Friday, December 27, 2024
spot_img
spot_img
spot_img

ਪੰਜਾਬ SC ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਵੱਲੋਂ ਪਟਿਆਲਾ ਵਿਖੇ ਸ਼ਿਕਾਇਤਾਂ ਦੀ ਸੁਣਵਾਈ

ਯੈੱਸ ਪੰਜਾਬ
ਪਟਿਆਲਾ, 22 ਅਗਸਤ, 2024

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪੁੱਜੀਆਂ 30 ਸ਼ਿਕਾਇਤਾਂ ਬਾਬਤ ਸੁਣਵਾਈ ਕਰਨ ਲਈ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕੀਤੀ। ਇਸ ਤੋਂ ਪਹਿਲਾਂ ਕਮਿਸ਼ਨ ਦੇ ਮੈਂਬਰ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨਾਲ ਵੀ ਮੀਟਿੰਗ ਕੀਤੀ ਗਈ।

ਸੁਬਾਈ ਐਸ.ਸੀ. ਕਮਿਸ਼ਨ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਵੱਖ-ਵੱਖ ਸ਼ਿਕਾਇਤਾਂ ਦੀ ਸੁਣਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਆਂ ਪ੍ਰਬੰਧ ਅਜਿਹੇ ਪੁਖ਼ਤਾ ਕੀਤੇ ਜਾਣ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਨਿਆਂ ਲੈਣ ਲਈ ਕਮਿਸ਼ਨ ਤੱਕ ਜਾਣ ਦੀ ਲੋੜ ਹੀ ਨਾ ਪਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਲੋਕਾਂ ‘ਚ ਜਾ ਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ ਉਸੇ ਤਰ੍ਹਾਂ ਕਮਿਸ਼ਨ ਵੱਲੋਂ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਦੇ ਨਾਲ ਨਾਲ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਸੁਚੇਤ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਆਪਸੀ ਭਾਈਚਾਰਕ ਸਾਂਝ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਪਿੰਡਾਂ ਦੇ ਕਲੱਸਟਰ ਬਣਾਕੇ ਸਾਰੇ ਭਾਈਚਾਰਿਆਂ ਦੇ ਲੋਕਾਂ ਨੂੰ ਇਕੱਠੇ ਕਰਕੇ ਪੰਜਾਬ ਅਤੇ ਪੰਜਾਬੀਅਤ ਨੂੰ ਹੋਰ ਉਪਰ ਚੁੱਕਣ ਅਤੇ ਆਪਣੇ ਛੋਟੇ ਵਖਰੇਵਿਆਂ ਨੂੰ ਪਿੰਡ ਪੱਧਰ ‘ਤੇ ਹੀ ਹੱਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਕਮਿਸ਼ਨ ਮੈਂਬਰ ਨੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜਿਆਦਤੀ ਨਾ ਹੋਣ ਦਿੱਤੀ ਜਾਵੇ ਅਤੇ ਗਰੀਬਾਂ ਤੇ ਲੋੜਵੰਦਾਂ ਨੂੰ ਤੁਰੰਤ ਨਿਆਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ। ਇਸ ਉਪਰੰਤ ਉਨ੍ਹਾਂ ਨਾਭਾ ਵਿਖੇ ਵੀ ਸ਼ਿਕਾਇਤਾਂ ਸੁਣੀਆਂ।

ਮੀਟਿੰਗ ਦੌਰਾਨ ਏ.ਡੀ.ਸੀ. (ਜ) ਮੈਡਮ ਕੰਚਨ, ਡੀ.ਐਸ.ਪੀ ਮਨੋਜ ਗੋਰਸੀ, ਡੀ.ਆਰ.ਓ. ਗਰਲੀਨ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਕਮਿਸ਼ਨ ਦੇ ਸੁਪਰਡੈਂਟ ਸਰਬਜੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ ਸਮੇਤ ਹੋਰ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ