Wednesday, September 18, 2024
spot_img
spot_img
spot_img

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ‘ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ ‘ਤੇ ਲਿਆ ਸਖ਼ਤ ਨੋਟਿਸ

ਯੈੱਸ ਪੰਜਾਬ
ਚੰਡੀਗੜ੍ਹ, 12 ਸਤੰਬਰ, 2024

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਨਹੀਂ ਆਈ ਤਾਂ ਉਸਦੇ ਪਰਿਵਾਰ ਵੱਲੋਂ ਕਾਫੀ ਲੱਭਣ ਤੇ ਉਸਦਾ ਕੁਝ ਪਤਾ ਨਾ ਲੱਗਾ। ਅਗਲੇ ਦਿਨ ਇਹ ਲੜਕੀ ਦਿੱਲੀ ਦੇ ਨੇੜਲੇ ਇਲਾਕੇ ਵਿੱਚ ਪੁਲਿਸ ਨੂੰ ਬੇਸੁੱਧ ਹਾਲਤ ਵਿੱਚ ਮਿਲੀ। ਇਸ ਲੜਕੀ ਨੂੰ ਬਾਅਦ ਵਿੱਚ ਉਸ ਦੇ ਪਰਿਵਾਰ ਨੇ ਪੁਲਿਸ ਦੀ ਸਹਾਇਤਾ ਨਾਲ ਜਲੰਧਰ ਵਿੱਚ ਆਪਣੇ ਘਰ ਲਿਆਉਂਦਾ। ਇਸ ਘਟਨਾ ਦੌਰਾਨ ਇਸ ਲੜਕੀ ਕੁਕਰਮ ਹੋਇਆ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਗਿੱਲ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋਈ ਇਸ ਖਬਰ ਦਾ ਗੰਭੀਰ ਨੋਟਿਸ ਲਿਆ ਅਤੇ ਪੁਲਿਸ ਨੂੰ ਇਸ ਮਾਮਲੇ ਤੇ ਸਖਤ ਕਾਰਵਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੀੜਿਤ ਲੜਕੀ ਦੇ ਪਰਿਵਾਰ ਨਾਲ ਗੱਲ ਵੀ ਕੀਤੀ ਅਤੇ ਉਹਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨੋਟਿਸ ਜਾਰੀ ਕਰਨ ਉਪਰੰਤ ਜਲੰਧਰ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਗਈ ਅਤੇ ਇਸ ਸਬੰਧੀ ਦੋਸ਼ੀ ਬਲਵਿੰਦਰ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।

ਸ਼੍ਰੀਮਤੀ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਕਿਸੇ ਵੀ ਮਹਿਲਾ ਵਿਰੁੱਧ ਜੁਰਮ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਮਾਨ ਸਰਕਾਰ ਹਰ ਮਹਿਲਾ ਨੂੰ ਬਣਦਾ ਸਨਮਾਨ ਦੇਣ ਲਈ ਬਹੁਤ ਵਚਨਬੱਧ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ