Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਤਰੀਖਾਂ ਦਾ ਕੀਤਾ ਐਲਾਨ

- Advertisement -

ਦਲਜੀਤ ਕੌਰ
ਐੱਸ.ਏ.ਐੱਸ. ਨਗਰ, 2 ਦਸੰਬਰ, 2022:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫ਼ਰਵਰੀ/ਮਾਰਚ 2023 ਵਿੱਚ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ ਕਰ ਦਿੱਤੀਆਂ ਗਈਆਂ ਹਨ।

ਕੰਟਰੋਲਰ ਪ੍ਰੀਖਿਆਵਾਂ ਸ਼੍ਰੀ ਜੇ.ਆਰ.ਮਹਿਰੋਕ ਵੱਲੋਂ ਮੀਡੀਆ ਨੂੰ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਫ਼ਰਵਰੀ/ਮਾਰਚ 2023 ਵਿੱਚ ਕਰਵਾਈਆਂ ਜਾਣ ਵਾਲੀਆਂ ਸਲਾਨਾਂ ਪ੍ਰੀਖਿਆਵਾਂ ਵਿੱਚ ਪੰਜਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ 16 ਫ਼ਰਵਰੀ 2023 ਤੋਂ 24 ਫ਼ਰਵਰੀ 2023 ਤੱਕ, ਅੱਠਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ 20 ਫ਼ਰਵਰੀ 2023 ਤੋਂ 6 ਮਾਰਚ 2023 ਤੱਕ, ਦਸਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ 21 ਮਾਰਚ 2023 ਤੋਂ 18 ਅਪਰੈਲ 2023 ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ 20 ਫ਼ਰਵਰੀ 2023 ਤੋਂ 13 ਅਪਰੈਲ 2023 ਤੱਕ ਕਰਵਾਈਆਂ ਜਾਣਗੀਆਂ।

ਸ਼੍ਰੀ ਮਹਿਰੋਕ ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਲਿਖਤੀ ਪਰੀਖਿਆਵਾਂ ਉਪਰੰਤ ਇਨ੍ਹਾਂ ਸਾਰੀਆਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪਰੀਖਿਆਵਾ ਕਰਵਾਈਆਂ ਜਾਣਗੀਆਂ। ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਐੱਨ.ਐੱਸ.ਕਿਊ.ਐੱਫ ਵਿਸ਼ਿਆਂ ਦੀਆਂ, ਬਾਰ੍ਹਵੀਂ ਸ਼੍ਰੇਣੀ ਦੇ ਵੋਕੇਸ਼ਨਲ ਗਰੁੱਪ ਦੇ ਪ੍ਰਯੋਗੀ ਵਿਸ਼ਿਆਂ ਅਤੇ ਦਸਵੀਂ ਸ਼੍ਰੇਣੀ ਦੇ ਪ੍ਰੀ-ਵੋਕੇਸ਼ਨਲ ਵਿਸ਼ਿਆਂ ਦੀਆਂ ਪ੍ਰਯੋਗੀ ਪਰੀਖਿਆਵਾਂ ਮਿਤੀ 23 ਜਨਵਰੀ ਤੋਂ ਪਹਿਲੀ ਫ਼ਰਵਰੀ ਤੱਕ ਕਰਵਾਈਆਂ ਜਾਣਗੀਆਂ। ਇਹ ਪਰੀਖਿਆਵਾਂ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਕਰਵਾਈਆਂ ਜਾਣਗੀਆਂ।

ਪੰਜਵੀਂ, ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪਰੀਖਿਆਵਾਂ ਸਬੰਧੀ ਡੇਟ-ਸ਼ੀਟ ਅਤੇ ਸੰਪੂਰਨ ਜਾਣਕਾਰੀ ਬਾਅਦ ਵਿੱਚ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ‘ਤੇ ਉਪਲਬਧ ਕਰਵਾਈ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫ਼ਤਰੀ ਕੰਮ-ਕਾਜ ਵਾਲੇ ਦਿਨਾਂ ਵਿੱਚ ਟੈਲੀਫ਼ੋਨ ਨੰਬਰ 0172-5227333, 5227334 ‘ਤੇ ਅਤੇ ਈ-ਮੇਲ ਆਈ. ਡੀ. [email protected] ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...