱਚ 5.01 ਕਰੋੜ ਰੁਪਏ, ਬਠਿੰਡਾ ਵਿੱਚ 4.31 ਕਰੋੜ ਰੁਪਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 4.63 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਵਿੱਚ 1.75 ਕਰੋੜ ਰੁਪਏ, ਰੂਪਨਗਰ ਵਿੱਚ 1.7 ਕਰੋੜ ਰੁਪਏ, ਮਾਨਸਾ ਵਿੱਚ 1.5 ਕਰੋੜ ਰੁਪਏ, ਸ਼ਹੀਦ ਭਗਤ ਸਿੰਘ ਨਗਰ ਵਿੱਚ 1.15 ਕਰੋੜ ਰੁਪਏ, ਮਲੇਰਕੋਟਲਾ ਵਿੱਚ 2.07 ਕਰੋੜ ਰੁਪਏ, ਫਰੀਦਕੋਟ ਵਿੱਚ 1.29 ਕਰੋੜ ਰੁਪਏ ਅਤੇ ਫਤਿਹਗੜ੍ਹ ਸਾਹਿਬ 64.2 ਲੱਖ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਅਮਲਾ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ । ਉਨ੍ਹਾਂ ਨੇ ਚੋਣ ਪ੍ਰਕਿਰਿਆ ਦੌਰਾਨ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰ ਰਹੀਆਂ ਏਜੰਸੀਆਂ ਦੀ ਸ਼ਲਾਘਾ ਕੀਤੀ ਅਤੇ ਲੋਕਤੰਤਰੀ ਸਿਧਾਂਤਾਂ ਤੇ ਵੋਟਰਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਹਰ ਸੰਭਵ ਕਦਮ ਚੁੱਕਣ ਦੀ ਵਚਨਬੱਧਤਾ ਨੂੰ ਦੁਹਰਾਇਆ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,122FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...