Saturday, April 20, 2024

ਵਾਹਿਗੁਰੂ

spot_img
spot_img

Punjab SC Commission ਵਲੋਂ ਦਲਿਤ ਵਿਅਕਤੀ ਨੂੰ ਪਿੰਡੋਂ ਬਾਹਰ ਕੱਢਣ ਦੇ ਮਾਮਲੇ ਵਿੱਚ DC ਅਤੇ SSP Bathinda ਨੂੰ ਕਾਰਵਾਈ ਦੇ ਹੁਕਮ

- Advertisement -

ਯੈੱਸ ਪੰਜਾਬ
ਚੰਡੀਗੜ, 19 ਅਪ੍ਰੈਲ, 2021 –
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਠਿੰਡਾ ਜ਼ਿਲੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਪੁੱਤਰ ਲਾਲ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਐਸ.ਐਸ.ਪੀ. ਬਠਿੰਡਾ ਹੁਕਮ ਕੀਤੇ ਹਨ ਕਿ ਪਿੰਡ ਦੀ ਗ੍ਰਾਮ ਸਭਾ ਵਲੋਂ ਸ਼ਿਕਾਇਤਕਰਤਾ ਵਿਰੁੱਧ ਕੀਤੀ ਗਈ ਗ਼ੈਰ-ਸੰਵਿਧਾਨਕ ਕਾਰਵਾਈ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਰਾਮ ਸਿੰਘ ਦਾ ਉਸਦੇ ਘਰ ਵਿੱਚ ਮੁੜ ਵਸੇਬਾ ਕਰਵਾਇਆ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਬਠਿੰਡਾ ਜ਼ਿਲੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਪੁੱਤਰ ਲਾਲ ਸਿੰਘ ਨੇ ਕਮਿਸ਼ਨ ਕੋਲ ਹਲਫੀਆ ਬਿਆਨ ਰਾਹੀਂ ਸ਼ਿਕਾਇਤ ਕੀਤੀ ਸੀ ਕਿ ਚੋਰੀ ਦੇ ਦੋਸ਼ ਹੇਠ ਪਿੰਡ ਦੀ ਗ੍ਰਾਮ ਸਭਾ ਵਲੋਂ ਉਸਨੂੰ ਲਿਖਤੀ ਨੋਟਿਸ ਭੇਜਿਆ ਗਿਆ ਸੀ ਕਿ ਉਹ 7 ਦਿਨਾਂ ਆਪਣਾ ਪਿੰਡ ਵਿਚਲਾ ਘਰ ਛੱਡ ਕੇ ਚਲਾ ਜਾਵੇ ਨਹੀਂ ਤਾਂ ਉਸਦਾ ਸਮਾਨ ਚੁੱਕ ਕੇ ਪਿੰਡ ਤੋਂ ਬਾਹਰ ਰੱਖ ਦਿੱਤਾ ਜਾਵੇਗਾ।

ਸ਼ਿਕਾਇਤਕਰਤਾ ਨੇ ਕਿਹਾ ਕਿ ਇਸ ਗੱਲ ਨੂੰ ਬੀਤਿਆਂ 1 ਸਾਲ ਹੋ ਗਿਆ ਹੈ ਅਤੇ ਇਸ ਕਰਕੇ ਮੈਂ ਆਪਣਾ ਪਿੰਡ ਛੱਡਕੇ ਬਾਹਰ ਰਹਿਣ ਲਈ ਮਜਬੂਰ ਹਾਂ । ਜਿਸਦੇ ਕਾਰਨ ਮੇਰੇ ਬੱਚਿਆਂ ਦੀ ਪੜਾਈ ਵੀ ਛੁੁੱਟ ਗਈ ਹੈ।

ਉਹਨਾਂ ਦੱਸਿਆ ਕਿ ਇਸ ਸਬੰਧੀ ਸ਼ਿਕਾਇਤਕਰਤਾ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਵੀ ਸ਼ਿਕਾਇਤ ਕੀਤੀ ਸੀ ਜਿਸ ਦੀ ਇਨਕੁਆਇਰੀ ਉੱਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲਾ ਪ੍ਰੀਸ਼ਦ ਬਠਿੰਡਾ ਵਲੋਂ ਕੀਤੀ ਗਈ ਅਤੇ ਮੇਰੀ ਦਰਖ਼ਾਸਤ ਨੂੰ ਬੇਬੁੁਨਿਆਦ ਦੱਸ ਕੇ ਦਾਖ਼ਲ ਦਫ਼ਤਰ ਕਰ ਦਿੱਤਾ ਗਿਆ।

ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਇਸ ’ਤੇ ਕਮਿਸ਼ਨ ਨੇ ਕਾਰਵਾਈ ਕਰਦਿਆਂ ਸ੍ਰੀ ਗਿਆਨ ਚੰਦ ਅਤੇ ਸ੍ਰੀ ਪ੍ਰਭਦਿਆਲ ਦੀ ਦੋ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਜਿਸ ਵਲੋਂ ਮੌਕੇ ’ਤੇ ਜਾ ਕੇ ਪੜਤਾਲ ਕੀਤੀ ਗਈ ਅਤੇ ਦੋਸ਼ਾਂ ਨੂੰ ਸਹੀ ਪਾਇਆ ਗਿਆ ਅਤੇ ਪਿੰਡ ਦੇ ਸਰਪੰਚ ਨੇ ਮੌਕੇ ’ਤੇ ਬਿਆਨ ਦਿੱਤਾ ਕਿ ਪਿੰਡ ਦੇ ਹੋਰ ਮੁਹਤਬਰ ਵਿਅਕਤੀਆਂ ਨੇ ਮੈਨੂੰ ਮਜਬੂਰ ਕਰਕੇ ਇਹ ਹੁਕਮ ਜਾਰੀ ਕਰਵਾਇਆ ਸੀ।

ਉਹਨਾਂ ਦੱਸਿਆ ਕਿ ਰਾਮ ਸਿੰਘ ਦਾ ਮਾਮਲਾ ਅੱਤਿਆਚਾਰ ਨਿਵਾਰਨ ਐਕਟ 1989 ਸੋਧਿਤ 2018 ਦੀ ਧਾਰਾ 3(1)(ਜ਼ੈਡ) ਦੇ ਘੇਰੇ ਵਿੱਚ ਆਉਂਦਾ ਹੈ।

ਇਸ ਲਈ ਇਸ ਮਾਮਲੇ ਵਿੱਚ ਮਾਮਲੇ ਵਿੱਚ ਸ਼ਾਮਲ ਵਿਅਕਤੀ ਜਿਹਨਾਂ ਵਲੋਂ ਮਤਾ ਪਾਸ ਕੀਤਾ ਗਿਆ ਅਤੇ ਡੀ.ਏ. ਲੀਗਲ ਦੀ ਰਾਏ ਲੈ ਕੇ ਪੰਚਾਇਤ ਸਕੱਤਰ ਜਿਸਨੇ ਇਹ ਮਤਾ ਲਿਖਿਆ ਅਤੇ ਰਾਮ ਸਿੰਘ ਵਲੋਂ ਕੀਤੀ ਗਈ ਸ਼ਿਕਾਇਤ ਨੂੰ ਦਾਖ਼ਲ ਦਫ਼ਤਰ ਕਰਨ ਵਾਲੇ ਜ਼ਿਲਾ ਪ੍ਰੀਸ਼ਦ ਦੇ ਅਧਿਕਾਰੀ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਪੀੜਤ ਵਿਅਕਤੀ ਨੂੰ ਲਿਆ ਕੇ ਉਸਦੇ ਪਿੰਡ ਵਿੱਚ ਮੁੜ ਵਸੇਬਾ ਕਰਵਾਏ ਅਤੇ ਸਮਾਜਕ ਨਿਆਂ , ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੀੜਤ ਨੂੰ ਮੁਆਵਜ਼ਾ ਸਕੀਮ ਤਹਿਤ ਬਣਦਾ ਮੁਆਵਜ਼ਾ ਦੇਵੇ।

ਉਹਨਾਂ ਕਿਹਾ ਕਿ ਇਸ ਸਬੰਧੀ ਐਕਸ਼ਨ ਟੇਕਨ ਰਿਪੋਰਟ ਮਿਤੀ 10-5-2021 ਨੂੰ ਜ਼ਿੰਮੇਵਾਰ ਅਧਿਕਾਰੀ ਰਾਹੀਂ ਕਮਿਸ਼ਨ ਕੋਲ ਪੇਸ਼ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...