ਯੈੱਸ ਪੰਜਾਬ
ਨਵੀਂ ਦਿੱਲੀ, 30 ਅਗਸਤ, 2024
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦਿੱਲੀ ਵਿਖ਼ੇ ਦੇਸ਼ ਦੇ ਉਪ-ਰਾਸ਼ਟਰਪਤੀ ਸ੍ਰੀ ਜਗਦੀਪ ਧਨਖ਼ੜ ਨਾਲ ਮੁਲਾਕਾਤ ਕੀਤੀ।
ਇਸ ਸ਼ਿਸ਼ਵਟਾਚਾਰ ਮੁਲਾਕਾਤ ਦੌਰਾਨ ਉਨ੍ਹਾਂ ਨੇ ਦੇਸ਼ ਅਤੇ ਪੰਜਾਬ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਲੀਮੈਂਟਰੀ ਰਵਾਇਤਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰਾਂ ਦਾ ਅਦਾਨ-ਪ੍ਰਦਾਨ ਵੀ ਕੀਤਾ।