Sunday, December 3, 2023

ਵਾਹਿਗੁਰੂ

spot_img

Laljit Bhullar ਨਾਲ ਮੁਲਾਕਾਤ ਉਪਰੰਤ Punjab Roadways ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ

- Advertisement -

ਅੱਜ ਸਵੇਰੇ ਤੋਂ ਸ਼ੁਰੂ ਕੀਤੀ ਹੜਤਾਲ ਸਮਾਪਤ

ਯੈੱਸ ਪੰਜਾਬ
ਚੰਡੀਗੜ੍ਹ, 20 ਸਤੰਬਰ, 2023::
ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਅੱਜ ਸਵੇਰੇ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਸਮਾਪਤ ਕਰ ਦਿੱਤਾ।

ਅੱਜ ਇਥੇ ਪੰਜਾਬ ਭਵਨ ਵਿਖੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਵਲੋਂ ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਨਦੀਪ ਕੌਰ ਹਾਜ਼ਰ ਸਨ।

ਮੀਟਿੰਗ ਦੌਰਾਨ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਸਬੰਧੀ ਟਰਾਂਸਪੋਰਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ।

ਮੁਲਾਕਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕੀ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ,ਜਿਨ੍ਹਾਂ ਵਿਚੋਂ ਜ਼ਿਆਦਾਤਰ ਪਹਿਲਾਂ ਹੀ ਮੰਨੀਆਂ ਜਾ ਚੁਕੀਆਂ ਹਨ ਪ੍ਰੰਤੂ ਇਨ੍ਹਾਂ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਵਿਚ ਕੁੱਝ ਸਮਾਂ ਲੱਗ ਰਿਹਾ ਹੈ ਇਸ ਲਈ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਵਿਭਾਗ ਨੂੰ ਸਹਿਯੋਗ ਕਰਨਾ ਚਾਹੀਦਾ ਹੈ।

ਟਰਾਂਸਪੋਰਟ ਮੰਤਰੀ ਨੇ ਮੁਲਾਜ਼ਮ ਨੂੰ ਅਗਲੀ ਤਨਖ਼ਾਹ 5 ਫ਼ੀਸਦ ਵਾਧੇ ਨਾਲ ਦੇਣ, ਬਲੈਕ ਲਿਸਟ ਕੀਤੇ ਗਏ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਹਾਲ ਕਰਨ,ਜਿਨ੍ਹਾਂ ਬੱਸਾਂ ਵਿਚ ਬੈਟਰੀਆਂ ਜਾ ਟਾਇਰ ਪੈਣ ਵਾਲੇ ਹਨ ਉਨ੍ਹਾਂ ਨੂੰ ਤੁਰੰਤ ਬਦਲਣ ਦੇ ਹੁਕਮ ਅਧਿਕਾਰੀਆਂ ਨੂੰ ਦਿੱਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੁਲਤਾਨਪੁਰ ਲੋਧੀ ਗੁਰਦੁਆਰਾ ਘਟਨਾ – ਮਣੀ ਅਕਾਲੀ ਦਲ ਕਿਹੜੇ ਮੂੰਹ ਨਾਲ ਧਰਨਾ ਲਾਉਣ ਜਾ ਰਿਹਾ ਧਰਨਾ: ਰਵੀਇੰਦਰ ਸਿੰਘ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ, 2023: ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸਤਾਧਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਇਨ੍ਹਾ ਨੇ ਅਤੀਤ ਤੋਂ ਕੁਝ ਸਬਕ...

EcoSikh ਦੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ

ਯੈੱਸ ਪੰਜਾਬ ਦੁਬਈ, ਦਸੰਬਰ 2, 2023: ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਦੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,325FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...
error: Content is protected !!