Thursday, April 25, 2024

ਵਾਹਿਗੁਰੂ

spot_img
spot_img

ਕੁਲਤਾਰ ਸਿੰਘ ਸੰਧਵਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ

- Advertisement -

ਯੈੱਸ ਪੰਜਾਬ
ਖਡੂਰ ਸਾਹਿਬ, (ਤਰਨ ਤਾਰਨ), 28 ਨਵੰਬਰ, 2022 –
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਹਾਜ਼ਰੀ ‘ਚ ਜਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ ।

ਜਿਲਾ ਤਰਨਤਾਰਨ ਦੇ 51 ਕਿਸਾਨਾਂ ਨੇ ਪਿਛਲੇ 4-5 ਸਾਲ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਅਤੇ ਉਹ ਕਿਸਾਨ ਜਿੰਨ੍ਹਾਂ ਨੇ ਵਾਤਾਵਰਨ ਨੂੰ ਸਮਰਪਿਤ ਗੁਰੂ ਨਾਨਕ ਯਾਦਗਾਰੀ ਜੰਗਲ ਆਪਣੀਆਂ ਅਤੇ ਸੰਸਥਾਵਾਂ ਦੀਆਂ ਜ਼ਮੀਨਾਂ ਵਿੱਚ ਲਗਾਏ ਹਨ। ਉਹਨਾਂ ਸਾਰਿਆਂ ਕਿਸਾਨਾਂ ਨੂੰ ਇਸ ਸਨਮਾਨ ਸਮਾਰੋਹ ਵਿਚ ਸਨਮਾਨ ਕੀਤਾ ਗਿਆ।

ਇਸ ਸਮਾਰੋਹ ਵਿੱਚ ਸੰਬੋਧਨ ਕਰਦਿਆਂ ਮਾਣਯੋਗ ਸਪੀਕਰ ਸਾਹਿਬ ਨੇ ਕਿਹਾ ਕਿ ਜੋ ਵੀ ਵਾਤਾਵਰਣ ਸੰਭਾਲ ਸੰਸਥਾਵਾਂ ਕੁਦਰਤ ਦੀ ਸਾਂਭ ਸੰਭਾਲ ਲਈ ਮਿੰਨੀ ਜੰਗਲ ਲਗਾ ਰਹੀਆਂ ਹਨ ਅਤੇ ਜੋ ਕਿਸਾਨ ਪਰਾਲੀ ਨੂੰ ਅੱਗ ਪਿਛਲੇ ਕਈ ਸਾਲਾਂ ਤੋਂ ਨਹੀ ਲਗਾ ਰਹੇ ਹਨ ਉਹਨਾਂ ਦੀ ਸਮਾਜ ਨੂੰ ਬਹੁਤ ਦੇਣ ਹੈ, ਉਨ੍ਹਾਂ ਦਾ ਸਨਮਾਨ ਕਰਨਾ ਵੀ ਬਣਦਾ ਹੈ।

ਉਨ੍ਹਾਂ ਕਿਹਾ ਕਿ ਇਹਨਾਂ ਸੰਸਥਾਵਾਂ ਅਤੇ ਕਿਸਾਨਾਂ ਤੋਂ ਸਾਨੂੰ ਸਾਰਿਆਂ ਨੂੰ ਸੇਧ ਲੈਣੀ ਚਹੀਦੀ ਹੈ ਅਤੇ ਵਾਤਾਵਰਣ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਇਨਸਾਨ ਦੇ ਨਾਲ ਨਾਲ ਹਰ ਤਰ੍ਹਾਂ ਦੇ ਜੀਵ ਜੰਤੂ ਇਹਨਾਂ ਮਿੰਨੀ ਜੰਗਲਾਂ ਵਿੱਚ ਆਪਣੇ ਰਹਿਣ ਬਸੇਰੇ ਬਣਾ ਕੇ ਰਹਿ ਸਕਣ।

ਇਸ ਸਮਾਰੋਹ ਵਿੱਚ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ, ਸਮੂਹ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ,ਖੇਤੀਬਾੜੀ ਵਿਸਥਾਰ ਅਫ਼ਸਰਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਅਧਿਕਾਰੀਆਂ ਮੋਜੂਦ ਸਨ।

ਇਸ ਸਮਾਰੋਹ ਦਾ ਸਾਰਾ ਪ੍ਬੰਧ ਕਾਰ ਸੇਵਾ ਖਡੂਰ ਸਾਹਿਬ, ਭਾਈ ਘਨਈਆ ਕੈਂਸਰ ਰੋਕੋ ਸੁਸਾਇਟੀ,ਯੰਗ ਇਨੋਵੇਟਿਵ ਫਾਰਮਰ ਗਰੁੱਪ(ਗੁਰਪ੍ਰੀਤ ਸਿੰਘ ਚੰਦਬਾਜਾ, ਗੁਰਬਿੰਦਰ ਸਿੰਘ ਬਾਜਵਾ, ਯਾਦਵਿੰਦਰ ਸਿੰਘ ਬੀ. ਟੀ. ਐਮ, ਆਤਮਾ ਨੇ ਕੀਤਾ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...