Tuesday, December 24, 2024
spot_img
spot_img
spot_img

30 ਨਵੰਬਰ ਨੂੰ Jalandhar ਵਿਖੇ ਸ਼ੁਰੂ ਹੋਵੇਗੀ ਪੰਜਾਬ ਸਟੇਟ ਸੀਨੀਅਰ Badminton Championship

ਯੈੱਸ ਪੰਜਾਬ
ਜਲੰਧਰ, 23 ਨਵੰਬਰ, 2024

ਪੰਜਾਬ ਰਾਜ ਸੀਨੀਅਰ Badminton Championship 30 ਨਵੰਬਰ ਤੋਂ 2 ਦਸੰਬਰ ਤੱਕ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿਖੇ ਕਰਵਾਈ ਜਾਵੇਗੀ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ (ਡੀ.ਬੀ.ਏ.) ਜਲੰਧਰ ਵੱਲੋਂ ਕਰਵਾਈ ਜਾ ਰਹੀ ਇਹ ਚੈਂਪੀਅਨਸ਼ਿਪ ਇਤਿਹਾਸਕ ਹੋਵੇਗੀ ਅਤੇ ਚੈਂਪੀਅਨਸ਼ਿਪ ਦੇ ਇਤਿਹਾਸ ਵਿੱਚ ਪਹਿਲੀ ਵਾਰ ਜੇਤੂ ਖਿਡਾਰੀਆਂ ਨੂੰ 2 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।

ਚੈਂਪੀਅਨਸ਼ਿਪ ਦੇ ਅਧਿਕਾਰਤ ਪੋਸਟਰ ਦਾ ਉਦਘਾਟਨ ਸ਼ਨੀਵਾਰ ਨੂੰ ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਜਲੰਧਰ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐਸ). ਦੁਆਰਾ ਕੀਤਾ ਗਿਆ। ਚੈਂਪੀਅਨਸ਼ਿਪ ਬਾਰੇ ਡੀ.ਬੀ.ਏ ਦੇ ਸਕੱਤਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਰਿਤਿਨ ਖੰਨਾ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 200 ਦੇ ਕਰੀਬ ਖਿਡਾਰੀ ਸਿੰਗਲਜ਼, ਡਬਲਜ਼ ਅਤੇ ਮਿਕਸਡ ਡਬਲਜ਼ ਪੁਰਸ਼-ਮਹਿਲਾ ਵਰਗ ਦੇ ਮੁਕਾਬਲਿਆਂ ਵਿੱਚ ਭਾਗ ਲੈਣਗੇ। ਮੈਚਾਂ ਦਾ ਸੰਚਾਲਨ ਬੀਏਆਈ ਤੋਂ ਮਾਨਤਾ ਪ੍ਰਾਪਤ ਰੈਫਰੀ ਸ੍ਰੀ ਵਿਲਾਸ ਹੰਸ ਅਤੇ ਉਨ੍ਹਾਂ ਦੀ ਟੀਮ ਕਰਨਗੇ।

ਇਸ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀ ਦਸੰਬਰ ਵਿੱਚ ਬੰਗਲੌਰ ਵਿਖੇ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨਗੇ ਜਿੱਥੇ ਉਹ ਕੌਮੀ ਪੱਧਰ ’ਤੇ ਖੇਡਣਗੇ।

ਇਸ ਚੈਂਪੀਅਨਸ਼ਿਪ ਦਾ ਉਦਘਾਟਨ 30 ਨਵੰਬਰ ਨੂੰ ਮੁੱਖ ਮਹਿਮਾਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (ਆਈ.ਪੀ.ਐਸ.) ਕਰਨਗੇ। ਚੈਂਪੀਅਨਸ਼ਿਪ ਦੌਰਾਨ, ਪੰਜਾਬ ਦੇ ਚਾਰ ਸ਼ਾਨਦਾਰ ਖਿਡਾਰੀਆਂ-ਤਨਵੀ ਸ਼ਰਮਾ, ਰਾਧਿਕਾ, ਮਾਨਿਆ ਰਲਹਨ ਅਤੇ ਜਗਸ਼ੇਰ ਖੰਗੂਡਾ ਨੂੰ ਖੇਡ ਵਿੱਚ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਤੇ ਭਾਰਤੀ ਬੈਡਮਿੰਟਨ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ।

ਰਿਤਿਨ ਖੰਨਾ ਨੇ ਦੱਸਿਆ ਕਿ ਸਾਰੇ ਪ੍ਰਤੀਯੋਗੀਆਂ ਲਈ ਭੋਜਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਚੈਂਪੀਅਨਸ਼ਿਪ ਦੇ ਸਪਾਂਸਰ ਘਨਸ਼ਿਆਮ ਸਵੀਟਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਹ ਚੈਂਪੀਅਨਸ਼ਿਪ ਸਫਲਤਾਪੂਰਵਕ ਕਰਵਾਈ ਜਾ ਰਹੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ